ਸਲੋਕ ਮਃ ੩ ॥
Shalok, Third Mehl:
ਪੂਰੈ ਭਾਗਿ ਸਤਿਗੁਰੁ ਪਾਈਐ ਜੇ ਹਰਿ ਪ੍ਰਭੁ ਬਖਸ ਕਰੇਇ ॥
ਹੇ ਭਾਈ! ਜੇ ਪਰਮਾਤਮਾ ਮਿਹਰ ਕਰੇ ਤਾਂ (ਮਨੁੱਖ ਨੂੰ) ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ ।
By perfect destiny, one finds the True Guru, if the Lord God grants forgiveness.
ਓਪਾਵਾ ਸਿਰਿ ਓਪਾਉ ਹੈ ਨਾਉ ਪਰਾਪਤਿ ਹੋਇ ॥
(ਗੁਰੂ ਦਾ ਮਿਲਣਾ ਹੀ) ਸਾਰੇ ਵਸੀਲਿਆਂ ਨਾਲੋਂ ਵਧੀਆ ਵਸੀਲਾ ਹੈ (ਜਿਸ ਦੀ ਰਾਹੀਂ ਪਰਮਾਤਮਾ ਦਾ) ਨਾਮ ਹਾਸਲ ਹੁੰਦਾ ਹੈ ।
Of all efforts, the best effort is to attain the Lord's Name.
ਅੰਦਰੁ ਸੀਤਲੁ ਸਾਂਤਿ ਹੈ ਹਿਰਦੈ ਸਦਾ ਸੁਖੁ ਹੋਇ ॥
(ਨਾਮ ਦੀ ਬਰਕਤ ਨਾਲ ਮਨੁੱਖ ਦਾ) ਮਨ ਠੰਢਾ-ਠਾਰ ਹੋ ਜਾਂਦਾ ਹੈ (ਮਨੁੱਖ ਦੇ) ਹਿਰਦੇ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ ।
It brings a cooling, soothing tranquility deep within the heart, and eternal peace.
ਅੰਮ੍ਰਿਤੁ ਖਾਣਾ ਪੈਨ੍ਹਣਾ ਨਾਨਕ ਨਾਇ ਵਡਿਆਈ ਹੋਇ ॥੧॥
ਹੇ ਨਾਨਕ! (ਸਤਿਗੁਰੂ ਦੇ ਮਿਲਣ ਨਾਲ ਜਿਸ ਮਨੁੱਖ ਦੀ) ਖ਼ੁਰਾਕ ਤੇ ਪੁਸ਼ਾਕ (ਭਾਵ, ਜ਼ਿੰਦਗੀ ਦਾ ਆਸਰਾ) ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਬਣ ਜਾਂਦਾ ਹੈ ਉਸ ਨੂੰ ਨਾਮ ਦੀ ਰਾਹੀਂ (ਹਰ ਥਾਂ) ਆਦਰ ਮਿਲਦਾ ਹੈ ।੧।
Then, one eats and wears the Ambrosial Nectar; O Nanak, through the Name, comes glorious greatness. ||1||