ਗੋਂਡ ਮਹਲਾ ੪ ॥
Gond, Fourth Mehl:
ਹਰਿ ਅੰਤਰਜਾਮੀ ਸਭਤੈ ਵਰਤੈ ਜੇਹਾ ਹਰਿ ਕਰਾਏ ਤੇਹਾ ਕੋ ਕਰਈਐ ॥
ਹੇ ਮੇਰੇ ਮਨ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਹਰੇਕ ਥਾਂ ਵਿਚ ਮੌਜੂਦ ਹੈ, (ਹਰੇਕ ਜੀਵ ਦੇ ਅੰਦਰ ਵਿਆਪਕ ਹੋ ਕੇ) ਜਿਹੋ ਜਿਹਾ ਕੰਮ (ਕਿਸੇ ਜੀਵ ਪਾਸੋਂ) ਕਰਾਂਦਾ ਹੈ, ਉਹੋ ਜਿਹਾ ਕੰਮ ਹੀ ਜੀਵ ਕਰਦਾ ਹੈ
The Lord, the Inner-knower, the Searcher of hearts, is all-pervading. As the Lord causes them to act, so do they act.
ਸੋ ਐਸਾ ਹਰਿ ਸੇਵਿ ਸਦਾ ਮਨ ਮੇਰੇ ਜੋ ਤੁਧਨੋ ਸਭ ਦੂ ਰਖਿ ਲਈਐ ॥੧॥
ਹੇ ਮਨ! ਇਹੋ ਜਿਹੀ ਤਾਕਤ ਵਾਲੇ ਪ੍ਰਭੂ ਨੂੰ ਸਦਾ ਸਿਮਰਦਾ ਰਹੁ, ਉਹ ਤੈਨੂੰ ਹਰੇਕ (ਦੁੱਖ-ਕਲੇਸ਼) ਤੋਂ ਬਚਾ ਸਕਦਾ ਹੈ ।੧।
So serve forever such a Lord, O my mind, who will protect you from everything. ||1||
ਮੇਰੇ ਮਨ ਹਰਿ ਜਪਿ ਹਰਿ ਨਿਤ ਪੜਈਐ ॥
ਮੇਰੇ ਮਨ! ਸਦਾ ਪ੍ਰਭੂ ਦਾ ਨਾਮ ਜਪਣਾ ਚਾਹੀਦਾ ਹੈ, ਉਚਾਰਨਾ ਚਾਹੀਦਾ ਹੈ ।
O my mind, meditate on the Lord, and read about the Lord every day.
ਹਰਿ ਬਿਨੁ ਕੋ ਮਾਰਿ ਜੀਵਾਲਿ ਨ ਸਾਕੈ ਤਾ ਮੇਰੇ ਮਨ ਕਾਇਤੁ ਕੜਈਐ ॥੧॥ ਰਹਾਉ ॥
(ਜਦੋਂ) ਪਰਮਾਤਮਾ ਤੋਂ ਬਿਨਾ (ਹੋਰ) ਕੋਈ ਨਾਹ ਮਾਰ ਸਕਦਾ ਹੈ ਨਾਹ ਜਿਵਾਲ ਸਕਦਾ ਹੈ, ਤਾਂ ਫਿਰ, ਹੇ ਮੇਰੇ ਮਨ! (ਕਿਸੇ ਤਰ੍ਹਾਂ ਦਾ) ਚਿੰਤਾ-ਫ਼ਿਕਰ ਨਹੀਂ ਕਰਨਾ ਚਾਹੀਦਾ ।੧।ਰਹਾਉ।
Other than the Lord, no one can kill you or save you; so why do you worry, O my mind? ||1||Pause||
ਹਰਿ ਪਰਪੰਚੁ ਕੀਆ ਸਭੁ ਕਰਤੈ ਵਿਚਿ ਆਪੇ ਆਪਣੀ ਜੋਤਿ ਧਰਈਐ ॥
ਹੇ ਮਨ! ਇਹ ਸਾਰਾ ਦਿੱਸਦਾ ਜਗਤ ਕਰਤਾਰ ਨੇ ਆਪ ਬਣਾਇਆ ਹੈ, ਇਸ ਜਗਤ ਵਿਚ ਉਸ ਨੇ ਆਪ ਹੀ ਆਪਣੀ ਜੋਤੀ ਰੱਖੀ ਹੋਈ ਹੈ ।
The Creator created the entire universe, and infused His Light into it.
