ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥
ਜੇ ਇੱਕ ਜੀਭ ਤੋਂ ਲੱਖ ਜੀਭਾਂ ਹੋ ਜਾਣ, ਅਤੇ ਲੱਖ ਜੀਭਾਂ ਤੋਂ ਵੀਹ ਲੱਖ ਬਣ ਜਾਣ,
If I had 100,000 tongues, and these were then multiplied twenty times more, with each tongue,
ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥
(ਇਹਨਾਂ ਵੀਹ ਲੱਖ ਜੀਭਾਂ ਨਾਲ ਜੇ) ਅਕਾਲ ਪੁਰਖ ਦੇ ਇਕ ਨਾਮ ਨੂੰ ਇਕ ਇਕ ਲੱਖ ਵਾਰੀ ਆਖੀਏ (ਤਾਂ ਭੀ ਕੂੜੇ ਮਨੁੱਖ ਦੀ ਇਹ ਕੂੜੀ ਹੀ ਠੀਸ ਹੈ,
I would repeat, hundreds of thousands of times, the Name of the One, the Lord of the Universe.
ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥
ਇਸ ਰਸਤੇ ਵਿਚ (ਪਰਮਾਤਮਾ ਨਾਲੋਂ ਵਿੱਥ ਦੂਰ ਕਰਨ ਵਾਲੇ ਰਾਹ ਵਿਚ) ਅਕਾਲ ਪੁਰਖ ਨੂੰ ਮਿਲਣ ਵਾਸਤੇ ਜੋ ਪਉੜੀਆਂ ਹਨ, ਉਹਨਾਂ ਉੱਤੇ ਆਪਾ-ਭਾਵ ਗਵਾ ਕੇ ਹੀ ਚੜ੍ਹ ਸਕੀਦਾ ਹੈ।
Along this path to our Husband Lord, we climb the steps of the ladder, and come to merge with Him.
ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥
ਆਕਾਸ਼ ਦੀਆਂ ਗੱਲਾਂ ਸੁਣ ਕੇ ਕੀੜਿਆਂ ਨੂੰ ਭੀ ਇਹ ਰੀਸ ਆ ਗਈ ਹੈ (ਕਿ ਅਸੀਂ ਭੀ ਆਕਾਸ਼ ਤੇ ਅੱਪੜ ਜਾਈਏ)।
Hearing of the etheric realms, even worms long to come back home.
ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥
ਹੇ ਨਾਨਕ ! ਜੇ ਅਕਾਲ ਪੁਰਖ ਮਿਹਰ ਦੀ ਨਜ਼ਰ ਕਰੇ, ਤਾਂ ਹੀ ਉਸ ਨੂੰ ਮਿਲੀਦਾ ਹੈ, (ਨਹੀਂ ਤਾਂ) ਕੂੜੇ ਮਨੁੱਖ ਦੀ ਆਪਣੇ ਆਪ ਦੀ ਨਿਰੀ ਕੂੜੀ ਹੀ ਵਡਿਆਈ ਹੈ (ਕਿ ਮੈਂ ਸਿਮਰਨ ਕਰ ਰਿਹਾ ਹਾਂ) ।੩੩।
O Nanak, by His Grace He is obtained. False are the boastings of the false. ||32||