ਬਿਲਾਵਲੁ ॥
Bilaaval:
 
ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥
(ਮੇਰੇ ਅੰਦਰ) ਸਤਿਗੁਰੂ ਦੀ ਸਿੱਖਿਆ ਨਾਲ ਐਸੀ ਬੁੱਧ ਜਾਗ ਪਈ ਹੈ ਕਿ ਮੇਰੀ ਜਨਮ-ਮਰਨ ਦੀ ਭਟਕਣਾ ਮੁੱਕ ਗਈ ਹੈ,
The illusion of birth and death is gone; I lovingly focus on the Lord of the Universe.
 
ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥
ਪ੍ਰਭੂ-ਚਰਨਾਂ ਵਿਚ ਮੇਰੀ ਸੁਰਤ ਜੁੜ ਗਈ ਹੈ, ਤੇ ਮੈਂ ਜਗਤ ਵਿਚ ਵਿਚਰਦਾ ਹੋਇਆ ਹੀ ਉਸ ਹਾਲਤ ਵਿਚ ਟਿਕਿਆ ਰਹਿੰਦਾ ਹਾਂ ਜਿੱਥੇ ਮਾਇਆ ਦੇ ਫੁਰਨੇ ਨਹੀਂ ਉਠਦੇ ।੧।ਰਹਾਉ।
In my life, I am absorbed in deep silent meditation; the Guru's Teachings have awakened me. ||1||Pause||
 
ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥
ਹੇ ਪੰਡਿਤ! ਜਿਵੇਂ ਕੈਂਹ ਦੇ ਭਾਂਡੇ ਨੂੰ ਠਣਕਾਇਆਂ ਉਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ (ਠਣਕਾਣਾ) ਛੱਡ ਦੇਈਏ ਤਾਂ ਉਹ ਅਵਾਜ਼ ਕੈਂਹ ਵਿਚ ਹੀ ਮੁੱਕ ਜਾਂਦੀ ਹੈ, ਤਿਵੇਂ ਇਸ ਸਰੀਰਕ ਮੋਹ ਦਾ ਹਾਲ ਹੈ ।
The sound made from bronze, that sound goes into the bronze again.
 
ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥
(ਜਦੋਂ ਦੀ ਬੁੱਧ ਜਾਗੀ ਹੈ) ਮੇਰਾ ਸਰੀਰ ਨਾਲੋਂ ਮੋਹ ਮਿਟ ਗਿਆ ਹੈ (ਮੇਰਾ ਇਹ ਮਾਇਕ ਪਦਾਰਥਾਂ ਨਾਲ ਠਟਕਣ ਵਾਲਾ ਭਾਂਡਾ ਭੱਜ ਗਿਆ ਹੈ), ਹੁਣ ਪਤਾ ਹੀ ਨਹੀਂ ਕਿ ਉਹ ਤ੍ਰਿਸ਼ਨਾ ਦੀ ਅਵਾਜ਼ ਕਿੱਥੇ ਜਾ ਗੁੰਮ ਹੋਈ ਹੈ ।੧।
But when the bronze is broken, O Pandit, O religious scholar, where does the sound go then? ||1||
 
ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥
(ਸਤਿਗੁਰੂ ਦੀ ਸਿੱਖਿਆ ਨਾਲ ਬੁੱਧ ਜਾਗਣ ਤੇ) ਮੈਂ ਅੰਦਰਲੀ ਖਿੱਝ ਦੂਰ ਕਰ ਲਈ ਹੈ, ਹੁਣ ਮੈਨੂੰ ਹਰੇਕ ਘਟ ਵਿਚ ਪ੍ਰਭੂ ਦੀ ਜੋਤ ਜਗਦੀ ਦਿੱਸ ਰਹੀ ਹੈ;
I gaze upon the world, the confluence of the three qualities; God is awake and aware in each and every heart.
 
ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥
ਮੇਰੇ ਅੰਦਰ ਐਸੀ ਮੱਤ ਪੈਦਾ ਹੋ ਗਈ ਹੈ ਕਿ ਮੈਂ ਅੰਦਰੋਂ ਵਿਰਕਤ ਹੋ ਗਿਆ ਹਾਂ ।੨।
Such is the understanding revealed to me; within my heart, I have become a detached renunciate. ||2||
 
ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥
ਹੁਣ ਅੰਦਰੋਂ ਹੀ ਮੈਨੂੰ ਆਪੇ ਦੀ ਸੂਝ ਪੈ ਗਈ ਹੈ, ਮੇਰੀ ਜੋਤ ਰੱਬੀ-ਜੋਤ ਵਿਚ ਰਲ ਗਈ ਹੈ ।
I have come to know my own self, and my light has merged in the Light.
 
ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥
ਹੇ ਕਬੀਰ! ਆਖ—ਹੁਣ ਮੈਂ ਗੋਬਿੰਦ ਨਾਲ ਜਾਣ-ਪਛਾਣ ਪਾ ਲਈ ਹੈ, ਮੇਰਾ ਮਨ ਗੋਬਿੰਦ ਨਾਲ ਗਿੱਝ ਗਿਆ ਹੈ ।੩।੧੧।
Says Kabeer, now I know the Lord of the Universe, and my mind is satisfied. ||3||11||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by