ਹਰਿ ਏਕੋ ਬੋਲੈ ਹਰਿ ਏਕੁ ਬੁਲਾਏ ਗੁਰਿ ਪੂਰੈ ਹਰਿ ਏਕੁ ਦਿਖਈਐ ॥੨॥
(ਸਭ ਜੀਵਾਂ ਵਿਚ ਉਹ) ਕਰਤਾਰ ਆਪ ਹੀ ਬੋਲ ਰਿਹਾ ਹੈ । (ਹਰੇਕ ਜੀਵ ਨੂੰ) ਉਹ ਪ੍ਰਭੂ ਆਪ ਹੀ ਬੋੋਲਣ ਦੀ ਸੱਤਿਆ ਦੇ ਰਿਹਾ ਹੈ । ਪੂਰੇ ਗੁਰੂ ਨੇ (ਮੈਨੂੰ ਹਰ ਥਾਂ) ਉਹ ਇੱਕ ਪ੍ਰਭੂ ਹੀ ਵਿਖਾ ਦਿੱਤਾ ਹੈ ।੨।
The One Lord speaks, and the One Lord causes all to speak.The Perfect Guru has revealed the One Lord. ||2||
ਹਰਿ ਅੰਤਰਿ ਨਾਲੇ ਬਾਹਰਿ ਨਾਲੇ ਕਹੁ ਤਿਸੁ ਪਾਸਹੁ ਮਨ ਕਿਆ ਚੋਰਈਐ ॥
ਹੇ ਮਨ! (ਹਰੇਕ ਜੀਵ ਦੇ) ਅੰਦਰ ਪ੍ਰਭੂ ਆਪ ਹੀ ਅੰਗ-ਸੰਗ ਵੱਸਦਾ ਹੈ, ਬਾਹਰ ਸਾਰੇ ਜਗਤ ਵਿਚ ਭੀ ਪ੍ਰਭੂ ਹੀ ਹਰ ਥਾਂ ਵੱਸਦਾ ਹੈ । ਦੱਸ! ਹੇ ਮਨ! ਉਸ (ਸਰਬ-ਵਿਆਪਕ) ਪਾਸੋਂ ਕੇਹੜਾ ਲੁਕਾਉ ਕੀਤਾ ਜਾ ਸਕਦਾ ਹੈ?
The Lord is with you, inside and out; tell me, O mind, how can You hide anything from Him?
ਨਿਹਕਪਟ ਸੇਵਾ ਕੀਜੈ ਹਰਿ ਕੇਰੀ ਤਾਂ ਮੇਰੇ ਮਨ ਸਰਬ ਸੁਖ ਪਈਐ ॥੩॥
ਮੇਰੇ ਮਨ! ਉਸ ਪ੍ਰਭੂ ਦੀ ਸੇਵਾ ਭਗਤੀ ਨਿਰਛਲ ਹੋ ਕੇ ਕਰਨੀ ਚਾਹੀਦੀ ਹੈ, ਤਾਂ ਹੀ (ਉਸ ਪਾਸੋਂ) ਸਾਰੇ ਸੁਖ ਹਾਸਲ ਕਰ ਸਕੀਦੇ ਹਨ ।੩।
Serve the Lord open-heartedly, and then, O my mind, you shall find total peace. ||3||
ਜਿਸ ਦੈ ਵਸਿ ਸਭੁ ਕਿਛੁ ਸੋ ਸਭ ਦੂ ਵਡਾ ਸੋ ਮੇਰੇ ਮਨ ਸਦਾ ਧਿਅਈਐ ॥
ਹੇ ਮੇਰੇ ਮਨ! ਜਿਸ ਪਰਮਾਤਮਾ ਦੇ ਵੱਸ ਵਿਚ ਹਰੇਕ ਚੀਜ਼ ਹੈ, ਉਹ ਸਭਨਾਂ ਵਾਲੋਂ ਵੱਡਾ ਹੈ, ਸਦਾ ਹੀ ਉਸ ਦਾ ਧਿਆਨ ਧਰਨਾ ਚਾਹੀਦਾ ਹੈ ।
Everything is under His control; He is the greatest of all. O my mind, meditate forever on Him.
ਜਨ ਨਾਨਕ ਸੋ ਹਰਿ ਨਾਲਿ ਹੈ ਤੇਰੈ ਹਰਿ ਸਦਾ ਧਿਆਇ ਤੂ ਤੁਧੁ ਲਏ ਛਡਈਐ ॥੪॥੫॥
ਹੇ ਦਾਸ ਨਾਨਕ! (ਆਖ—ਹੇ ਮਨ!) ਉਹ ਪਰਮਾਤਮਾ ਸਦਾ ਤੇਰੇ ਨਾਲ ਵੱਸਦਾ ਹੈ, ਉਸ ਦਾ ਸਦਾ ਧਿਆਨ ਧਰਿਆ ਕਰ, ਤੈਨੂੰ ਉਹ (ਹਰੇਕ ਦੁੱਖ-ਕਲੇਸ਼ ਤੋਂ) ਬਚਾਣ ਵਾਲਾ ਹੈ ।੪।੫।
O Servant Nanak, that Lord is always with you. Meditate forever on your Lord, and He shall emancipate you. ||4||5||