ਮਾਝ ਮਹਲਾ ੫ ॥
Maajh, Fifth Mehl:
ਸੋਈ ਕਰਣਾ ਜਿ ਆਪਿ ਕਰਾਏ ॥
(ਜੀਵ) ਉਹੀ ਕੰਮ ਕਰ ਸਕਦਾ ਹੈ, ਜੇਹੜਾ ਪਰਮਾਤਮਾ ਆਪ ਕਰਾਂਦਾ ਹੈ ।
People do whatever the Lord inspires them to do.
ਜਿਥੈ ਰਖੈ ਸਾ ਭਲੀ ਜਾਏ ॥
(ਜੀਵ ਨੂੰ) ਜਿਸ ਥਾਂ ਪਰਮਾਤਮਾ ਰੱਖਦਾ ਹੈ, ਉਹੀ ਥਾਂ (ਜੀਵ ਵਾਸਤੇ) ਚੰਗੀ ਹੁੰਦੀ ਹੈ ।
Wherever He keeps us is a good place.
ਸੋਈ ਸਿਆਣਾ ਸੋ ਪਤਿਵੰਤਾ ਹੁਕਮੁ ਲਗੈ ਜਿਸੁ ਮੀਠਾ ਜੀਉ ॥੧॥
ਉਹੀ ਮਨੁੱਖ ਅਕਲ ਵਾਲਾ ਹੈ ਉਹੀ ਮਨੁੱਖ ਇੱਜ਼ਤ ਵਾਲਾ ਹੈ, ਜਿਸਨੂੰ ਪਰਮਾਤਮਾ ਦਾ ਹੁਕਮ ਪਿਆਰਾ ਲਗਦਾ ਹੈ ।੧।
That person is clever and honorable, unto whom the Hukam of the Lord's Command seems sweet. ||1||
ਸਭ ਪਰੋਈ ਇਕਤੁ ਧਾਗੈ ॥
ਪਰਮਾਤਮਾ ਨੇ ਸਾਰੀ ਸ੍ਰਿਸ਼ਟੀ ਨੂੰ ਆਪਣੇ (ਹੁਕਮ-ਰੂਪ) ਧਾਗੇ ਵਿਚ ਪ੍ਰੋ ਰੱਖਿਆ ਹੈ।
Everything is strung upon the One String of the Lord.
ਜਿਸੁ ਲਾਇ ਲਏ ਸੋ ਚਰਣੀ ਲਾਗੈ ॥
ਜਿਸ ਜੀਵ ਨੂੰ ਪ੍ਰਭੂ (ਆਪਣੀ ਚਰਨੀਂ) ਲਾਂਦਾ ਹੈ, ਉਹੀ ਚਰਨੀਂ ਲੱਗਦਾ ਹੈ।
Those whom the Lord attaches, are attached to His Feet.
ਊਂਧ ਕਵਲੁ ਜਿਸੁ ਹੋਇ ਪ੍ਰਗਾਸਾ ਤਿਨਿ ਸਰਬ ਨਿਰੰਜਨੁ ਡੀਠਾ ਜੀਉ ॥੨॥
ਉਸ ਮਨੁੱਖ ਨੇ (ਹੀ) ਨਿਰਲੇਪ ਪ੍ਰਭੂ ਨੂੰ ਹਰ ਥਾਂ ਵੇਖਿਆ ਹੈ, ਜਿਸ ਦਾ ਉਲਟਿਆ ਹੋਇਆ ਹਿਰਦਾ-ਕੌਲ-ਫੁੱਲ (ਪ੍ਰਭੂ ਨੇ ਆਪਣੀ ਮਿਹਰ ਨਾਲ ਆਪ) ਖਿੜਾ ਦਿੱਤਾ ਹੈ ।੨।
Those, whose inverted lotus of the crown chakra is illuminated, see the Immaculate Lord everywhere. ||2||
ਤੇਰੀ ਮਹਿਮਾ ਤੂੰਹੈ ਜਾਣਹਿ ॥
ਹੇ ਪ੍ਰਭੁ ! ਤੂੰ ਆਪ ਹੀ ਜਾਣਦਾ ਹੈ ਕਿ ਤੂੰ ਕਿਤਨਾ ਵੱਡਾ ਹੈਂ ।
Only You Yourself know Your Glory.
ਅਪਣਾ ਆਪੁ ਤੂੰ ਆਪਿ ਪਛਾਣਹਿ ॥
ਆਪਣੇ ਆਪ ਨੂੰ ਤੂੰ ਆਪ ਹੀ ਸਮਝ ਸਕਦਾ ਹੈਂ ।
You Yourself recognize Your Own Self.
ਹਉ ਬਲਿਹਾਰੀ ਸੰਤਨ ਤੇਰੇ ਜਿਨਿ ਕਾਮੁ ਕ੍ਰੋਧੁ ਲੋਭੁ ਪੀਠਾ ਜੀਉ ॥੩॥
ਤੇਰੇ ਜਿਸ ਜਿਸ ਸੰਤ ਨੇ (ਤੇਰੀ ਮਿਹਰ ਨਾਲ ਆਪਣੇ ਅੰਦਰੋਂ) ਕਾਮ ਨੂੰ ਕ੍ਰੋਧ ਨੂੰ ਲੋਭ ਨੂੰ ਦੂਰ ਕੀਤਾ ਹੈ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ ।੩।
I am a sacrifice to Your Saints, who have crushed their sexual desire, anger and greed. ||3||
ਤੂੰ ਨਿਰਵੈਰੁ ਸੰਤ ਤੇਰੇ ਨਿਰਮਲ ॥
ਹੇ ਪ੍ਰਭੂ ! ਤੇਰੇ ਅੰਦਰ ਕਿਸੇ ਵਾਸਤੇ ਵੈਰ ਨਹੀਂ ਹੈ, ਤੇਰੇ ਸੰਤ ਭੀ (ਵੈਰ ਆਦਿਕ ਦੀ) ਮੈਲ ਤੋਂ ਰਹਿਤ ਹਨ ।
You have no hatred or vengeance; Your Saints are immaculate and pure.
ਜਿਨ ਦੇਖੇ ਸਭ ਉਤਰਹਿ ਕਲਮਲ ॥
ਤੇਰੇ ਉਹਨਾਂ ਸੰਤ ਜਨਾਂ ਦਾ ਦਰਸਨ ਕੀਤਿਆਂ (ਹੋਰਨਾਂ ਦੇ ਭੀ) ਪਾਪ ਦੂਰ ਹੋ ਜਾਂਦੇ ਹਨ ।
Seeing them, all sins depart.
ਨਾਨਕ ਨਾਮੁ ਧਿਆਇ ਧਿਆਇ ਜੀਵੈ ਬਿਨਸਿਆ ਭ੍ਰਮੁ ਭਉ ਧੀਠਾ ਜੀਉ ॥੪॥੪੨॥੪੯॥
ਹੇ ਨਾਨਕ ! (ਆਖ—ਹੇ ਪ੍ਰਭੂ ! ਤੇਰਾ) ਨਾਮ ਸਿਮਰ ਸਿਮਰ ਕੇ ਜੇਹੜਾ ਮਨੁੱਖ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ ਉਸ ਦੇ ਮਨ ਵਿਚੋਂ ਅਮੋਲ ਭਟਕਣਾ ਤੇ ਡਰ ਦੂਰ ਹੋ ਜਾਂਦੇ ਹਨ ।੪।੪੨।੪੯।
Nanak lives by meditating, meditating on the Naam. His stubborn doubt and fear have departed. ||4||42||49||