ਮਃ ੩ ॥
Third Mehl:
ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥
ਹੇ ਭਾਈ! ਹਰੀ ਪ੍ਰਭੂ ਗੋਬਿੰਦ ਸਦਾ ਕਾਇਮ ਰਹਿਣ ਵਾਲਾ ਹੈ, (ਉਸ ਦੀ) ਸਿਫ਼ਤਿ-ਸਾਲਾਹ ਦਾ ਗੀਤ (ਉਸ ਦਾ) ਨਾਮ ਗੁਰੂ ਦੀ ਸਰਨ ਪਿਆਂ (ਮਿਲਦਾ ਹੈ) ।
True is the Praise of the Lord God; the Gurmukh chants the Name of the Lord of the Universe.
ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥
(ਜਿਸ ਮਨੁੱਖ ਨੂੰ ਹਰਿ-ਨਾਮ ਮਿਲਦਾ ਹੈ, ਉਹ) ਹਰ ਵੇਲੇ ਹੀ ਨਾਮ ਸਿਮਰਦਾ ਰਹਿੰਦਾ ਹੈ, ਅਤੇ ਪਰਮਾਤਮਾ ਦਾ ਨਾਮ ਸਿਮਰਦਿਆਂ (ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ ।
Praising the Naam night and day, and meditating on the Lord, the mind becomes blissful.
ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥
ਪਰ, ਹੇ ਭਾਈ! ਪਰਮ ਆਨੰਦ ਦਾ ਮਾਲਕ ਪੂਰਨ ਪ੍ਰਭੂ ਪਰਮਾਤਮਾ ਵੱਡੇ ਭਾਗਾਂ ਨਾਲ ਹੀ ਮਿਲਦਾ ਹੈ ।
By great good fortune, I have found the Lord, the perfect embodiment of supreme bliss.
ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥
ਹੇ ਨਾਨਕ! (ਆਖ—ਜਿਨ੍ਹਾਂ) ਦਾਸਾਂ ਨੇ (ਪਰਮਾਤਮਾ ਦਾ) ਨਾਮ ਸਿਮਰਿਆ, ਉਹਨਾਂ ਦੇ ਮਨ ਵਿਚ ਉਹਨਾਂ ਦੇ ਤਨ ਵਿਚ ਮੁੜ ਕਦੇ (ਪਰਮਾਤਮਾ ਨਾਲੋਂ) ਵਿੱਥ ਨਹੀਂ ਬਣਦੀ ।੨।
Servant Nanak praises the Naam; his mind and body shall never again be shattered. ||2||