ਸਲੋਕ ਮਃ ੩ ॥
Shalok, Third Mehl:
ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੇ ਮਨ ਵਿਚ ਖੋਟ ਟਿਕਿਆ ਰਹਿੰਦਾ ਹੈ (ਇਸ ਵਾਸਤੇ ਉਸ ਨੂੰ) ਸਦਾ (ਆਤਮਕ) ਕਲੇਸ਼ ਰਹਿੰਦਾ ਹੈ, ਉਸ ਦੀ ਸੁਰਤਿ (ਪਰਮਾਤਮਾ ਵਿਚ) ਨਹੀਂ ਜੁੜਦੀ ।
Fraud and hypocrisy within bring constant pain; the self-willed manmukh does not practice meditation.
ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥
ਉਸ ਮਨੁੱਖ ਦੀ ਸਾਰੀ ਕਿਰਤ-ਕਾਰ ਦੁੱਖ-ਕਲੇਸ਼ ਵਿਚ ਹੀ ਹੁੰਦੀ ਹੈ (ਹਰ ਵੇਲੇ ਉਸ ਨੂੰ) ਕਲੇਸ਼ ਹੀ ਵਾਪਰਦਾ ਰਹਿੰਦਾ ਹੈ, ਪਰਲੋਕ ਵਿਚ ਭੀ ਉਸ ਦੇ ਵਾਸਤੇ ਕਲੇਸ਼ ਹੀ ਹੈ ।
Suffering in pain, he does his deeds; he is immersed in pain, and he shall suffer in pain hereafter.
ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥
ਮਿਹਰ ਨਾਲ (ਮਨੁੱਖ ਨੂੰ) ਗੁਰੂ ਮਿਲਦਾ ਹੈ ਤਦੋਂ ਸਦਾ-ਥਿਰ ਹਰਿ-ਨਾਮ ਵਿਚ ਉਸ ਦੀ ਲਗਨ ਲੱਗ ਜਾਂਦੀ ਹੈ,
By his karma, he meets the True Guru, and then, he is lovingly attuned to the True Name.
ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥
ਹੇ ਨਾਨਕ! ਆਤਮਕ ਅਡੋਲਤਾ ਵਿਚ (ਟਿਕਣ ਕਰਕੇ ਉਸ ਨੂੰ ਆਤਮਕ) ਆਨੰਦ ਮਿਲਿਆ ਰਹਿੰਦਾ ਹੈ ਤੇ ਉਸ ਦੇ ਮਨ ਵਿਚੋਂ ਭਟਕਣਾ ਦੂਰ ਹੋ ਜਾਂਦੀ ਹੈ ਸਹਿਮ ਦੂਰ ਹੋ ਜਾਂਦਾ ਹੈ ।੧।
O Nanak, he is naturally at peace; doubt and fear run away and leave him. ||1||