ਬਿਲਾਵਲੁ ॥
Bilaaval:
ਨਿਤ ਉਠਿ ਕੋਰੀ ਗਾਗਰਿ ਆਨੈ ਲੀਪਤ ਜੀਉ ਗਇਓ ॥
ਇਹ ਜੁਲਾਹ (-ਪੁੱਤਰ) ਰੋਜ਼ ਸਵੇਰੇ ਉੱਠ ਕੇ (ਪਾਣੀ ਦੀ) ਗਾਗਰ ਲਿਆਉਂਦਾ ਹੈ ਤੇ ਪੋਚਾ ਫੇਰਦਾ ਖਪ ਜਾਂਦਾ ਹੈ,
Every day, he rises early, and brings a fresh clay pot; he passes his life embellishing and glazing it.
ਤਾਨਾ ਬਾਨਾ ਕਛੂ ਨ ਸੂਝੈ ਹਰਿ ਹਰਿ ਰਸਿ ਲਪਟਿਓ ॥੧॥
ਇਸ ਨੂੰ ਆਪਣੇ ਖੱਡੀ ਦੇ ਕੰਮ ਦੀ ਸੁਰਤ ਹੀ ਨਹੀਂ ਰਹੀ, ਸਦਾ ਹਰੀ ਦੇ ਰਸ ਵਿਚ ਹੀ ਮਗਨ ਰਹਿੰਦਾ ਹੈ ।੧।
He does not think at all of worldly weaving; he is absorbed in the subtle essence of the Lord, Har, Har. ||1||
ਹਮਾਰੇ ਕੁਲ ਕਉਨੇ ਰਾਮੁ ਕਹਿਓ ॥
ਸਾਡੀ ਕੁਲ ਵਿਚ ਕਦੇ ਕਿਸੇ ਨੇ ਪਰਮਾਤਮਾ ਦਾ ਭਜਨ ਨਹੀਂ ਸੀ ਕੀਤਾ ।
Who in our family has ever chanted the Name of the Lord?
ਜਬ ਕੀ ਮਾਲਾ ਲਈ ਨਿਪੂਤੇ ਤਬ ਤੇ ਸੁਖੁ ਨ ਭਇਓ ॥੧॥ ਰਹਾਉ ॥
ਜਦੋਂ ਦਾ ਮੇਰਾ ਔਂਤਰਾ (ਪੱੁਤਰ) ਭਗਤੀ ਵਿਚ ਲੱਗਾ ਹੈ, ਤਦੋਂ ਤੋਂ ਸਾਨੂੰ ਕੋਈ ਸੁਖ ਨਹੀਂ ਰਿਹਾ ।੧।ਰਹਾਉ।
Ever since this worthless son of mine began chanting with his mala, we have had no peace at all! ||1||Pause||
ਸੁਨਹੁ ਜਿਠਾਨੀ ਸੁਨਹੁ ਦਿਰਾਨੀ ਅਚਰਜੁ ਏਕੁ ਭਇਓ ॥
ਹੇ ਮੇਰੀਓ ਦਿਰਾਣੀਓ ਜਿਠਾਣੀਓ! ਸੁਣੋ, (ਸਾਡੇ ਘਰ) ਇਹ ਕਿਹਾ ਅਚਰਜ ਭਾਣਾ ਵਰਤ ਗਿਆ ਹੈ?
Listen, O my sisters-in-law, a wondrous thing has happened!
ਸਾਤ ਸੂਤ ਇਨਿ ਮੁਡੀਂਏ ਖੋਏ ਇਹੁ ਮੁਡੀਆ ਕਿਉ ਨ ਮੁਇਓ ॥੨॥
ਇਸ ਮੂਰਖ ਮੁੰਡੇ ਨੇ ਸੂਤਰ ਆਦਿਕ ਦਾ ਕੰਮ ਹੀ ਛੱਡ ਦਿੱਤਾ ਹੈ । ਇਸ ਨਾਲੋਂ ਤਾਂ ਇਹ ਮਰ ਹੀ ਜਾਂਦਾ ਤਾਂ ਚੰਗਾ ਸੀ ।੨।
This boy has ruined our weaving business. Why didn't he simply die? ||2||
ਸਰਬ ਸੁਖਾ ਕਾ ਏਕੁ ਹਰਿ ਸੁਆਮੀ ਸੋ ਗੁਰਿ ਨਾਮੁ ਦਇਓ ॥
(ਪਰ) ਜਿਸ ਪਰਮਾਤਮਾ ਨੇ ਹਰਨਾਖ਼ਸ਼ ਨੂੰ ਨਹੁੰਆਂ ਨਾਲ ਮਾਰ ਕੇ ਆਪਣੇ ਭਗਤ ਪ੍ਰਹਿਲਾਦ ਦੀ ਲਾਜ ਰੱਖੀ ਸੀ,
O mother, the One Lord, the Lord and Master, is the source of all peace. The Guru has blessed me with His Name.
ਸੰਤ ਪ੍ਰਹਲਾਦ ਕੀ ਪੈਜ ਜਿਨਿ ਰਾਖੀ ਹਰਨਾਖਸੁ ਨਖ ਬਿਦਰਿਓ ॥੩॥
ਜੋ ਪ੍ਰਭੂ ਸਾਰੇ ਸੁਖ ਦੇਣ ਵਾਲਾ ਹੈ ਉਸ ਦਾ ਨਾਮ (ਮੈਨੂੰ ਕਬੀਰ ਨੂੰ ਮੇਰੇ) ਗੁਰੂ ਨੇ ਬਖ਼ਸ਼ਿਆ ਹੈ ।੩।
He preserved the honor of Prahlaad, and destroyed Harnaakhash with his nails. ||3||
ਘਰ ਕੇ ਦੇਵ ਪਿਤਰ ਕੀ ਛੋਡੀ ਗੁਰ ਕੋ ਸਬਦੁ ਲਇਓ ॥
ਕਬੀਰ ਜੀ ਆਖਦੇ ਹਨ—ਮੈਂ ਪਿਤਾ-ਪੁਰਖੀ ਛੱਡ ਦਿੱਤੀ ਹੈ, ਮੈਂ ਆਪਣੇ ਘਰ ਵਿਚ ਪੂਜੇ ਜਾਣ ਵਾਲੇ ਦੇਵਤੇ (ਭਾਵ, ਬ੍ਰਹਮਣ) ਛੱਡ ਬੈਠਾ ਹਾਂ ।
I have renounced the gods and ancestors of my house, for the Word of the Guru's Shabad.
ਕਹਤ ਕਬੀਰੁ ਸਗਲ ਪਾਪ ਖੰਡਨੁ ਸੰਤਹ ਲੈ ਉਧਰਿਓ ॥੪॥੪॥
ਹੁਣ ਮੈਂ ਸਤਿਗੁਰੂ ਦਾ ਸ਼ਬਦ ਹੀ ਧਾਰਨ ਕੀਤਾ ਹੈ । ਜੋ ਪ੍ਰਭੂ ਸਾਰੇ ਪਾਪਾਂ ਦਾ ਨਾਸ ਕਰਨ ਵਾਲਾ ਹੈ, ਸਤ-ਸੰਗਤ ਵਿਚ ਉਸ ਦਾ ਨਾਮ ਸਿਮਰ ਕੇ ਮੈਂ (ਸੰਸਾਰ-ਸਾਗਰ ਤੋਂ) ਪਾਰ ਲੰਘ ਗਿਆ ਹਾਂ ।੪।੪।
Says Kabeer, God is the Destroyer of all sins; He is the Saving Grace of His Saints. ||4||4||