ਪਉੜੀ ॥
Pauree:
ਜਿਤਨੇ ਪਾਤਿਸਾਹ ਸਾਹ ਰਾਜੇ ਖਾਨ ਉਮਰਾਵ ਸਿਕਦਾਰ ਹਹਿ ਤਿਤਨੇ ਸਭਿ ਹਰਿ ਕੇ ਕੀਏ ॥
(ਹੇ ਭਾਈ! ਜਗਤ ਵਿਚ) ਜਿਤਨੇ ਭੀ ਸ਼ਾਹ, ਪਾਤਿਸ਼ਾਹ, ਰਾਜੇ, ਖ਼ਾਨ, ਅਮੀਰ ਤੇ ਸਰਦਾਰ ਹਨ, ਉਹ ਸਾਰੇ ਪਰਮਾਤਮਾ ਦੇ (ਹੀ) ਪੈਦਾ ਕੀਤੇ ਹੋਏ ਹਨ ।
The kings, emperors, rulers, lords, nobles and chiefs, are all created by the Lord.
ਜੋ ਕਿਛੁ ਹਰਿ ਕਰਾਵੈ ਸੁ ਓਇ ਕਰਹਿ ਸਭਿ ਹਰਿ ਕੇ ਅਰਥੀਏ ॥
ਜੋ ਕੁਝ ਪਰਮਾਤਮਾ (ਉਹਨਾਂ ਪਾਸੋਂ) ਕਰਾਂਦਾ ਹੈ ਉਹੀ ਉਹ ਕਰਦੇ ਹਨ, ਉਹ ਸਾਰੇ ਪਰਮਾਤਮਾ ਦੇ (ਦਰ ਦੇ ਹੀ) ਮੰਗਤੇ ਹਨ ।
Whatever the Lord causes them to do, they do; they are all beggars, dependent on the Lord.
ਸੋ ਐਸਾ ਹਰਿ ਸਭਨਾ ਕਾ ਪ੍ਰਭੁ ਸਤਿਗੁਰ ਕੈ ਵਲਿ ਹੈ ਤਿਨਿ ਸਭਿ ਵਰਨ ਚਾਰੇ ਖਾਣੀ ਸਭ ਸ੍ਰਿਸਟਿ ਗੋਲੇ ਕਰਿ ਸਤਿਗੁਰ ਅਗੈ ਕਾਰ ਕਮਾਵਣ ਕਉ ਦੀਏ ॥
ਹੇ ਭਾਈ! ਇਹੋ ਜਿਹੀ ਸਮਰਥਾ ਵਾਲਾ ਸਭਨਾਂ ਜੀਵਾਂ ਦਾ ਮਾਲਕ ਉਹ ਪਰਮਾਤਮਾ (ਸਦਾ) ਸਤਿਗੁਰੂ ਦੇ ਪੱਖ ਤੇ ਰਹਿੰਦਾ ਹੈ । ਉਸ ਪਰਮਾਤਮਾ ਨੇ ਚਹੁੰਆਂ ਵਰਨਾਂ ਚਹੁੰਆਂ ਖਾਣੀਆਂ ਦੇ ਸਾਰੇ ਜੀਵ ਸਾਰੀ ਹੀ ਸ੍ਰਿਸ਼ਟੀ (ਦੇ ਜੀਵ) (ਗੁਰੂ ਦੇ) ਸੇਵਕ ਬਣਾ ਕੇ ਗੁਰੂ ਦੇ ਦਰ ਤੇ ਸੇਵਾ ਕਰਨ ਲਈ ਖੜੇ ਕੀਤੇ ਹੋਏ ਹਨ ।
Such is God, the Lord of all; He is on the True Guru's side. All castes and social classes, the four sources of creation, and the whole universe are slaves of the True Guru; God makes them work for Him.
ਹਰਿ ਸੇਵੇ ਕੀ ਐਸੀ ਵਡਿਆਈ ਦੇਖਹੁ ਹਰਿ ਸੰਤਹੁ ਜਿਨਿ ਵਿਚਹੁ ਕਾਇਆ ਨਗਰੀ ਦੁਸਮਨ ਦੂਤ ਸਭਿ ਮਾਰਿ ਕਢੀਏ ॥
ਹੇ ਸੰਤ ਜਨੋ! ਵੇਖੋ, ਪਰਮਾਤਮਾ ਦੀ ਭਗਤੀ ਕਰਨ ਦਾ ਇਹ ਗੁਣ ਹੈ ਕਿ ਉਸ (ਪਰਮਾਤਮਾ) ਨੇ (ਭਗਤੀ ਕਰਨ ਵਾਲੇ ਆਪਣੇ ਸੇਵਕ ਦੇ) ਸਰੀਰ-ਨਗਰ ਵਿਚੋਂ (ਕਾਮਾਦਿਕ) ਸਾਰੇ ਵੈਰੀ ਦੁਸ਼ਮਨ ਮਾਰ ਕੇ (ਬਾਹਰ) ਕੱਢ ਦਿੱਤੇ ਹੁੰਦੇ ਹਨ ।
See the glorious greatness of serving the Lord, O Saints of the Lord; He has conquered and driven all the enemies and evil-doers out of the body-village.
ਹਰਿ ਹਰਿ ਕਿਰਪਾਲੁ ਹੋਆ ਭਗਤ ਜਨਾ ਉਪਰਿ ਹਰਿ ਆਪਣੀ ਕਿਰਪਾ ਕਰਿ ਹਰਿ ਆਪਿ ਰਖਿ ਲੀਏ ॥੬॥
ਹੇ ਭਾਈ! ਪਰਮਾਤਮਾ ਆਪਣੇ ਭਗਤਾਂ ਉਤੇ (ਸਦਾ) ਦਇਆਵਾਨ ਹੁੰਦਾ ਹੈ । ਪਰਮਾਤਮਾ ਮਿਹਰ ਕਰ ਕੇ (ਆਪਣੇ ਭਗਤਾਂ ਨੂੰ ਕਾਮਾਦਿਕ ਵੈਰੀਆਂ ਤੋਂ) ਆਪ ਬਚਾਂਦਾ ਹੈ ।੬।
The Lord, Har, Har, is Merciful to His humble devotees; granting His Grace, the Lord Himself protects and preserves them. ||6||