ਬਿਲਾਵਲੁ ॥
Bilaaval:
ਚਰਨ ਕਮਲ ਜਾ ਕੈ ਰਿਦੈ ਬਸਹਿ ਸੋ ਜਨੁ ਕਿਉ ਡੋਲੈ ਦੇਵ ॥
ਹੇ ਦੇਵ! ਜਿਸ ਮਨੁੱਖ ਦੇ ਹਿਰਦੇ ਵਿਚ ਤੇਰੇ ਸੁਹਣੇ ਚਰਨ ਵੱਸਦੇ ਹਨ, ਉਹ ਮਾਇਆ ਦੇ ਹੱਥਾਂ ਤੇ ਨਹੀਂ ਨੱਚਦਾ, ਉਹ ਅਡੋਲ ਅਵਸਥਾ ਵਿਚ ਟਿਕਿਆ ਰਹਿ ਕੇ ਤੇਰੀ ਸਿਫ਼ਤਿ-ਸਲਾਹ ਕਰਦਾ ਹੈ ।
When Your Lotus Feet dwell within one's heart, why should that person waver, O Divine Lord?
ਮਾਨੌ ਸਭ ਸੁਖ ਨਉ ਨਿਧਿ ਤਾ ਕੈ ਸਹਜਿ ਸਹਜਿ ਜਸੁ ਬੋਲੈ ਦੇਵ ॥ ਰਹਾਉ ॥
ਉਸ ਦੇ ਅੰਦਰ, ਮਾਨੋ, ਸਾਰੇ ਸੁਖ ਤੇ ਜਗਤ ਦੇ ਨੌ ਹੀ ਖ਼ਜ਼ਾਨੇ ਆ ਜਾਂਦੇ ਹਨ ।ਰਹਾਉ।
I know that all comforts, and the nine treasures, come to one who intuitively, naturally, chants the Praise of the Divine Lord. ||Pause||
ਤਬ ਇਹ ਮਤਿ ਜਉ ਸਭ ਮਹਿ ਪੇਖੈ ਕੁਟਿਲ ਗਾਂਠਿ ਜਬ ਖੋਲੈ ਦੇਵ ॥
(ਸਿਮਰਨ ਦੀ ਬਰਕਤ ਨਾਲ) ਜਦੋਂ ਮਨੁੱਖ ਆਪਣੇ ਅੰਦਰੋਂ ਵਿੰਗੀ-ਟੇਢੀ ਘੁੰਡੀ (ਭਾਵ, ਖੋਟ) ਕੱਢਦਾ ਹੈ, ਤਾਂ ਉਸ ਦੇ ਅੰਦਰ ਇਹ ਮੱਤ ਉਪਜਦੀ ਹੈ ਕਿ ਉਸ ਨੂੰ ਹਰ ਥਾਂ ਪ੍ਰਭੂ ਹੀ ਦਿੱਸਦਾ ਹੈ ।
Such wisdom comes, only when one sees the Lord in all, and unties the knot of hypocrisy.
ਬਾਰੰ ਬਾਰ ਮਾਇਆ ਤੇ ਅਟਕੈ ਲੈ ਨਰਜਾ ਮਨੁ ਤੋਲੈ ਦੇਵ ॥੧॥
ਉਹ ਮਨੁੱਖ ਮੁੜ ਮੁੜ ਆਪਣੇ ਮਨ ਨੂੰ ਮਾਇਆ ਵਲੋਂ ਰੋਕਦਾ ਹੈ, ਤੇ ਤੱਕੜੀ ਲੈ ਕੇ ਤੋਲਦਾ ਰਹਿੰਦਾ ਹੈ (ਭਾਵ, ਮਨ ਦੇ ਔਗੁਣਾਂ ਨੂੰ ਪੜਤਾਲਦਾ ਰਹਿੰਦਾ ਹੈ) ।੧।
Time and time again, he must hold himself back from Maya; let him take the scale of the Lord, and weigh his mind. ||1||
ਜਹ ਉਹੁ ਜਾਇ ਤਹੀ ਸੁਖੁ ਪਾਵੈ ਮਾਇਆ ਤਾਸੁ ਨ ਝੋਲੈ ਦੇਵ ॥
ਜਿੱਥੇ ਭੀ ਉਹ ਮਨੁੱਖ ਜਾਂਦਾ ਹੈ, ਉੱਥੇ ਹੀ ਸੁਖ ਪਾਂਦਾ ਹੈ, ਉਸ ਨੂੰ ਮਾਇਆ ਭਰਮਾਂਦੀ ਨਹੀਂ ।
Then wherever he goes, he will find peace, and Maya will not shake him.
ਕਹਿ ਕਬੀਰ ਮੇਰਾ ਮਨੁ ਮਾਨਿਆ ਰਾਮ ਪ੍ਰੀਤਿ ਕੀਓ ਲੈ ਦੇਵ ॥੨॥੧੨॥
ਕਬੀਰ ਜੀ ਆਖਦੇ ਹਨ—ਮੈਂ ਭੀ ਆਪਣੇ ਮਨ ਨੂੰ ਪ੍ਰਭੂ ਦੀ ਪ੍ਰੀਤਿ ਵਿਚ ਲੀਨ ਕਰ ਦਿੱਤਾ ਹੈ, ਹੁਣ ਇਹ ਮੇਰਾ ਮਨ ਪ੍ਰਭੂ ਨਾਲ ਪਤੀਜ ਗਿਆ ਹੈ ।੨।੧੨।
Says Kabeer, my mind believes in the Lord; I am absorbed in the Love of the Divine Lord. ||2||12||