ਬਿਲਾਵਲੁ ॥
Bilaaval:
ਰਾਖਿ ਲੇਹੁ ਹਮ ਤੇ ਬਿਗਰੀ ॥
ਹੇ ਪ੍ਰਭੂ! ਮੇਰੀ ਲਾਜ ਰੱਖ ਲੈ । ਮੈਥੋਂ ਬੜਾ ਮਾੜਾ ਕੰਮ ਹੋਇਆ ਹੈ ਕਿ ਨਾਹ ਮੈਂ ਚੰਗਾ ਸੁਭਾਵ ਬਣਾਇਆ
Save me! I have disobeyed You.
ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥
ਨਾਹ ਮੈਂ ਜੀਵਨ ਦਾ ਫ਼ਰਜ਼ ਕਮਾਇਆ, ਤੇ ਨਾਹ ਤੇਰੀ ਬੰਦਗੀ, ਤੇਰੀ ਭਗਤੀ ਕੀਤੀ । ਮੈਂ ਸਦਾ ਅਹੰਕਾਰ ਕਰਦਾ ਰਿਹਾ, ਤੇ ਵਿੰਗੇ ਰਾਹ ਪਿਆ ਰਿਹਾ ਹਾਂ (ਟੇਢਾ-ਪਨ ਫੜਿਆ ਹੋਇਆ ਹੈ) ।੧।ਰਹਾਉ।
I have not practiced humility, righteousness or devotional worship; I am proud and egotistical, and I have taken a crooked path. ||1||Pause||
ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥
ਇਸ ਸਰੀਰ ਨੂੰ ਕਦੇ ਨਾਹ ਮਰਨ ਵਾਲਾ ਸਮਝ ਕੇ ਮੈਂ ਸਦਾ ਇਸ ਨੂੰ ਹੀ ਪਾਲਦਾ ਰਿਹਾ, (ਇਹ ਸੋਚ ਹੀ ਨਾਹ ਫੁਰੀ ਕਿ) ਇਹ ਸਰੀਰ ਤਾਂ ਕੱਚੇ ਘੜੇ ਵਾਂਗ ਨਾਸਵੰਤ ਹੈ ।
Believing this body to be immortal, I pampered it, but it is a fragile and perishable vessel.
ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥
ਜਿਸ ਪ੍ਰਭੂ ਨੇ ਮਿਹਰ ਕਰ ਕੇ ਮੇਰਾ ਇਹ ਸੁਹਣਾ ਸਰੀਰ ਬਣਾ ਕੇ ਮੈਨੂੰ ਪੈਦਾ ਕੀਤਾ, ਉਸ ਨੂੰ ਵਿਸਾਰ ਕੇ ਮੈਂ ਹੋਰਨੀਂ ਪਾਸੀਂ ਲੱਗਾ ਰਿਹਾ ।੧।
Forgetting the Lord who formed, fashioned and embellished me, I have become attached to another. ||1||
ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥
(ਸੋ) ਕਬੀਰ ਜੀ ਆਖਦੇ ਹਨ—(ਹੇ ਪ੍ਰਭੂ!) ਮੈਂ ਤੇਰਾ ਚੋਰ ਹਾਂ, ਮੈਂ ਭਲਾ ਨਹੀਂ ਅਖਵਾ ਸਕਦਾ । ਫਿਰ ਭੀ (ਹੇ ਪ੍ਰਭੂ!) ਮੈਂ ਤੇਰੇ ਚਰਨਾਂ ਦੀ ਸ਼ਰਨ ਆ ਪਿਆ ਹਾਂ
I am Your thief; I cannot be called holy. I have fallen at Your feet, seeking Your Sanctuary.
ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥
ਮੇਰੀ ਇਹ ਅਰਜ਼ੋਈ ਸੁਣ, ਮੈਨੂੰ ਜਮਾਂ ਦੀ ਸੋਇ ਨਾਹ ਘੱਲੀਂ (ਭਾਵ, ਮੈਨੂੰ ਜਨਮ ਮਰਨ ਦੇ ਗੇੜ ਵਿਚ ਨਾਹ ਪੈਣ ਦੇਈਂ) ।੨।੬।
Says Kabeer, please listen to this prayer of mine, O Lord; please do not send me sommons of the Messenger of Death. ||2||6||