ਮਾਝ ਮਹਲਾ ੩ ਘਰੁ ੧ ॥
Maajh, Third Mehl, First House:
 
ਕਰਮੁ ਹੋਵੈ ਸਤਿਗੁਰੂ ਮਿਲਾਏ ॥
ਜਿਸ ਮਨੁੱਖ ਉਤੇ ਪ੍ਰਭੂ ਦੀ ਬਖ਼ਸ਼ਸ਼ ਹੋਵੇ, ਉਸ ਨੂੰ ਪ੍ਰਭੂ ਗੁਰੂ ਮਿਲਾਂਦਾ ਹੈ।
By His Mercy, we meet the True Guru.
 
ਸੇਵਾ ਸੁਰਤਿ ਸਬਦਿ ਚਿਤੁ ਲਾਏ ॥
(ਗੁਰੂ ਦੀ ਮਿਹਰ ਨਾਲ ਉਹ ਮਨੁੱਖ) ਸੇਵਾ ਵਿਚ ਸੁਰਤਿ ਟਿਕਾਂਦਾ ਹੈ ਗੁਰੂ ਦੇ ਸ਼ਬਦ ਵਿਚ ਚਿੱਤ ਜੋੜਦਾ ਹੈ ।
Center your awareness on seva-selfless service-and focus your consciousness on the Word of the Shabad.
 
ਹਉਮੈ ਮਾਰਿ ਸਦਾ ਸੁਖੁ ਪਾਇਆ ਮਾਇਆ ਮੋਹੁ ਚੁਕਾਵਣਿਆ ॥੧॥
(ਇਸ ਤਰ੍ਹਾਂ) ਉਹ (ਆਪਣੇ ਅੰਦਰੋਂ) ਹਉਮੈ ਮਾਰ ਕੇ ਮਾਇਆ ਦਾ ਮੋਹ ਦੂਰ ਕਰਦਾ ਹੈ, ਤੇ ਸਦਾ ਆਤਮਕ ਆਨੰਦ ਮਾਣਦਾ ਹੈ ।੧।
Subduing your ego, you shall find a lasting peace, and your emotional attachment to Maya will be dispelled. ||1||
 
ਹਉ ਵਾਰੀ ਜੀਉ ਵਾਰੀ ਸਤਿਗੁਰ ਕੈ ਬਲਿਹਾਰਣਿਆ ॥
ਮੈਂ ਸਦਾ ਗੁਰੂ ਤੋਂ ਸਦਕੇ ਹਾਂ ਕੁਰਬਾਨ ਹਾਂ ।
I am a sacrifice, my soul is a sacrifice, I am totally devoted to the True Guru.
 
ਗੁਰਮਤੀ ਪਰਗਾਸੁ ਹੋਆ ਜੀ ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ ॥
ਗੁਰੂ ਦੀ ਮਤਿ ਲਿਆਂ ਹੀ ਮਨੁੱਖ ਦੇ ਅੰਦਰ (ਸਹੀ ਜੀਵਨ ਵਾਸਤੇ) ਆਤਮਕ ਚਾਨਣ ਹੁੰਦਾ ਹੈ, ਤੇ ਮਨੁੱਖ ਹਰ ਰੋਜ਼ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ ।੧।ਰਹਾਉ।
Through the Guru's Teachings, the Divine Light has dawned; I sing the Glorious Praises of the Lord, night and day. ||1||Pause||
 
ਤਨੁ ਮਨੁ ਖੋਜੇ ਤਾ ਨਾਉ ਪਾਏ ॥
ਜਦੋਂ ਮਨੁੱਖ ਆਪਣੇ ਮਨ ਨੂੰ ਖੋਜਦਾ ਰਹੇ ਆਪਣੇ ਸਰੀਰ ਨੂੰ ਖੋਜਦਾ ਰਹੇ (ਭਾਵ, ਜੇ ਮਨੁੱਖ ਇਹ ਧਿਆਨ ਰੱਖੇ ਕਿ ਕਿਤੇ ਮਨ ਤੇ ਗਿਆਨ-ਇੰਦ੍ਰੇ ਵਿਕਾਰਾਂ ਵਲ ਤਾਂ ਨਹੀਂ ਪਰਤ ਰਹੇ), ਤਦੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲੈਂਦਾ ਹੈ।
Search your body and mind, and find the Name.
 
