ਗੋਂਡ ਮਹਲਾ ੪ ॥
Gond, Fourth Mehl:
ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥
ਹੇ ਮੇਰੇ ਮਨ! ਜੇਹੜਾ ਹਰੀ ਇਕ ਖਿਨ ਵਿਚ ਸਾਰੇ ਪਾਪ ਨਾਸ ਕਰ ਸਕਦਾ ਹੈ, ਸਦਾ ਉਸ ਨੂੰ ਸਿਮਰਨਾ ਚਾਹੀਦਾ ਹੈ, ਸਦਾ ਉਸ ਦਾ ਧਿਆਨ ਧਰਨਾ ਚਾਹੀਦਾ ਹੈ ।
Serve such a Lord, and ever meditate on Him, who in an instant erases all sins and mistakes.
ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ ॥
ਹੇ ਮਨ! ਜੇ ਪਰਮਾਤਮਾ ਨੂੰ ਛੱਡ ਕੇ ਕਿਸੇ ਹੋਰ ਦੀ (ਸਹਾਇਤਾ ਦੀ) ਆਸ ਰੱਖੀਏ, ਤਾਂ ਉਹ ਪਰਮਾਤਮਾ (ਜੀਵ ਦੀ ਉਸ) ਸਾਰੀ ਕੀਤੀ ਮੇਹਨਤ ਨੂੰ ਅਸਫਲ ਕਰ ਦੇਂਦਾ ਹੈ, ਜ਼ਾਇਆ ਕਰ ਦੇਂਦਾ ਹੈ ।
If someone forsakes the Lord and places his hopes in another, then all his service to the Lord is rendered fruitless.
ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥
ਸੋ, ਹੇ ਮੇਰੇ ਮਨ! ਸਾਰੇ ਸੁਖ ਦੇਣ ਵਾਲੇ ਮਾਲਕ ਹਰੀ ਦਾ ਸਿਮਰਨ ਕਰਿਆ ਕਰ, ਉਸ ਦਾ ਸਿਮਰਨ ਕਰਨ ਨਾਲ ਸਾਰੀ ਤ੍ਰਿਸ਼ਨਾ-ਭੁੱਖ ਲਹਿ ਜਾਂਦੀ ਹੈ ।੧।
O my mind, serve the Lord, the Giver of peace; serving Him, all your hunger shall depart. ||1||
ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ ॥
ਹੇ ਮੇਰੇ ਮਨ! (ਸਦਾ) ਪਰਮਾਤਮਾ ਉਤੇ ਭਰੋਸਾ ਰੱਖਣਾ ਚਾਹੀਦਾ ਹੈ,
O my mind, place your faith in the Lord.
ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ ॥
ਕਿਉਂਕਿ, ਹੇ ਮੇਰੇ ਮਨ! ਜਿੱਥੇ ਭੀ ਜਾਈਏ, ਉਹ ਮੇਰਾ ਮਾਲਕ-ਪ੍ਰਭੂ ਸਦਾ ਅੰਗ-ਸੰਗ ਰਹਿੰਦਾ ਹੈ, ਤੇ, ਉਹ ਪ੍ਰਭੂ ਆਪਣੇ ਦਾਸਾਂ ਦੀ ਆਪਣੇ ਸੇਵਕਾਂ ਦੀ ਇੱਜ਼ਤ ਰੱਖਦਾ ਹੈ ।੧।ਰਹਾਉ।
Wherever I go, my Lord and Master is there with me. The Lord saves the honor of His humble servants and slaves. ||1||Pause||
ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ ॥
ਹੇ ਭਾਈ! ਜੇ ਤੂੰ ਆਪਣਾ ਕੋਈ ਦੁੱਖ-ਦਰਦ (ਪ੍ਰਭੂ ਨੂੰ ਛੱਡ ਕੇ) ਹੋਰਨਾਂ ਅੱਗੇ ਪੇਸ਼ ਕਰਦਾ ਫਿਰੇਂਗਾ, ਤਾਂ ਉਹ ਲੋਕ ਅੱਗੋਂ ਆਪਣੇ ਅਨੇਕਾਂ ਦੁੱਖ-ਦਰਦ ਸੁਣਾ ਦੇਣਗੇ ।
If you tell your sorrows to another, then he, in return, will tell you of his greater sorrows.
ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮ੍ਹਰੇ ਦੂਖ ਤਤਕਾਲ ਕਟਾਸਾ ॥
ਹੇ ਭਾਈ! ਆਪਣਾ ਹਰੇਕ ਦੁੱਖ-ਦਰਦ ਆਪਣੇ ਮਾਲਕ ਪਰਮਾਤਮਾ ਪਾਸ ਹੀ ਬਿਆਨ ਕਰ, ਉਹ ਤਾਂ ਤੇਰੇ ਸਾਰੇ ਦੁੱਖ ਤੁਰਤ ਕੱਟ ਕੇ ਰੱਖ ਦੇਵੇਗਾ ।
So tell your sorrows to the Lord, your Lord and Master, who shall instantly dispel your pain.
ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥
ਹੇ ਭਾਈ! ਜੇ ਇਹੋ ਜਿਹੇ ਸਮਰੱਥ ਪ੍ਰਭੂ ਨੂੰ ਛੱਡ ਕੇ ਆਪਣੀ ਪੀੜਾ ਹੋਰਨਾਂ ਅੱਗੇ ਪੇਸ਼ ਕੀਤੀ ਜਾਇਗੀ, ਹੋਰਨਾਂ ਪਾਸ ਆਖ ਕੇ, ਹੇ ਮਨ! ਸ਼ਰਮਿੰਦਾ ਹੋਣਾ ਪੈਂਦਾ ਹੈ ।੨।
Forsaking such a Lord God, if you tell your sorrows to another, then you shall die of shame. ||2||
ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ ॥
ਹੇ ਮੇਰੇ ਮਨ! ਦੁਨੀਆ ਵਾਲੇ ਇਹ ਸਾਕ-ਅੰਗ, ਮਿੱਤਰ, ਭਰਾ ਜੇਹੜੇ ਭੀ ਦਿੱਸਦੇ ਹਨ, ਇਹ ਤਾਂ ਆਪੋ ਆਪਣੀ ਗ਼ਰਜ਼ ਦੀ ਖ਼ਾਤਰ ਹੀ ਮਿਲਦੇ ਹਨ ।
The relatives, friends and siblings of the world that you see, O my mind, all meet with you for their own purposes.
ਜਿਤੁ ਦਿਨਿ ਉਨ੍ਹ ਕਾ ਸੁਆਉ ਹੋਇ ਨ ਆਵੈ ਤਿਤੁ ਦਿਨਿ ਨੇੜੈ ਕੋ ਨ ਢੁਕਾਸਾ ॥
। ਜਦੋਂ ਉਹਨਾਂ ਦੀ ਗ਼ਰਜ਼ ਪੂਰੀ ਨਾਹ ਹੋ ਸਕੇ, ਤਦੋਂ ਉਹਨਾਂ ਵਿਚੋਂ ਕੋਈ ਭੀ ਨੇੜੇ ਨਹੀਂ ਛੁੰਹਦਾ ।
And that day, when their self-interests are not served, on that day, they shall not come near you.
ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥੩॥
ਸੋ, ਹੇ ਮੇਰੇ ਮਨ! ਦਿਨ ਰਾਤ ਹਰ ਵੇਲੇ ਆਪਣੇ ਪ੍ਰਭੂ ਦਾ ਸਿਮਰਨ ਕਰਦਾ ਰਹੁ, ਉਹੀ ਹਰੇਕ ਦੁਖ ਸੁਖ ਵਿਚ ਤੈਨੂੰ ਪੁੱਕਰ ਸਕਦਾ ਹੈ ।੩।
O my mind, serve your Lord, day and night; He shall help you in good times and bad. ||3||
ਤਿਸ ਕਾ ਭਰਵਾਸਾ ਕਿਉ ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਨ ਸਕਾਸਾ ॥
ਹੇ ਮੇਰੇ ਮਨ! ਜੇਹੜਾ ਕੋਈ ਅੰਤਲੇ ਸਮੇ (ਮੌਤ ਪਾਸੋਂ ਸਾਨੂੰ) ਬਚਾ ਨਹੀਂ ਸਕਦਾ, ਉਸ ਦਾ ਭਰੋਸਾ ਨਹੀਂ ਕਰਨਾ ਚਾਹੀਦਾ ।
Why place your faith in anyone, O my mind, who cannot come to your rescue at the last instant?
ਹਰਿ ਜਪੁ ਮੰਤੁ ਗੁਰ ਉਪਦੇਸੁ ਲੈ ਜਾਪਹੁ ਤਿਨ੍ਹ ਅੰਤਿ ਛਡਾਏ ਜਿਨ੍ਹ ਹਰਿ ਪ੍ਰੀਤਿ ਚਿਤਾਸਾ ॥
ਗੁਰੂ ਦਾ ਉਪਦੇਸ਼ ਲੈ ਕੇ (ਗੁਰੂ ਦੀ ਸਿੱਖਿਆ ਉਤੇ ਤੁਰ ਕੇ) ਪਰਮਾਤਮਾ ਦਾ ਨਾਮ-ਮੰਤ੍ਰ ਜਪਿਆ ਕਰ । ਜਿਨ੍ਹਾਂ ਮਨੁੱਖਾਂ ਦੇ ਚਿੱਤ ਵਿਚ ਪਰਮਾਤਮਾ ਦਾ ਪਿਆਰ ਵੱਸਦਾ ਹੈ, ਉਹਨਾਂ ਨੂੰ ਪਰਮਾਤਮਾ ਅਖ਼ੀਰ ਵੇਲੇ (ਜਮਾਂ ਦੇ ਡਰ ਤੋਂ) ਛੁਡਾ ਲੈਂਦਾ ਹੈ ।
Chant the Lord's Mantra, take the Guru's Teachings, and meditate on Him. In the end, the Lord saves those who love Him in their consciousness.
ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ ਭਰਵਾਸਾ ॥੪॥੨॥
। ਹੇ ਦਾਸ ਨਾਨਕ! (ਆਖ—) ਹੇ ਸੰਤ ਜਨੋ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰੋ । (ਦੁੱਖਾਂ ਕਲੇਸ਼ਾਂ ਤੋਂ) ਬਚਣ ਦਾ ਇਹੀ ਪੱਕਾ ਵਸੀਲਾ ਹੈ ।੪।੨।
Servant Nanak speaks: night and day, chant the Lord's Name, O Saints; this is the only true hope for emancipation. ||4||2||