ਮਃ ੩ ॥
Third Mehl:
ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥
ਹੇ ਭਾਈ! ਗੁਰੂ ਦੀ ਦੱਸੀ ਕਾਰ ਕੀਤਿਆਂ ਪਰਮਾਤਮਾ ਮਿਲ ਪੈਂਦਾ ਹੈ (ਪਰ ਮਿਲਦਾ ਉਸ ਨੂੰ ਹੈ) ਜਿਸ ਉਤੇ (ਪਰਮਾਤਮਾ) ਮਿਹਰ ਕਰਦਾ ਹੈ ।
Serving the Guru, one finds the Lord, when the Lord blesses him with His Glance of Grace.
ਮਾਨਸ ਤੇ ਦੇਵਤੇ ਭਏ ਸਚੀ ਭਗਤਿ ਜਿਸੁ ਦੇਇ ॥
(ਗੁਰੂ ਦੀ ਦੱਸੀ ਕਾਰ ਕੀਤਿਆਂ) ਮਨੁੱਖਾਂ ਤੋਂ ਦੇਵਤੇ ਬਣ ਜਾਂਦੇ ਹਨ (ਪਰ ਉਹ ਮਨੁੱਖ ਦੇਵਤਾ ਬਣਦਾ ਹੈ) ਜਿਸ ਨੂੰ ਪ੍ਰਭੂ ਸਦਾ ਕਾਇਮ ਰਹਿਣ ਵਾਲੀ ਭਗਤੀ (ਦੀ ਦਾਤਿ) ਦੇਂਦਾ ਹੈ ।
Human beings become angels, when the Lord blesses them with true devotional worship.
ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਸੁਚੇਇ ॥
ਗੁਰੂ ਦੇ ਸ਼ਬਦ ਦੀ ਰਾਹੀਂ ਜਿਹੜੇ ਮਨੁੱਖ ਪਵਿੱਤਰ ਜੀਵਨ ਵਾਲੇ ਬਣ ਗਏ, ਪਰਮਾਤਮਾ ਨੇ (ਉਹਨਾਂ ਦੇ ਅੰਦਰੋਂ) ਹਉਮੈ ਮੁਕਾ ਕੇ (ਉਹਨਾਂ ਨੂੰ ਆਪਣੇ ਨਾਲ) ਮਿਲਾ ਲਿਆ ।
Conquering egotism, they are blended with the Lord; through the Word of the Guru's Shabad, they are purified.
ਨਾਨਕ ਸਹਜੇ ਮਿਲਿ ਰਹੇ ਨਾਮੁ ਵਡਿਆਈ ਦੇਇ ॥੨॥
ਹੇ ਨਾਨਕ! (ਆਖ—ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ) ਨਾਮ (ਜਪਣ ਦਾ) ਗੁਣ ਬਖ਼ਸ਼ਦਾ ਹੈ (ਉਹ ਮਨੁੱਖ) ਆਤਮਕ ਅਡੋਲਤਾ ਵਿਚ ਟਿਕ ਕੇ (ਪ੍ਰਭੂ-ਚਰਨਾਂ ਵਿਚ) ਜੁੜਿਆ ਰਹਿੰਦਾ ਹੈ ।੨।
O Nanak, they remain merged with the Lord; they are blessed with the glorious greatness of the Naam. ||2||