ਗੋਂਡ ਮਹਲਾ ੫ ॥
Gond, Fifth Mehl:
ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥
ਹੇ ਭਾਈ! ਗੁਰੂ ਦਾ ਸ਼ਬਦ ਹੀ ਗੁਰੂ ਦੀ ਮੂਰਤੀ ਹੈ) ਗੁਰੂ ਦੀ (ਇਸ) ਮੂਰਤੀ ਦਾ (ਮੇਰੇ) ਮਨ ਵਿਚ ਧਿਆਨ ਟਿਕਿਆ ਰਹਿੰਦਾ ਹੈ
Meditate on the image of the Guru within your mind;
ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ ॥
ਗੁਰੂ ਦੇ ਸ਼ਬਦ ਦੀ ਰਾਹੀਂ ਮੇਰਾ ਮਨ ਨਾਮ-ਮੰਤ੍ਰ ਨੂੰ (ਸਭ ਮੰਤ੍ਰਾਂ ਤੋਂ ਸ੍ਰੇਸ਼ਟ ਮੰਤ੍ਰ) ਮੰਨ ਰਿਹਾ ਹੈ ।
let your mind accept the Word of the Guru's Shabad, and His Mantra.
ਗੁਰ ਕੇ ਚਰਨ ਰਿਦੈ ਲੈ ਧਾਰਉ ॥
ਗੁਰੂ ਦੇ ਚਰਨ ਆਪਣੇ ਹਿਰਦੇ ਵਿਚ ਲੈ ਕੇ ਵਸਾਈ ਰੱਖਦਾ ਹਾਂ ।
Enshrine the Guru's feet within your heart.
ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥੧॥
(ਤਾਹੀਏਂ, ਹੇ ਭਾਈ!) ਮੈਂ ਤਾਂ ਗੁਰੂ (ਨੂੰ) ਪਰਮਾਤਮਾ (ਦਾ ਰੂਪ ਜਾਣ ਕੇ ਉਸ) ਨੂੰ ਸਦਾ ਨਮਸਕਾਰ ਕਰਦਾ ਹਾਂ।੧।
Bow in humility forever before the Guru, the Supreme Lord God. ||1||
ਮਤ ਕੋ ਭਰਮਿ ਭੁਲੈ ਸੰਸਾਰਿ ॥
ਹੇ ਭਾਈ! ਦੁਨੀਆ ਵਿਚ ਕਿਤੇ ਕੋਈ ਮਨੁੱਖ ਭਟਕਣਾ ਵਿਚ ਪੈ ਕੇ (ਇਹ ਗੱਲ) ਨਾਹ ਭੁੱਲ ਜਾਏ,
Let no one wander in doubt in the world.
ਗੁਰ ਬਿਨੁ ਕੋਇ ਨ ਉਤਰਸਿ ਪਾਰਿ ॥੧॥ ਰਹਾਉ ॥
ਕਿ ਗੁਰੂ ਤੋਂ ਬਿਨਾ ਕੋਈ ਭੀ ਜੀਵ (ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘ ਸਕੇਗਾ ।੧।ਰਹਾਉ।
Without the Guru, no one can cross over. ||1||Pause||
ਭੂਲੇ ਕਉ ਗੁਰਿ ਮਾਰਗਿ ਪਾਇਆ ॥
ਕੁਰਾਹੇ ਜਾ ਰਹੇ ਮਨੁੱਖ ਨੂੰ ਗੁਰੂ ਨੇ (ਹੀ ਸਹੀ ਜੀਵਨ ਦੇ) ਰਸਤੇ ਉਤੇ (ਸਦਾ) ਪਾਇਆ ਹੈ,
The Guru shows the Path to those who have wandered off.
ਅਵਰ ਤਿਆਗਿ ਹਰਿ ਭਗਤੀ ਲਾਇਆ ॥
ਹੋਰ (ਦੇਵੀ ਦੇਵਤਿਆਂ ਦੀ ਭਗਤੀ) ਛਡਾ ਕੇ ਪਰਮਾਤਮਾ ਦੀ ਭਗਤੀ ਵਿਚ ਜੋੜਿਆ ਹੈ
He leads them to renounce others, and attaches them to devotional worship of the Lord.
ਜਨਮ ਮਰਨ ਕੀ ਤ੍ਰਾਸ ਮਿਟਾਈ ॥
(ਤੇ, ਇਸ ਤਰ੍ਹਾਂ ਉਸ ਦੇ ਅੰਦਰੋਂ) ਜਨਮ ਮਰਨ ਦੇ ਗੇੜ ਦਾ ਸਹਿਮ ਮੁਕਾ ਦਿੱਤਾ ਹੈ
He obliterates the fear of birth and death.
