ਸਲੋਕ ਮਃ ੩ ॥
Shalok, Third Mehl:
ਦੂਜੈ ਭਾਇ ਬਿਲਾਵਲੁ ਨ ਹੋਵਈ ਮਨਮੁਖਿ ਥਾਇ ਨ ਪਾਇ ॥
ਹੇ ਭਾਈ! ਮਾਇਆ ਦੇ ਮੋਹ ਵਿਚ (ਟਿਕੇ ਰਿਹਾਂ) ਆਤਮਕ ਆਨੰਦ ਨਹੀਂ ਮਿਲਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪਰਮਾਤਮਾ ਦੀਆਂ ਨਿਗਾਹਾਂ ਵਿਚ) ਕਬੂੁਲ ਨਹੀਂ ਹੁੰਦਾ
In the love of duality, the happiness of Bilaaval does not come; the self-willed manmukh finds no place of rest.
ਪਾਖੰਡਿ ਭਗਤਿ ਨ ਹੋਵਈ ਪਾਰਬ੍ਰਹਮੁ ਨ ਪਾਇਆ ਜਾਇ ॥
(ਕਿਉਂਕਿ) ਅੰਦਰੋਂ ਹੋਰ ਤੇ ਬਾਹਰੋਂ ਹੋਰ ਰਿਹਾਂ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ, ਇਸ ਤਰ੍ਹਾਂ ਪਰਮਾਤਮਾ ਨਹੀਂ ਮਿਲ ਸਕਦਾ ।
Through hypocrisy, devotional worship does not come, and the Supreme Lord God is not found.
ਮਨਹਠਿ ਕਰਮ ਕਮਾਵਣੇ ਥਾਇ ਨ ਕੋਈ ਪਾਇ ॥
(ਅੰਦਰ ਪ੍ਰਭੂ ਨਾਲ ਪਿਆਰ ਨਾਹ ਹੋਵੇ ਤਾਂ ਨਿਰੇ) ਮਨ ਦੇ ਹਠ ਨਾਲ ਕੀਤੇ ਕਰਮਾਂ ਦੀ ਰਾਹੀਂ ਕੋਈ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਪਰਵਾਨ ਨਹੀਂ ਹੁੰਦਾ ।
By stubborn-mindedly performing religious rituals, no one obtains the approval of the Lord.
ਨਾਨਕ ਗੁਰਮੁਖਿ ਆਪੁ ਬੀਚਾਰੀਐ ਵਿਚਹੁ ਆਪੁ ਗਵਾਇ ॥
ਹੇ ਨਾਨਕ! (ਆਖ—ਹੇ ਭਾਈ!) ਅੰਦਰੋਂ ਆਪਾ-ਭਾਵ ਦੂਰ ਕਰ ਕੇ ਗੁਰੂ ਦੀ ਸਰਨ ਪੈ ਕੇ ਆਪਣਾ ਆਤਮਕ ਜੀਵਨ ਪੜਤਾਲਣਾ ਚਾਹੀਦਾ ਹੈ,
O Nanak, the Gurmukh understands himself, and eradicates self-conceit from within.
ਆਪੇ ਆਪਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਵਸਿਆ ਮਨਿ ਆਇ ॥
(ਇਸ ਤਰ੍ਹਾਂ ਉਹ) ਪਰਮਾਤਮਾ (ਜੋ ਹਰ ਥਾਂ) ਆਪ ਹੀ ਆਪ ਹੈ ਮਨ ਵਿਚ ਆ ਵੱਸਦਾ ਹੈ ।
He Himself is the Supreme Lord God; the Supreme Lord God comes to dwell in his mind.
ਜੰਮਣੁ ਮਰਣਾ ਕਟਿਆ ਜੋਤੀ ਜੋਤਿ ਮਿਲਾਇ ॥੧॥
ਪਰਮਾਤਮਾ ਦੀ ਜੋਤਿ ਵਿਚ (ਆਪਣੀ) ਸੁਰਤਿ ਜੋੜਿਆਂ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।੧।
Birth and death are erased, and his light blends with the Light. ||1||