ਧਾਵਤੁ ਰਾਖੈ ਠਾਕਿ ਰਹਾਏ ॥
(ਤੇ ਇਸ ਤਰ੍ਹਾਂ ਵਿਕਾਰਾਂ ਵਾਲੇ ਪਾਸੇ) ਦੌੜਦੇ ਮਨ ਨੂੰ ਕਾਬੂ ਕਰ ਲੈਂਦਾ ਹੈ, ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ ।
Restrain your wandering mind, and keep it in check.
 
ਗੁਰ ਕੀ ਬਾਣੀ ਅਨਦਿਨੁ ਗਾਵੈ ਸਹਜੇ ਭਗਤਿ ਕਰਾਵਣਿਆ ॥੨॥
ਉਹ ਮਨੁੱਖ ਹਰ ਵੇਲੇ ਗੁਰੂ ਦੀ ਬਾਣੀ ਗਾਂਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੀ ਭਗਤੀ ਕਰਦਾ ਰਹਿੰਦਾ ਹੈ ।੨।
Night and day, sing the Songs of the Guru's Bani; worship the Lord with intuitive devotion. ||2||
 
ਇਸੁ ਕਾਇਆ ਅੰਦਰਿ ਵਸਤੁ ਅਸੰਖਾ ॥
ਬੇਅੰਤ ਗੁਣਾਂ ਦਾ ਮਾਲਕ ਪ੍ਰਭੂ ਮਨੁੱਖ ਦੇ ਇਸ ਸਰੀਰ ਦੇ ਅੰਦਰ ਹੀ ਵੱਸਦਾ ਹੈ ।
Within this body are countless objects.
 
ਗੁਰਮੁਖਿ ਸਾਚੁ ਮਿਲੈ ਤਾ ਵੇਖਾ ॥
ਗੁਰੂ ਦੇ ਸਨਮੁਖ ਰਹਿ ਕੇ ਜਦੋਂ ਮਨੁੱਖ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਤਾਂ (ਆਪਣੇ ਅੰਦਰ ਵੱਸਦੇ ਪ੍ਰਭੂ ਦਾ) ਦਰਸਨ ਕਰਦਾ ਹੈ,
The Gurmukh attains Truth, and comes to see them.
 
ਨਉ ਦਰਵਾਜੇ ਦਸਵੈ ਮੁਕਤਾ ਅਨਹਦ ਸਬਦੁ ਵਜਾਵਣਿਆ ॥੩॥
ਤਦੋਂ ਮਨੁੱਖ ਨੌ ਗੋਲਕਾਂ ਦੀਆਂ ਵਾਸਨਾਂ ਤੋਂ ਉੱਚਾ ਹੋ ਕੇ ਦਸਵਂੇ ਦੁਆਰ ਵਿਚ (ਭਾਵ, ਵਿਚਾਰ ਮੰਡਲ ਵਿਚ) ਪਹੁੰਚ ਕੇ (ਵਿਕਾਰਾਂ ਵਲੋਂ) ਆਜ਼ਾਦ ਹੋ ਜਾਂਦਾ ਹੈ ਤੇ (ਆਪਣੇ ਅੰਦਰ) ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਦਾ ਅਭਿਆਸ ਕਰਦਾ ਹੈ ।੩।
Beyond the nine gates, the Tenth Gate is found, and liberation is obtained. The Unstruck Melody of the Shabad vibrates. ||3||
 
ਸਚਾ ਸਾਹਿਬੁ ਸਚੀ ਨਾਈ ॥
ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਵਡਿਆਈ ਭੀ ਸਦਾ ਕਾਇਮ ਰਹਿਣ ਵਾਲੀ ਹੈ ।
True is the Master, and True is His Name.
 
ਗੁਰ ਪਰਸਾਦੀ ਮੰਨਿ ਵਸਾਈ ॥
(ਹੇ ਭਾਈ !) ਗੁਰੂ ਦੀ ਕਿਰਪਾ ਨਾਲ (ਉਸ ਨੂੰ ਆਪਣੇ) ਮਨ ਵਿਚ ਟਿਕਾਈ ਰੱਖ ।
By Guru's Grace, He comes to dwell within the mind.
 
