ਗੋਂਡ ਮਹਲਾ ੪ ॥
Gond, Fourth Mehl:
ਹਰਿ ਦਰਸਨ ਕਉ ਮੇਰਾ ਮਨੁ ਬਹੁ ਤਪਤੈ ਜਿਉ ਤ੍ਰਿਖਾਵੰਤੁ ਬਿਨੁ ਨੀਰ ॥੧॥
(ਹੇ ਸਹੇਲੀਏ! ਉਸ ਪ੍ਰੇਮ ਦੇ ਤੀਰ ਦੇ ਕਾਰਨ ਹੁਣ) ਮੇਰਾ ਮਨ ਪਰਮਾਤਮਾ ਦੇ ਦਰਸ਼ਨ ਵਾਸਤੇ (ਇਉਂ) ਲੁਛ ਰਿਹਾ ਹੈ ਜਿਵੇਂ ਪਾਣੀ ਤੋਂ ਬਿਨਾ ਤਿਹਾਇਆ ਮਨੁੱਖ ।੧।
My mind yearns so deeply for the Blessed Vision of the Lord's Darshan, like the thirsty man without water. ||1||
ਮੇਰੈ ਮਨਿ ਪ੍ਰੇਮੁ ਲਗੋ ਹਰਿ ਤੀਰ ॥
ਹੇ ਭਾਈ! ਪਰਮਾਤਮਾ ਦਾ ਪਿਆਰ ਮੇਰੇ ਮਨ ਵਿਚ ਤੀਰ ਵਾਂਗ ਲੱਗਾ ਹੋਇਆ ਹੈ ।
My mind is pierced through by the arrow of the Lord's Love.
ਹਮਰੀ ਬੇਦਨ ਹਰਿ ਪ੍ਰਭੁ ਜਾਨੈ ਮੇਰੇ ਮਨ ਅੰਤਰ ਕੀ ਪੀਰ ॥੧॥ ਰਹਾਉ ॥
(ਉਸ ਪ੍ਰੇਮ-ਤੀਰ ਦੇ ਕਾਰਨ ਪੈਦਾ ਹੋਈ) ਮੇਰੇ ਮਨ ਦੀ ਅੰਦਰਲੀ ਪੀੜ-ਵੇਦਨਾ ਮੇਰਾ ਹਰੀ ਮੇਰਾ ਪ੍ਰਭੂ ਹੀ ਜਾਣਦਾ ਹੈ ।੧।ਰਹਾਉ।
The Lord God knows my anguish, and the pain deep within my mind. ||1||Pause||
ਮੇਰੇ ਹਰਿ ਪ੍ਰੀਤਮ ਕੀ ਕੋਈ ਬਾਤ ਸੁਨਾਵੈ ਸੋ ਭਾਈ ਸੋ ਮੇਰਾ ਬੀਰ ॥੨॥
ਹੇ ਸਹੇਲੀਏ! ਹੁਣ ਜੇ ਕੋਈ ਮਨੁੱਖ ਮੈਨੂੰ ਮੇਰੇ ਪ੍ਰੀਤਮ ਪ੍ਰਭੂ ਦੀ ਕੋਈ ਗੱਲ ਸੁਣਾਵੇ (ਤਾਂ ਮੈਨੂੰ ਇਉਂ ਲੱਗਦਾ ਹੈ ਕਿ) ਉਹ ਮਨੁੱਖ ਮੇਰਾ ਭਰਾ ਹੈ ਮੇਰਾ ਵੀਰ ਹੈ ।੨।
Whoever tells me the Stories of my Beloved Lord is my Sibling of Destiny, and my friend. ||2||
ਮਿਲੁ ਮਿਲੁ ਸਖੀ ਗੁਣ ਕਹੁ ਮੇਰੇ ਪ੍ਰਭ ਕੇ ਲੇ ਸਤਿਗੁਰ ਕੀ ਮਤਿ ਧੀਰ ॥੩॥
ਹੇ ਸਹੇਲੀਏ! ਗੁਰੂ ਦੀ ਸ਼ਾਂਤੀ ਦੇਣ ਵਾਲੀ ਮਤਿ ਲੈ ਕੇ ਮੈਨੂੰ ਭੀ ਮਿਲਿਆ ਕਰ, ਤੇ, ਮੈਨੂੰ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਾਇਆ ਕਰ ।੩।
Come, and join together, O my companions; let's sing the Glorious Praises of my God, and follow the comforting advice of the True Guru.. ||3||
ਜਨ ਨਾਨਕ ਕੀ ਹਰਿ ਆਸ ਪੁਜਾਵਹੁ ਹਰਿ ਦਰਸਨਿ ਸਾਂਤਿ ਸਰੀਰ ॥੪॥੬॥
ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਦਰਸ਼ਨ ਦੀ) ਆਸ ਪੂਰੀ ਕਰ । ਹੇ ਹਰੀ! ਤੇਰੇ ਦਰਸ਼ਨ ਨਾਲ ਮੇਰੇ ਹਿਰਦੇ ਨੂੰ ਠੰਢ ਪੈਂਦੀ ਹੈ ।੪।੬।ਛਕਾ।
Please fulfill the hopes of servant Nanak, O Lord; his body finds peace and tranquility in the Blessed Vision of the Lord's Darshan. ||4||6||