ਬਿਲਾਵਲੁ ॥
Bilaaval:
ਜਿਹ ਕੁਲ ਸਾਧੁ ਬੈਸਨੌ ਹੋਇ ॥
ਜਿਸ ਕਿਸੇ ਭੀ ਕੁਲ ਵਿਚ ਪਰਮਾਤਮਾ ਦਾ ਭਗਤ ਜੰਮ ਪਏ,
That family, into which a holy person is born,
ਬਰਨ ਅਬਰਨ ਰੰਕੁ ਨਹੀ ਈਸੁਰੁ ਬਿਮਲ ਬਾਸੁ ਜਾਨੀਐ ਜਗਿ ਸੋਇ ॥੧॥ ਰਹਾਉ ॥
ਚਾਹੇ ਉਹ ਚੰਗੀ ਜਾਤ ਦਾ ਹੈ ਚਾਹੇ ਨੀਵੀਂ ਜਾਤ ਦਾ, ਚਾਹੇ ਕੰਗਾਲ ਹੈ ਚਾਹੇ ਧਨਾਢ, (ਉਸ ਦੀ ਜਾਤ ਤੇ ਧਨ ਆਦਿਕ ਦਾ ਜ਼ਿਕਰ ਹੀ) ਨਹੀਂ (ਛਿੜਦਾ), ਉਹ ਜਗਤ ਵਿਚ ਨਿਰਮਲ ਸੋਭਾ ਵਾਲਾ ਮਸ਼ਹੂਰ ਹੁੰਦਾ ਹੈ ।੧।ਰਹਾਉ।
whether of high or low social class, whether rich or poor, shall have its pure fragrance spread all over the world. ||1||Pause||
ਬ੍ਰਹਮਨ ਬੈਸ ਸੂਦ ਅਰੁ ਖ੍ਯਤ੍ਰੀ ਡੋਮ ਚੰਡਾਰ ਮਲੇਛ ਮਨ ਸੋਇ ॥
ਕੋਈ ਬ੍ਰਾਹਮਣ ਹੋਵੇ, ਖੱਤ੍ਰੀ ਹੋਵੇ, ਡੂਮ ਚੰਡਾਲ ਜਾਂ ਮਲੀਨ ਮਨ ਵਾਲਾ ਹੋਵੇ, ਪਰਮਾਤਮਾ ਦੇ ਭਜਨ ਨਾਲ ਮਨੁੱਖ ਪਵਿਤ੍ਰ ਹੋ ਜਾਂਦਾ ਹੈ;
Whether he is a Brahmin, a Vaishya, a Soodra, or a Kh'shaatriya; whether he is a poet, an outcaste, or a filthy-minded person,
ਹੋਇ ਪੁਨੀਤ ਭਗਵੰਤ ਭਜਨ ਤੇ ਆਪੁ ਤਾਰਿ ਤਾਰੇ ਕੁਲ ਦੋਇ ॥੧॥
ਉਹ ਆਪਣੇ ਆਪ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਕੇ ਆਪਣੀਆਂ ਦੋਵੇਂ ਕੁਲਾਂ ਭੀ ਤਾਰ ਲੈਂਦਾ ਹੈ ।੧।
he becomes pure, by meditating on the Lord God. He saves himself, and the families of both his parents. ||1||
ਧੰਨਿ ਸੁ ਗਾਉ ਧੰਨਿ ਸੋ ਠਾਉ ਧੰਨਿ ਪੁਨੀਤ ਕੁਟੰਬ ਸਭ ਲੋਇ ॥
ਸੰਸਾਰ ਵਿਚ ਉਹ ਪਿੰਡ ਮੁਬਾਰਿਕ ਹੈ, ਉਹ ਥਾਂ ਧੰਨ ਹੈ, ਉਹ ਪਵਿਤ੍ਰ ਕੁਲ ਭਾਗਾਂ ਵਾਲੀ ਹੈ, (ਜਿਸ ਵਿਚ ਜੰਮ ਕੇ) ਕਿਸੇ ਨੇ ਪਰਮਾਤਮਾ ਦੇ ਨਾਮ ਦਾ ਸ੍ਰੇਸ਼ਟ ਰਸ ਪੀਤਾ ਹੈ,
Blessed is that village, and blessed is the place of his birth; blessed is his pure family, throughout all the worlds.
ਜਿਨਿ ਪੀਆ ਸਾਰ ਰਸੁ ਤਜੇ ਆਨ ਰਸ ਹੋਇ ਰਸ ਮਗਨ ਡਾਰੇ ਬਿਖੁ ਖੋਇ ॥੨॥
ਹੋਰ (ਮੰਦੇ) ਰਸ ਛਡੇ ਹਨ, ਤੇ, ਪ੍ਰਭੂ ਦੇ ਨਾਮ-ਰਸ ਵਿਚ ਮਸਤ ਹੋ ਕੇ (ਵਿਕਾਰ-ਵਾਸ਼ਨਾ ਦਾ) ਜ਼ਹਿਰ (ਆਪਣੇ ਅੰਦਰੋਂ) ਨਾਸ ਕਰ ਦਿੱਤਾ ਹੈ ।੨।
One who drinks in the sublime essence abandons other tastes; intoxicated with this divine essence, he discards sin and corruption. ||2||
ਪੰਡਿਤ ਸੂਰ ਛਤ੍ਰਪਤਿ ਰਾਜਾ ਭਗਤ ਬਰਾਬਰਿ ਅਉਰੁ ਨ ਕੋਇ ॥
ਭਾਰਾ ਵਿਦਵਾਨ ਹੋਵੇ ਚਾਹੇ ਸੂਰਮਾ, ਚਾਹੇ ਛੱਤਰਪਤੀ ਰਾਜਾ ਹੋਵੇ, ਕੋਈ ਭੀ ਮਨੁੱਖ ਪਰਮਾਤਮਾ ਦੇ ਭਗਤ ਦੇ ਬਰਾਬਰ ਦਾ ਨਹੀਂ ਹੋ ਸਕਦਾ ।
Among the religious scholars, warriors and kings, there is no other equal to the Lord's devotee.
ਜੈਸੇ ਪੁਰੈਨ ਪਾਤ ਰਹੈ ਜਲ ਸਮੀਪ ਭਨਿ ਰਵਿਦਾਸ ਜਨਮੇ ਜਗਿ ਓਇ ॥੩॥੨॥
ਰਵਿਦਾਸ ਆਖਦੇ ਹਨ—ਭਗਤਾਂ ਦਾ ਹੀ ਜੰਮਣਾ ਜਗਤ ਵਿਚ ਮੁਬਾਰਿਕ ਹੈ (ਉਹ ਪ੍ਰਭੂ ਦੇ ਚਰਨਾਂ ਵਿਚ ਰਹਿ ਕੇ ਹੀ ਜੀਊ ਸਕਦੇ ਹਨ), ਜਿਵੇਂ ਚੁਪੱਤੀ ਪਾਣੀ ਦੇ ਨੇੜੇ ਰਹਿ ਕੇ ਹੀ (ਹਰੀ) ਰਹਿ ਸਕਦੀ ਹੈ ।੩।੨।
As the leaves of the water lily float free in the water, says Ravi Daas, so is their life in the world. ||3||2||