ਅਨਦਿਨੁ ਸਦਾ ਰਹੈ ਰੰਗਿ ਰਾਤਾ ਦਰਿ ਸਚੈ ਸੋਝੀ ਪਾਵਣਿਆ ॥੪॥
(ਜੇਹੜਾ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਮਨ ਵਿਚ ਵਸਾਂਦਾ ਹੈ) ਉਹ ਹਰ ਵੇਲੇ ਸਦਾ ਪ੍ਰਭੂ ਦੇ ਪ੍ਰੇਮ ਵਿਚ ਮਸਤ ਰਹਿੰਦਾ ਹੈ, (ਇਸ ਤਰ੍ਹਾਂ) ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਿਆ ਹੋਇਆ ਉਹ ਮਨੁੱਖ (ਸਹੀ ਜੀਵਨ ਦੀ) ਸਮਝ ਪ੍ਰਾਪਤ ਕਰਦਾ ਹੈ ।੪।
Night and day, remain attuned to the Lord's Love forever, and you shall obtain understanding in the True Court. ||4||
 
ਪਾਪ ਪੁੰਨ ਕੀ ਸਾਰ ਨ ਜਾਣੀ ॥
ਜਿਸ ਮਨੁੱਖ ਨੇ ਚੰਗੇ ਮੰਦੇ ਕਰਮਾਂ ਦੀ ਤਮੀਜ਼ ਨਹੀਂ ਕੀਤੀ (ਭਾਵ, ਕੋਈ ਭਲਾ ਕੰਮ ਹੋਵੇ ਚਾਹੇ ਬੁਰਾ ਕੰਮ ਹੋਵੇ ਜੋ ਮਨੁੱਖ ਕਰਨੋਂ ਸੰਕੋਚ ਨਹੀਂ ਕਰਦਾ)।
Those who do not understand the nature of sin and virtue
 
ਦੂਜੈ ਲਾਗੀ ਭਰਮਿ ਭੁਲਾਣੀ ॥
ਜਿਸ ਮਨੁੱਖ ਦੀ ਸੁਰਤਿ ਮਾਇਆ ਦੇ ਮੋਹ ਵਿਚ ਟਿਕੀ ਰਹਿੰਦੀ ਹੈ, ਜੋ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ।
are attached to duality; they wander around deluded.
 
ਅਗਿਆਨੀ ਅੰਧਾ ਮਗੁ ਨ ਜਾਣੈ ਫਿਰਿ ਫਿਰਿ ਆਵਣ ਜਾਵਣਿਆ ॥੫॥
ਉਹ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ (ਜੀਵਨ ਦਾ ਸਹੀ) ਰਸਤਾ ਨਹੀਂ ਸਮਝਦਾ, ਉਹ ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।੫।
The ignorant and blind people do not know the way; they come and go in reincarnation over and over again. ||5||
 
ਗੁਰ ਸੇਵਾ ਤੇ ਸਦਾ ਸੁਖੁ ਪਾਇਆ ॥
ਗੁਰੂ ਦੀ ਦੱਸੀ ਸੇਵਾ ਦੀ ਰਾਹੀਂ ਮਨੁੱਖ ਸਦਾ ਆਤਮਕ ਆਨੰਦ ਮਾਣਦਾ ਹੈ।
Serving the Guru, I have found eternal peace;
 
ਹਉਮੈ ਮੇਰਾ ਠਾਕਿ ਰਹਾਇਆ ॥
ਹਉਮੈ ਤੇ ਮਮਤਾ ਨੂੰ ਰੋਕ ਕੇ ਵੱਸ ਵਿਚ ਰੱਖਦਾ ਹੈ ।
my ego has been silenced and subdued.
 
ਗੁਰ ਸਾਖੀ ਮਿਟਿਆ ਅੰਧਿਆਰਾ ਬਜਰ ਕਪਾਟ ਖੁਲਾਵਣਿਆ ॥੬॥
ਗੁਰੂ ਦੀ ਸਿੱਖਿਆ ਉਤੇ ਤੁਰ ਕੇ ਉਸ ਦੇ ਅੰਦਰੋਂ ਮਾਇਆ ਦੇ ਮੋਹ ਦਾ ਹਨੇਰਾ ਦੂਰ ਹੋ ਜਾਂਦਾ ਹੈ (ਉਸ ਦੇ ਮਾਇਆ ਦੇ ਮੋਹ ਦੇ ਉਹ) ਕਰੜੇ ਕਿਵਾੜ ਖੁੱਲ੍ਹ ਜਾਂਦੇ ਹਨ (ਜਿਨ੍ਹਾਂ ਵਿਚ ਉਸ ਦੀ ਸੁਰਤਿ ਜਕੜੀ ਪਈ ਸੀ) ।੬।
Through the Guru's Teachings, the darkness has been dispelled, and the heavy doors have been opened. ||6||
 
