ਬਿਲਾਵਲੁ ॥
Bilaaval:
ਸਰੀਰ ਸਰੋਵਰ ਭੀਤਰੇ ਆਛੈ ਕਮਲ ਅਨੂਪ ॥
ਹੇ ਮਨ! ਜਿਸ ਉੱਤਮ ਪੁਰਖ ਪ੍ਰਭੂ ਦੀ ਪਰਮ ਜੋਤ ਦਾ ਰੂਪ-ਰੇਖ ਨਹੀਂ ਦੱਸਿਆ ਜਾ ਸਕਦਾ, ਉਹ ਪ੍ਰਭੂ ਇਸ ਸਰੀਰ-ਰੂਪ ਸੁਹਣੇ ਸਰ ਦੇ ਅੰਦਰ ਹੀ ਹੈ,
Within the pool of the body, there is an incomparably beautiful lotus flower.
ਪਰਮ ਜੋਤਿ ਪੁਰਖੋਤਮੋ ਜਾ ਕੈ ਰੇਖ ਨ ਰੂਪ ॥੧॥
ਉਸੇ ਦੀ ਬਰਕਤ ਨਾਲ ਹਿਰਦਾ-ਰੂਪ ਕੌਲ ਫੁੱਲ ਸੁਹਣਾ ਖਿੜਿਆ ਰਹਿੰਦਾ ਹੈ ।੧।
Within it, is the Supreme Light, the Supreme Soul, who has no feature or form. ||1||
ਰੇ ਮਨ ਹਰਿ ਭਜੁ ਭ੍ਰਮੁ ਤਜਹੁ ਜਗਜੀਵਨ ਰਾਮ ॥੧॥ ਰਹਾਉ ॥
ਹੇ ਮੇਰੇ ਮਨ! (ਮਾਇਆ ਦੇ ਪਿੱਛੇ) ਭਟਕਣਾ ਛੱਡ ਦੇਹ, ਤੇ ਉਸ ਪਰਮਾਤਮਾ ਦਾ ਭਜਨ ਕਰ, ਜੋ ਸਾਰੇ ਜਗਤ ਦਾ ਆਸਰਾ ਹੈ ।੧।ਰਹਾਉ।
O my mind, vibrate, meditate on the Lord, and forsake your doubt. The Lord is the Life of the World. ||1||Pause||
ਆਵਤ ਕਛੂ ਨ ਦੀਸਈ ਨਹ ਦੀਸੈ ਜਾਤ ॥
ਉਹ ਰੱਬੀ-ਜੋਤ ਨਾਹ ਕਦੇ ਜੰਮਦੀ ਹੈ, ਤੇ ਨਾਹ ਮਰਦੀ ਦਿੱਸਦੀ ਹੈ ।
Nothing is seen coming into the world, and nothing is seen leaving it.
ਜਹ ਉਪਜੈ ਬਿਨਸੈ ਤਹੀ ਜੈਸੇ ਪੁਰਿਵਨ ਪਾਤ ॥੨॥
ਪਰ ਇਹ ਮਾਇਆ ਦੀ ਖੇਡ ਚੁਪੱਤੀ ਦੇ ਪੱਤਿਆਂ ਵਾਂਗ ਉਸੇ (ਪ੍ਰਭੂ ਵਿਚੋਂ) ਪੈਦਾ ਹੁੰਦੀ ਹੈ ਤੇ ਉਸੇ ਵਿਚ ਲੀਨ ਹੋ ਜਾਂਦੀ ਹੈ ।੨।
Where the body is born, there it dies, like the leaves of the water-lily. ||2||
ਮਿਥਿਆ ਕਰਿ ਮਾਇਆ ਤਜੀ ਸੁਖ ਸਹਜ ਬੀਚਾਰਿ ॥
ਸਹਿਜ ਅਵਸਥਾ ਦੇ ਸੁਖ ਦੀ ਵਿਚਾਰ ਕਰ ਕੇ (ਭਾਵ, ਇਹ ਸਮਝ ਕੇ ਕਿ ਮਾਇਆ ਦਾ ਮੋਹ ਛੱਡਿਆਂ, ਮਾਇਆ ਵਿਚ ਡੋਲਣੋਂ ਹਟ ਕੇ, ਸੁਖ ਬਣ ਜਾਇਗਾ)
Maya is false and transitory; forsaking it, one obtains peaceful, celestial contemplation.
ਕਹਿ ਕਬੀਰ ਸੇਵਾ ਕਰਹੁ ਮਨ ਮੰਝਿ ਮੁਰਾਰਿ ॥੩॥੧੦॥
ਕਬੀਰ ਨੇ ਇਸ ਮਾਇਆ ਨੂੰ ਨਾਸਵੰਤ ਜਾਣ ਕੇ (ਇਸ ਦਾ ਮੋਹ) ਛੱਡ ਦਿੱਤਾ ਹੈ ਤੇ ਹੁਣ ਆਖਦੇ ਹਨ—ਹੇ ਮਨ! ਆਪਣੇ ਅੰਦਰ ਹੀ (ਟਿਕ ਕੇ) ਪਰਮਾਤਮਾ ਦਾ ਸਿਮਰਨ ਕਰ ।੩।੧੦।
Says Kabeer, serve Him within your mind; He is the Enemy of ego, the Destroyer of demons. ||3||10||