ਬਿਲਾਵਲੁ ॥
Bilaaval:
ਇਨ੍ਹਿ ਮਾਇਆ ਜਗਦੀਸ ਗੁਸਾਈ ਤੁਮ੍ਹਰੇ ਚਰਨ ਬਿਸਾਰੇ ॥
ਹੇ ਜਗਤ ਦੇ ਮਾਲਕ! ਹੇ ਜਗਤ ਦੇ ਖਸਮ! (ਤੇਰੀ ਪੈਦਾ ਕੀਤੀ ਹੋਈ) ਇਸ ਮਾਇਆ ਨੇ (ਅਸਾਂ ਜੀਵਾਂ ਦੇ ਦਿਲਾਂ ਵਿਚੋਂ) ਤੇਰੇ ਚਰਨਾਂ ਦੀ ਯਾਦ ਭੁਲਾ ਦਿੱਤੀ ਹੈ ।
This Maya has made me forget Your feet, O Lord of the World, Master of the Universe.
ਕਿੰਚਤ ਪ੍ਰੀਤਿ ਨ ਉਪਜੈ ਜਨ ਕਉ ਜਨ ਕਹਾ ਕਰਹਿ ਬੇਚਾਰੇ ॥੧॥ ਰਹਾਉ ॥
ਜੀਵ ਵਿਚਾਰੇ ਕੀਹ ਕਰਨ? (ਇਸ ਮਾਇਆ ਦੇ ਕਾਰਨ) ਜੀਵਾਂ ਦੇ ਅੰਦਰ (ਤੇਰੇ ਚਰਨਾਂ ਦਾ) ਰਤਾ ਭੀ ਪਿਆਰ ਪੈਦਾ ਨਹੀਂ ਹੁੰਦਾ ਹੈ ।੧।ਰਹਾਉ।
Not even a bit of love wells up in Your humble servant; what can Your poor servant do? ||1||Pause||
ਧ੍ਰਿਗੁ ਤਨੁ ਧ੍ਰਿਗੁ ਧਨੁ ਧ੍ਰਿਗੁ ਇਹ ਮਾਇਆ ਧ੍ਰਿਗੁ ਧ੍ਰਿਗੁ ਮਤਿ ਬੁਧਿ ਫੰਨੀ ॥
ਲਾਹਨਤ ਹੈ ਇਸ ਸਰੀਰ ਤੇ ਧਨ-ਪਦਾਰਥ ਨੂੰ; ਫਿਟਕਾਰ-ਜੋਗ ਹੈ (ਮਨੁੱਖਾਂ ਦੀ ਇਹ) ਅਕਲ, ਜੋ (ਧਨ-ਪਦਾਰਥ ਦੀ ਖ਼ਾਤਰ) ਹੋਰਨਾਂ ਨੂੰ ਧੋਖਾ ਦੇਂਦੀ ਹੈ ।
Cursed is the body, cursed is the wealth, and cursed is this Maya; cursed, cursed is the clever intellect and understanding.
ਇਸ ਮਾਇਆ ਕਉ ਦ੍ਰਿੜੁ ਕਰਿ ਰਾਖਹੁ ਬਾਂਧੇ ਆਪ ਬਚੰਨੀ ॥੧॥
ਹੇ ਜਗਦੀਸ਼! ਤੇਰੇ ਹੁਕਮ-ਅਨੁਸਾਰ ਹੀ ਇਹ ਮਾਇਆ ਜੀਵਾਂ ਨੂੰ ਆਪਣੇ ਮੋਹ ਵਿਚ ਬੰਨ੍ਹ ਰਹੀ ਹੈ । ਸੋ, ਤੂੰ ਆਪ ਹੀ ਇਸ ਨੂੰ ਚੰਗੀ ਤਰ੍ਹਾਂ ਆਪਣੇ ਕਾਬੂ ਵਿਚ ਰੱਖ ।੧।
Restrain and hold back this Maya; overcome it, through the Word of the Guru's Teachings. ||1||
ਕਿਆ ਖੇਤੀ ਕਿਆ ਲੇਵਾ ਦੇਈ ਪਰਪੰਚ ਝੂਠੁ ਗੁਮਾਨਾ ॥
ਕਬੀਰ ਜੀ ਆਖਦੇ ਹਨ ਕੀਹ ਖੇਤੀ ਤੇ ਕੀਹ ਵਪਾਰ? ਜਗਤ ਦੇ ਇਸ ਪਸਾਰੇ ਦਾ ਮਾਣ ਕੂੜਾ ਹੈ
What good is farming, and what good is trading? Worldly entanglements and pride are false.
ਕਹਿ ਕਬੀਰ ਤੇ ਅੰਤਿ ਬਿਗੂਤੇ ਆਇਆ ਕਾਲੁ ਨਿਦਾਨਾ ॥੨॥੯॥
ਕਿਉਂਕਿ ਜਦੋਂ ਓੜਕ ਨੂੰ ਮੌਤ ਆਉਂਦੀ ਹੈ ਤਾਂ (ਇਸ ਪਸਾਰੇ ਦੇ ਮੋਹ-ਮਾਣ ਵਿਚ ਫਸੇ ਹੋਏ) ਜੀਵ ਆਖ਼ਰ ਹਾਹੁਕੇ ਲੈਂਦੇ ਹਨ ।੨।੯।
Says Kabeer, in the end, they are ruined; ultimately, Death will come for them. ||2||9||