ਪਉੜੀ ॥
Pauree:
ਜਿਸ ਨੋ ਹਰਿ ਭਗਤਿ ਸਚੁ ਬਖਸੀਅਨੁ ਸੋ ਸਚਾ ਸਾਹੁ ॥
ਹੇ ਭਾਈ! ਪਰਮਾਤਮਾ ਦੀ ਭਗਤੀ ਸਦਾ ਕਾਇਮ ਰਹਿਣ ਵਾਲਾ ਧਨ ਹੈ । ਜਿਸ ਮਨੁੱਖ ਨੂੰ ਪਰਮਾਤਮਾ ਨੇ ਭਗਤੀ (ਦੀ ਦਾਤਿ) ਬਖ਼ਸ਼ੀ, ਉਹ ਸਦਾ ਲਈ ਸ਼ਾਹੂਕਾਰ ਬਣ ਗਿਆ ।
He alone is a true king, whom the Lord blesses with true devotion.
ਤਿਸ ਕੀ ਮੁਹਤਾਜੀ ਲੋਕੁ ਕਢਦਾ ਹੋਰਤੁ ਹਟਿ ਨ ਵਥੁ ਨ ਵੇਸਾਹੁ ॥
ਸਾਰਾ ਜਗਤ ਉਸ ਦੇ ਦਰ ਦਾ ਅਰਥੀਆ ਬਣਦਾ ਹੈ (ਕਿਉਂਕਿ) ਕਿਸੇ ਹੋਰ ਹੱਟ ਵਿਚ ਨਾਹ ਇਹ ਸੌਦਾ ਹੁੰਦਾ ਹੈ ਨਾਹ ਇਸ ਦਾ ਵਣਜ ਹੁੰਦਾ ਹੈ ।
People pledge their allegiance to him; no other store stocks this merchandise, nor deals in this trade.
ਭਗਤ ਜਨਾ ਕਉ ਸਨਮੁਖੁ ਹੋਵੈ ਸੁ ਹਰਿ ਰਾਸਿ ਲਏ ਵੇਮੁਖ ਭਸੁ ਪਾਹੁ ॥
ਜਿਹੜਾ ਮਨੁੱਖ ਭਗਤ ਜਨਾਂ ਵਲ ਆਪਣਾ ਮੂੰਹ ਰੱਖਦਾ ਹੈ, ਉਸ ਨੂੰ ਇਹ ਸਰਮਾਇਆ ਮਿਲ ਜਾਂਦਾ ਹੈ, ਪਰ ਭਗਤ ਜਨਾਂ ਵਲੋਂ ਮੂੰਹ ਮੋੜਨ ਵਾਲੇ ਦੇ ਸਿਰ ਸੁਆਹ ਹੀ ਪੈਂਦੀ ਹੈ ।
That humble devotee who turns his face towards the Guru and becomes sunmukh, receives the Lord's wealth; the faithless baymukh, who turns his face away from the Guru, gathers only ashes.
ਹਰਿ ਕੇ ਨਾਮ ਕੇ ਵਾਪਾਰੀ ਹਰਿ ਭਗਤ ਹਹਿ ਜਮੁ ਜਾਗਾਤੀ ਤਿਨਾ ਨੇੜਿ ਨ ਜਾਹੁ ॥
ਹੇ ਭਾਈ! ਪਰਮਾਤਮਾ ਦੇ ਭਗਤ ਪਰਮਾਤਮਾ ਦੇ ਨਾਮ ਦਾ ਵਣਜ ਕਰਦੇ ਹਨ, ਜਮ ਮਸੂਲੀਆ ਉਹਨਾਂ ਦੇ ਨੇੜੇ ਨਹੀਂ ਢੁਕਦਾ ।
The Lord's devotees are dealers in the Name of the Lord. The Messenger of Death, the tax-collector, does not even approach them.
ਜਨ ਨਾਨਕਿ ਹਰਿ ਨਾਮ ਧਨੁ ਲਦਿਆ ਸਦਾ ਵੇਪਰਵਾਹੁ ॥੭॥
ਦਾਸ ਨਾਨਕ ਨੇ (ਭੀ) ਪਰਮਾਤਮਾ ਦੇ ਨਾਮ-ਧਨ ਦਾ ਸੌਦਾ ਲੱਦਿਆ ਹੈ (ਇਸ ਵਾਸਤੇ ਦੁਨੀਆ ਦੇ ਧਨ ਵਲੋਂ) ਬੇ-ਮੁਥਾਜ ਰਹਿੰਦਾ ਹੈ ।੭।
Servant Nanak has loaded the wealth of the Name of the Lord, who is forever independent and care-free. ||7||