ਸਲੋਕ ਮਃ ੩ ॥
Shalok, Third Mehl:
ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥
(ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਆਪਣੇ ਆਤਮਕ ਜੀਵਨ ਨੂੰ (ਕਦੇ) ਪਰਖਦਾ ਨਹੀਂ, ਉਹ ਪਰਮਾਤਮਾ ਨੂੰ (ਕਿਤੇ) ਦੂਰ ਵੱਸਦਾ ਸਮਝਦਾ ਹੈ,
He does not understand himself; he believes the Lord God to be far away.
ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥
ਉਸ ਨੂੰ ਗੁਰੂ ਦੀ ਦੱਸੀ ਕਾਰ (ਸਦਾ) ਭੁੱਲੀ ਰਹਿੰਦੀ ਹੈ, (ਇਸ ਵਾਸਤੇ ਉਸ ਦਾ) ਮਨ (ਪਰਮਾਤਮਾ ਦੀ) ਹਜ਼ੂਰੀ ਵਿਚ (ਕਦੇ) ਨਹੀਂ ਟਿਕਦਾ ।
He forgets to serve the Guru; how can his mind remain in the Lord's Presence?
ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥
ਹੇ ਨਾਨਕ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ ਝੂਠੇ ਲਾਲਚ ਵਿਚ (ਲੱਗ ਕੇ) ਮਾਇਆ ਦੇ ਮੋਹ ਵਿਚ (ਫਸ ਕੇ ਹੀ ਆਪਣਾ) ਜੀਵਨ ਗਵਾ ਲਿਆ ਹੁੰਦਾ ਹੈ ।
The self-willed manmukh wastes away his life in worthless greed and falsehood.
ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥
ਜਿਹੜੇ ਮਨੁੱਖ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ (ਪਰਮਾਤਮਾ ਦੀ) ਹਜ਼ੂਰੀ ਟਿਕੇ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਨੇ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾ ਲਿਆ ਹੁੰਦਾ ਹੈ ।੧।
O Nanak, the Lord forgives, and blends them with Himself; through the True Word of the Shabad, He is ever-present. ||1||