ਬਿਲਾਵਲੁ ॥
Bilaaval:
ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥
(ਬਹਿਸਾਂ ਦੀ ਖ਼ਾਤਰ) ਮੈਂ (ਤੁਹਾਡੀ ਬਹਿਸਾਂ ਵਾਲੀ) ਵਿੱਦਿਆ ਨਹੀਂ ਪੜ੍ਹਦਾ, ਨਾਹ ਹੀ ਮੈਂ (ਧਾਰਮਿਕ) ਬਹਿਸਾਂ ਕਰਨੀਆਂ ਜਾਣਦਾ ਹਾਂ (ਭਾਵ, ਆਤਮਕ ਜੀਵਨ ਵਾਸਤੇ ਮੈਂ ਕਿਸੇ ਵਿਦਵਤਾ-ਭਰੀ ਧਾਰਮਿਕ ਚਰਚਾ ਦੀ ਲੋੜ ਨਹੀਂ ਸਮਝਦਾ) ।
I do not read books of knowledge, and I do not understand the debates.
ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥
ਮੈਂ ਤਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਸੁਣਨ ਵਿਚ ਮਸਤ ਰਹਿੰਦਾ ਹਾਂ ।੧।
I have gone insane, chanting and hearing the Glorious Praises of the Lord. ||1||
ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥
ਹੇ ਪਿਆਰੇ ਸੱਜਣ! (ਲੋਕਾਂ ਦੇ ਭਾਣੇ) ਮੈਂ ਕਮਲਾ ਹਾਂ । ਲੋਕ ਸਿਆਣੇ ਹਨ ਤੇ ਮੈਂ ਕਮਲਾ ਹਾਂ ।
O my father, I have gone insane; the whole world is sane, and I am insane.
ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥
(ਲੋਕਾਂ ਦੇ ਖ਼ਿਆਲ ਵਿਚ) ਮੈਂ ਕੁਰਾਹੇ ਪੈ ਗਿਆ ਹਾਂ (ਕਿਉਂਕਿ ਮੈਂ ਆਪਣੇ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦਾ ਭਜਨ ਕਰਦਾ ਹਾਂ), (ਪਰ ਲੋਕ ਆਪਣਾ ਧਿਆਨ ਰੱਖਣ, ਇਸ) ਕੁਰਾਹੇ ਹੋਰ ਕੋਈ ਨਾਹ ਪਏ ।੧।ਰਹਾਉ।
I am spoiled; let no one else be spoiled like me. ||1||Pause||
ਆਪਿ ਨ ਬਉਰਾ ਰਾਮ ਕੀਓ ਬਉਰਾ ॥
ਮੈਂ ਆਪਣੇ ਆਪ (ਇਸ ਤਰ੍ਹਾਂ ਦਾ) ਕਮਲਾ ਨਹੀਂ ਬਣਿਆ, ਇਹ ਤਾਂ ਮੈਨੂੰ ਮੇਰੇ ਪ੍ਰਭੂ ਨੇ (ਆਪਣੀ ਭਗਤੀ ਵਿਚ ਜੋੜ ਕੇ) ਕਮਲਾ ਕਰ ਦਿੱਤਾ ਹੈ,
I have not made myself go insane - the Lord made me go insane.
ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥
ਤੇ ਮੇਰੇ ਗੁਰੂ ਨੇ ਮੇਰਾ ਭਰਮ-ਵਹਿਮ ਸਭ ਸਾੜ ਦਿੱਤਾ ਹੈ ।੨।
The True Guru has burnt away my doubt. ||2||
ਮੈ ਬਿਗਰੇ ਅਪਨੀ ਮਤਿ ਖੋਈ ॥
(ਜੇ) ਮੈਂ ਕੁਰਾਹੇ ਪਏ ਹੋਏ ਨੇ ਆਪਣੀ ਅਕਲ ਗੁਆ ਲਈ ਹੈ (ਤਾਂ ਲੋਕਾਂ ਨੂੰ ਭਲਾ ਕਿਉਂ ਮੇਰਾ ਇਤਨਾ ਫ਼ਿਕਰ ਹੈ?)
I am spoiled; I have lost my intellect.
ਮੇਰੇ ਭਰਮਿ ਭੂਲਉ ਮਤਿ ਕੋਈ ॥੩॥
ਕੋਈ ਹੋਰ ਧਿਰ ਮੇਰੇ ਵਾਲੇ ਇਸ ਭੁਲੇਖੇ ਵਿਚ ਬੇਸ਼ਕ ਨਾਹ ਪਏ ।੩।
Let no one go astray in doubt like me. ||3||
ਸੋ ਬਉਰਾ ਜੋ ਆਪੁ ਨ ਪਛਾਨੈ ॥
(ਪਰ ਲੋਕਾਂ ਨੂੰ ਇਹ ਭੁਲੇਖਾ ਹੈ ਕਿ ਪ੍ਰਭੂ ਦੀ ਭਗਤੀ ਕਰਨ ਵਾਲਾ ਬੰਦਾ ਝੱਲਾ ਹੁੰਦਾ ਹੈ) ਝੱਲਾ ਉਹ ਬੰਦਾ ਹੈ ਜੋ ਆਪਣੇ ਅਸਲੇ ਦੀ ਪਛਾਣ ਨਹੀਂ ਕਰਦਾ ।
He alone is insane, who does not understand himself.
ਆਪੁ ਪਛਾਨੈ ਤ ਏਕੈ ਜਾਨੈ ॥੪॥
ਜੋ ਆਪਣੇ ਆਪ ਨੂੰ ਪਛਾਣਦਾ ਹੈ ਉਹ ਹਰ ਥਾਂ ਇੱਕ ਪਰਮਾਤਮਾ ਨੂੰ ਵੱਸਦਾ ਜਾਣਦਾ ਹੈ ।੪।
When he understands himself, then he knows the One Lord. ||4||
ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥
ਕਬੀਰ ਜੀ ਆਖਦੇ ਹਨ—ਪਰਮਾਤਮਾ ਦੇ ਪਿਆਰ ਵਿਚ ਰੰਗੀਜ ਕੇ ਜੋ ਮਨੁੱਖ ਇਸ ਜੀਵਨ ਵਿਚ ਮਤਵਾਲਾ ਨਹੀਂ ਬਣਦਾ
One who is not intoxicated with the Lord now, shall never be intoxicated.
ਕਹਿ ਕਬੀਰ ਰਾਮੈ ਰੰਗਿ ਰਾਤਾ ॥੫॥੨॥
ਉਸ ਨੇ ਕਦੇ ਭੀ ਨਹੀਂ ਬਣਨਾ (ਤੇ, ਉਹ ਜੀਵਨ ਅਜਾਈਂ ਗੰਵਾ ਜਾਇਗਾ) ।੫।੨।
Says Kabeer, I am imbued with the Lord's Love. ||5||2||