ਪਉੜੀ ॥
Pauree:
ਸਭ ਵਡਿਆਈਆ ਹਰਿ ਨਾਮ ਵਿਚਿ ਹਰਿ ਗੁਰਮੁਖਿ ਧਿਆਈਐ ॥
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਵਿਚ ਸਾਰੇ ਗੁਣ ਹਨ ਪਰਮਾਤਮਾ (ਦਾ ਨਾਮ) ਗੁਰੂ ਦੀ ਸਰਨ ਪਿਆਂ ਹੀ ਸਿਮਰਿਆ ਜਾ ਸਕਦਾ ਹੈ ।
All glorious greatness is in the Name of the Lord; as Gurmukh, meditate on the Lord.
ਜਿ ਵਸਤੁ ਮੰਗੀਐ ਸਾਈ ਪਾਈਐ ਜੇ ਨਾਮਿ ਚਿਤੁ ਲਾਈਐ ॥
ਹੇ ਭਾਈ! ਜੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜੀ ਰੱਖੀਏ ਤਾਂ (ਉਸ ਦੇ ਦਰ ਤੋਂ) ਜਿਹੜੀ ਭੀ ਚੀਜ਼ ਮੰਗੀ ਜਾਂਦੀ ਹੈ ਉਹੀ ਮਿਲ ਜਾਂਦੀ ਹੈ ।
One obtains all that he asks for, if he keeps his consciousness focused on the Lord.
ਗੁਹਜ ਗਲ ਜੀਅ ਕੀ ਕੀਚੈ ਸਤਿਗੁਰੂ ਪਾਸਿ ਤਾ ਸਰਬ ਸੁਖੁ ਪਾਈਐ ॥
ਹੇ ਭਾਈ! ਜਦੋਂ ਦਿਲ ਦੀ ਘੁੰਡੀ ਸਤਿਗੁਰੂ ਦੇ ਅੱਗੇ ਖੋਹਲੀ ਜਾਂਦੀ ਹੈ ਤਦੋਂ ਹਰੇਕ ਕਿਸਮ ਦਾ ਸੁਖ ਮਿਲ ਜਾਂਦਾ ਹੈ ।
If he tells the secrets of his soul to the True Guru, then he finds absolute peace.
ਗੁਰੁ ਪੂਰਾ ਹਰਿ ਉਪਦੇਸੁ ਦੇਇ ਸਭ ਭੁਖ ਲਹਿ ਜਾਈਐ ॥
ਪੂਰਾ ਸਤਿਗੁਰੂ ਪਰਮਾਤਮਾ (ਦੇ ਸਿਮਰਨ) ਦਾ ਉਪਦੇਸ਼ ਦੇਂਦਾ ਹੈ (ਅਤੇ ਸਿਮਰਨ ਦੀ ਬਰਕਤ ਨਾਲ) ਸਾਰੀ ਤ੍ਰਿਸ਼ਨਾ ਮਿਟ ਜਾਂਦੀ ਹੈ ।
When the Perfect Guru bestows the Lord's Teachings, then all hunger departs.
ਜਿਸੁ ਪੂਰਬਿ ਹੋਵੈ ਲਿਖਿਆ ਸੋ ਹਰਿ ਗੁਣ ਗਾਈਐ ॥੩॥
ਪਰ ਹੇ ਭਾਈ! ਜਿਸ ਮਨੁੱਖ ਦੇ ਅੰਦਰ ਮੁੱਢ ਤੋਂ {ਸਿਫ਼ਤਿ-ਸਾਲਾਹ ਦੇ ਸੰਸਕਾਰਾਂ ਦਾ} ਲੇਖ ਲਿਖਿਆ ਹੁੰਦਾ ਹੈ ਉਹ ਹੀ ਪਰਮਾਤਮਾ ਦੇ ਗੁਣ ਗਾਂਦਾ ਹੈ (ਬਾਕੀ ਸਾਰੀ ਲੁਕਾਈ ਤਾਂ ਮਾਇਆ ਦੇ ਢਹੇ ਚੜ੍ਹੀ ਰਹਿੰਦੀ ਹੈ) ।੩।
One who is blessed with such pre-ordained destiny, sings the Glorious Praises of the Lord. ||3||