ਬਿਲਾਵਲੁ ॥
Bilaaval:
ਕੋਊ ਹਰਿ ਸਮਾਨਿ ਨਹੀ ਰਾਜਾ ॥
(ਹੇ ਭਾਈ!) ਜਗਤ ਵਿਚ ਕੋਈ ਜੀਵ ਪਰਮਾਤਮਾ ਦੇ ਬਰਾਬਰ ਦਾ ਰਾਜਾ ਨਹੀਂ ਹੈ
There is no king equal to the Lord.
ਏ ਭੂਪਤਿ ਸਭ ਦਿਵਸ ਚਾਰਿ ਕੇ ਝੂਠੇ ਕਰਤ ਦਿਵਾਜਾ ॥੧॥ ਰਹਾਉ ॥
ਇਹ ਦੁਨੀਆ ਦੇ ਸਭ ਰਾਜੇ ਚਾਰ ਦਿਨਾਂ ਦੇ ਰਾਜੇ ਹੁੰਦੇ ਹਨ, (ਇਹ ਲੋਕ ਆਪਣੇ ਰਾਜ-ਪ੍ਰਤਾਪ ਦੇ) ਝੂਠੇ ਵਿਖਾਵੇ ਕਰਦੇ ਹਨ ।੧।ਰਹਾਉ।
All these lords of the world last for only a few days, putting on their false displays. ||1||Pause||
ਤੇਰੋ ਜਨੁ ਹੋਇ ਸੋਇ ਕਤ ਡੋਲੈ ਤੀਨਿ ਭਵਨ ਪਰ ਛਾਜਾ ॥
(ਹੇ ਪ੍ਰਭੂ!) ਜੋ ਮਨੁੱਖ ਤੇਰਾ ਦਾਸ ਹੋ ਕੇ ਰਹਿੰਦਾ ਹੈ ਉਹ (ਇਹਨਾਂ ਦੁਨੀਆ ਦੇ ਰਾਜਿਆਂ ਦੇ ਸਾਹਮਣੇ) ਘਾਬਰਦਾ ਨਹੀਂ, (ਕਿਉਂਕਿ, ਹੇ ਪ੍ਰਭੂ! ਤੇਰੇ ਸੇਵਕ ਦਾ ਪ੍ਰਤਾਪ) ਸਾਰੇ ਜਗਤ ਵਿਚ ਛਾਇਆ ਰਹਿੰਦਾ ਹੈ ।
How can Your humble servant waver? You spread Your shadow over the three worlds.
ਹਾਥੁ ਪਸਾਰਿ ਸਕੈ ਕੋ ਜਨ ਕਉ ਬੋਲਿ ਸਕੈ ਨ ਅੰਦਾਜਾ ॥੧॥
ਹੱਥ ਚੁੱਕਣਾ ਤਾਂ ਕਿਤੇ ਰਿਹਾ, ਤੇਰੇ ਸੇਵਕ ਦੇ ਸਾਹਮਣੇ ਉਹ ਉੱਚਾ ਬੋਲ ਭੀ ਬੋਲ ਨਹੀਂ ਸਕਦੇ ।੧।
Who can raise his hand against Your humble servant? No one can describe the Lord's expanse. ||1||
ਚੇਤਿ ਅਚੇਤ ਮੂੜ ਮਨ ਮੇਰੇ ਬਾਜੇ ਅਨਹਦ ਬਾਜਾ ॥
ਹੇ ਮੇਰੇ ਗ਼ਾਫ਼ਲ ਮਨ! ਤੂੰ ਭੀ ਪ੍ਰਭੂ ਨੂੰ ਸਿਮਰ, (ਤਾਂ ਜੋ ਤੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਇੱਕ-ਰਸ ਵਾਜੇ ਵੱਜਣ (ਤੇ, ਤੈਨੂੰ ਦੁਨੀਆ ਦੇ ਰਾਜਿਆਂ ਤੋਂ ਕੋਈ ਘਬਰਾਹਟ ਨਾਹ ਹੋਵੇ) ।
Remember Him, O my thoughtless and foolish mind, and the unstruck melody of the sound current will resonate and resound.
ਕਹਿ ਕਬੀਰ ਸੰਸਾ ਭ੍ਰਮੁ ਚੂਕੋ ਧ੍ਰੂ ਪ੍ਰਹਿਲਾਦ ਨਿਵਾਜਾ ॥੨॥੫॥
ਕਬੀਰ ਜੀ ਆਖਦੇ ਹਨ—(ਜੋ ਮਨੁੱਖ ਪ੍ਰਭੂ ਨੂੰ ਸਿਮਰਦਾ ਹੈ, ਉਸ ਦਾ) ਸਹਿਮ, ਉਸ ਦੀ ਭਟਕਣਾ ਸਭ ਦੂਰ ਹੋ ਜਾਂਦੇ ਹਨ, ਪ੍ਰਭੂ (ਆਪਣੇ ਸੇਵਕ ਨੂੰ) ਧ੍ਰੂ ਤੇ ਪ੍ਰਹਿਲਾਦ ਵਾਂਗ ਪਾਲਦਾ ਹੈ ।੨।੫।
Says Kabeer, my skepticism and doubt have been dispelled; the Lord has exalted me, as He did Dhroo and Prahlaad. ||2||5||