ਪਉੜੀ ॥
Pauree:
ਜੋ ਬੋਲੇ ਪੂਰਾ ਸਤਿਗੁਰੂ ਸੋ ਪਰਮੇਸਰਿ ਸੁਣਿਆ ॥
ਹੇ ਭਾਈ! ਪੂਰਾ ਗੁਰੂ ਜਿਹੜਾ (ਸਿਫ਼ਤਿ-ਸਾਲਾਹ ਦਾ) ਬਚਨ ਬੋਲਦਾ ਹੈ, ਪਰਮਾਤਮਾ ਉਸ ਵਲ ਧਿਆਨ ਦੇਂਦਾ ਹੈ ।
Whatever the Perfect True Guru says, the Transcendent Lord hears.
ਸੋਈ ਵਰਤਿਆ ਜਗਤ ਮਹਿ ਘਟਿ ਘਟਿ ਮੁਖਿ ਭਣਿਆ ॥
ਗੁਰੂ ਦਾ ਉਹ ਬਚਨ ਸਾਰੇ ਸੰਸਾਰ ਵਿਚ ਪ੍ਰਭਾਵ ਪਾਂਦਾ ਹੈ, ਹਰੇਕ ਹਿਰਦੇ ਵਿਚ (ਪ੍ਰਭਾਵ ਪਾਂਦਾ ਹੈ, ਹਰੇਕ ਮਨੁੱਖ ਆਪਣੇ) ਮੂੰਹ ਨਾਲ ਉਚਾਰਦਾ ਹੈ ।
It pervades and permeates the whole world, and it is on the mouth of each and every being.
ਬਹੁਤੁ ਵਡਿਆਈਆ ਸਾਹਿਬੈ ਨਹ ਜਾਹੀ ਗਣੀਆ ॥
(ਹੇ ਭਾਈ! ਗੁਰੂ ਦੱਸਦਾ ਹੈ ਕਿ) ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ ਗਿਣੇ ਨਹੀਂ ਜਾ ਸਕਦੇ ।
So numerous are the great glories of the Lord, they cannot even be counted.
ਸਚੁ ਸਹਜੁ ਅਨਦੁ ਸਤਿਗੁਰੂ ਪਾਸਿ ਸਚੀ ਗੁਰ ਮਣੀਆ ॥
ਹੇ ਭਾਈ! ਪ੍ਰਭੂ ਦਾ ਸਦਾ-ਥਿਰ ਨਾਮ, ਆਤਮਕ ਅਡੋਲਤਾ, ਆਤਮਕ ਅਨੰਦ (ਇਹ) ਗੁਰੂ ਦੇ ਪਾਸ (ਹੀ ਹਨ, ਗੁਰੂ ਪਾਸੋਂ ਹੀ ਇਹ ਦਾਤਾਂ ਮਿਲਦੀਆਂ ਹਨ) । ਗੁਰੂ ਦਾ ਉਪਦੇਸ਼ ਸਦਾ ਕਾਇਮ ਰਹਿਣ ਵਾਲਾ ਰਤਨ ਹੈ ।
Truth, poise and bliss rest in the True Guru; the Guru bestows the jewel of Truth.
ਨਾਨਕ ਸੰਤ ਸਵਾਰੇ ਪਾਰਬ੍ਰਹਮਿ ਸਚੇ ਜਿਉ ਬਣਿਆ ॥੧੨॥
ਹੇ ਨਾਨਕ! ਪਰਮਾਤਮਾ ਆਪਣੇ ਸੇਵਕਾਂ ਦੇ ਜੀਵਨ ਆਪ ਸੋਹਣੇ ਬਣਾਂਦਾ ਹੈ, ਸੰਤ ਜਨ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਰਗੇ ਬਣ ਜਾਂਦੇ ਹਨ ।੧੨।
O Nanak, the Supreme Lord God embellishes the Saints, who become like the True Lord. ||12||