ਹਉਮੈ ਮਾਰਿ ਮੰਨਿ ਵਸਾਇਆ ॥
ਜਿਸ ਮਨੁੱਖ ਨੇ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ (ਆਪਣੇ) ਮਨ ਵਿਚ (ਗੁਰੂ ਦਾ ਸ਼ਬਦ ਵਸਾਈ ਰੱਖਿਆ।
Subduing my ego, I have enshrined the Lord within my mind.
 
ਗੁਰ ਚਰਣੀ ਸਦਾ ਚਿਤੁ ਲਾਇਆ ॥
ਜਿਸ ਮਨੁੱਖ ਨੇ ਸਦਾ ਗੁਰੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਿਆ।
I focus my consciousness on the Guru's Feet forever.
 
ਗੁਰ ਕਿਰਪਾ ਤੇ ਮਨੁ ਤਨੁ ਨਿਰਮਲੁ ਨਿਰਮਲ ਨਾਮੁ ਧਿਆਵਣਿਆ ॥੭॥
ਗੁਰੂ ਦੀ ਕਿਰਪਾ ਨਾਲ ਉਸ ਦਾ ਮਨ ਪਵਿਤ੍ਰ ਹੋ ਗਿਆ, ਉਸ ਦਾ ਸਰੀਰ (ਭਾਵ, ਸਾਰੇ ਗਿਆਨ-ਇੰਦ੍ਰੇ) ਪਵਿਤ੍ਰ ਹੋ ਗਿਆ, ਉਹ ਪਵਿਤ੍ਰ-ਪ੍ਰਭੂ ਦਾ ਨਾਮ ਸਦਾ ਸਿਮਰਦਾ ਰਹਿੰਦਾ ਹੈ ।੭।
By Guru's Grace, my mind and body are immaculate and pure; I meditate on the Immaculate Naam, the Name of the Lord. ||7||
 
ਜੀਵਣੁ ਮਰਣਾ ਸਭੁ ਤੁਧੈ ਤਾਈ ॥
(ਹੇ ਪ੍ਰਭੂ ! ਜੀਵਾਂ ਦਾ) ਜੀਊਣਾ (ਜੀਵਾਂ ਦੀ) ਮੌਤ ਸਭ ਤੇਰੇ ਵੱਸ ਵਿਚ ਹੈ ।
From birth to death, everything is for You.
 
ਜਿਸੁ ਬਖਸੇ ਤਿਸੁ ਦੇ ਵਡਿਆਈ ॥
(ਹੇ ਭਾਈ !) ਜਿਸ ਜੀਵ ਉਤੇ ਪ੍ਰਭੂ ਮਿਹਰ ਕਰਦਾ ਹੈ, ਉਸ ਨੂੰ (ਆਪਣੇ ਨਾਮ ਦੀ ਦਾਤਿ ਦੇ ਕੇ) ਵਡਿਆਈ ਬਖ਼ਸ਼ਦਾ ਹੈ ।
You bestow greatness upon those whom You have forgiven.
 
ਨਾਨਕ ਨਾਮੁ ਧਿਆਇ ਸਦਾ ਤੂੰ ਜੰਮਣੁ ਮਰਣੁ ਸਵਾਰਣਿਆ ॥੮॥੧॥੨॥
ਹੇ ਨਾਨਕ ! ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹੁ । (ਨਾਮ ਦੀ ਬਰਕਤਿ ਨਾਲ) ਜਨਮ ਤੋਂ ਲੈ ਕੇ ਮੌਤ ਤਕ ਸਾਰਾ ਜੀਵਨ ਸੋਹਣਾ ਬਣ ਜਾਂਦਾ ਹੈ ।੮।੧।੨।
O Nanak, meditating forever on the Naam, you shall be blessed in both birth and death. ||8||1||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by