ਪਉੜੀ ॥
Pauree:
ਜਿਥੈ ਜਾਈਐ ਜਗਤ ਮਹਿ ਤਿਥੈ ਹਰਿ ਸਾਈ ॥
ਹੇ ਭਾਈ! ਸੰਸਾਰ ਵਿਚ ਜਿਸ ਥਾਂ ਭੀ ਜਾਈਏ, ਉਥੇ ਹੀ ਮਾਲਕ-ਪ੍ਰਭੂ ਹਾਜ਼ਰ ਹੈ ।
Wherever I go in this world, I see the Lord there.
ਅਗੈ ਸਭੁ ਆਪੇ ਵਰਤਦਾ ਹਰਿ ਸਚਾ ਨਿਆਈ ॥
ਪਰਲੋਕ ਵਿਚ ਭੀ ਹਰ ਥਾਂ ਸੱਚਾ ਨਿਆਂ ਕਰਨ ਵਾਲਾ ਪਰਮਾਤਮਾ ਆਪ ਹੀ ਕਾਰ ਚਲਾ ਰਿਹਾ ਹੈ ।
In the world hereafter as well, the Lord, the True Judge Himself, is pervading and permeating everywhere.
ਕੂੜਿਆਰਾ ਕੇ ਮੁਹ ਫਿਟਕੀਅਹਿ ਸਚੁ ਭਗਤਿ ਵਡਿਆਈ ॥
। (ਉਸ ਦੀ ਹਜ਼ੂਰੀ ਵਿਚ) ਮਾਇਆ-ਗ੍ਰਸੇ ਜੀਵਾਂ ਨੂੰ ਫਿਟਕਾਰਾਂ ਪੈਂਦੀਆਂ ਹਨ । (ਪਰ ਜਿਨ੍ਹਾਂ ਦੇ ਹਿਰਦੇ ਵਿਚ) ਸਦਾ-ਥਿਰ ਹਰਿ-ਨਾਮ ਵੱਸਦਾ ਹੈ ਪ੍ਰਭੂ ਦੀ ਭਗਤੀ ਟਿਕੀ ਹੋਈ ਹੈ, ਉਹਨਾਂ ਨੂੰ ਆਦਰ ਮਿਲਦਾ ਹੈ ।
The faces of the false are cursed, while the true devotees are blessed with glorious greatness.
ਸਚੁ ਸਾਹਿਬੁ ਸਚਾ ਨਿਆਉ ਹੈ ਸਿਰਿ ਨਿੰਦਕ ਛਾਈ ॥
ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ ਉਸ ਦਾ ਇਨਸਾਫ਼ ਭੀ ਅਟੱਲ ਹੈ । (ਉਸ ਦੇ ਨਿਆਂ ਅਨੁਸਾਰ ਹੀ ਗੁਰਮੁਖਾਂ ਦੀ) ਨਿੰਦਾ ਕਰਨ ਵਾਲੇ ਬੰਦਿਆਂ ਦੇ ਸਿਰ ਸੁਆਹ ਪੈਂਦੀ ਹੈ ।
True is the Lord and Master, and true is His justice. The heads of the slanderers are covered with ashes.
ਜਨ ਨਾਨਕ ਸਚੁ ਅਰਾਧਿਆ ਗੁਰਮੁਖਿ ਸੁਖੁ ਪਾਈ ॥੫॥
ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਸਦਾ-ਥਿਰ ਪ੍ਰਭੂ ਨੂੰ ਸਿਮਰਿਆ ਹੈ ਉਹਨਾਂ ਨੂੰ ਆਤਮਕ ਆਨੰਦ ਮਿਲਿਆ ਹੈ ।੫।
Servant Nanak worships the True Lord in adoration; as Gurmukh, he finds peace. ||5||