ਗੁਰ ਪੂਰੇ ਕੀ ਬੇਅੰਤ ਵਡਾਈ ॥੨॥
ਹੇ ਭਾਈ! ਪੂਰੇ ਗੁਰੂ ਦੀ ਵਡਿਆਈ ਦਾ ਅੰਤ ਨਹੀਂ ਪੈ ਸਕਦਾ ।੨।
The glorious greatness of the Perfect Guru is endless. ||2||
ਗੁਰ ਪ੍ਰਸਾਦਿ ਊਰਧ ਕਮਲ ਬਿਗਾਸ ॥
ਹੇ ਭਾਈ! (ਮਾਇਆ ਵਲ) ਉਲਟਿਆ ਹੋਇਆ ਹਿਰਦਾ-ਕੌਲ ਗੁਰੂ ਦੀ ਕਿਰਪਾ ਨਾਲ (ਪਰਤ ਕੇ) ਖਿੜ ਪੈਂਦਾ ਹੈ ।
By Guru's Grace, the inverted heart-lotus blossoms forth,
ਅੰਧਕਾਰ ਮਹਿ ਭਇਆ ਪ੍ਰਗਾਸ ॥
(ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਵਿਚ (ਸਹੀ ਉੱਚੇ ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ ।
and the Light shines forth in the darkness.
ਜਿਨਿ ਕੀਆ ਸੋ ਗੁਰ ਤੇ ਜਾਨਿਆ ॥
ਗੁਰੂ ਦੀ ਰਾਹੀਂ ਉਸ ਪਰਮਾਤਮਾ ਨਾਲ ਜਾਣ-ਪਛਾਣ ਬਣ ਜਾਂਦੀ ਹੈ ਜਿਸ ਨੇ (ਇਹ ਸਾਰਾ ਜਗਤ) ਪੈਦਾ ਕੀਤਾ ਹੈ ।
Through the Guru, know the One who created you.
ਗੁਰ ਕਿਰਪਾ ਤੇ ਮੁਗਧ ਮਨੁ ਮਾਨਿਆ ॥੩॥
ਇਹ) ਮੂਰਖ ਮਨ ਗੁਰੂ ਦੀ ਕਿਰਪਾ ਨਾਲ (ਪ੍ਰਭੂ-ਚਰਨਾਂ ਵਿਚ ਜੁੜਨਾ) ਗਿੱਝ ਜਾਂਦਾ ਹੈ ।੩।
By the Guru's Mercy, the foolish mind comes to believe. ||3||
ਗੁਰੁ ਕਰਤਾ ਗੁਰੁ ਕਰਣੈ ਜੋਗੁ ॥
ਹੇ ਨਾਨਕ! ਆਖ—ਗੁਰੂ (ਆਤਮਕ ਅਵਸਥਾ ਵਿਚ ਕਰਤਾਰ ਨਾਲ ਇਕ-ਸੁਰ ਹੋਣ ਕਰਕੇ ਉਸ) ਕਰਤਾਰ ਦਾ ਰੂਪ ਹੈ ਜੋ ਸਭ ਕੁਝ ਕਰਨ ਦੇ ਸਮਰਥ ਹੈ ।
The Guru is the Creator; the Guru has the power to do everything.
ਗੁਰੁ ਪਰਮੇਸਰੁ ਹੈ ਭੀ ਹੋਗੁ ॥
ਗੁਰੂ ਉਸ ਪਰਮੇਸਰ ਦਾ ਰੂਪ ਹੈ, ਜੋ (ਪਹਿਲਾਂ ਭੀ ਮੌਜੂਦ ਸੀ) ਹੁਣ ਭੀ ਮੌਜੂਦ ਹੈ ਅਤੇ ਸਦਾ ਕਾਇਮ ਰਹੇਗਾ ।
The Guru is the Transcendent Lord; He is, and always shall be.
ਕਹੁ ਨਾਨਕ ਪ੍ਰਭਿ ਇਹੈ ਜਨਾਈ ॥
ਹੇ ਭਾਈ! ਗੁਰੂ (ਦੀ ਸਰਨ ਪੈਣ) ਤੋਂ ਬਿਨਾ,
Says Nanak, God has inspired me to know this.
ਬਿਨੁ ਗੁਰ ਮੁਕਤਿ ਨ ਪਾਈਐ ਭਾਈ ॥੪॥੫॥੭॥
(ਮਾਇਆ ਦੇ ਮੋਹ ਦੇ ਅੰਧਕਾਰ ਤੋਂ) ਖ਼ਲਾਸੀ ਨਹੀਂ ਹੋ ਸਕਦੀ ।੪।੫।੭।
Without the Guru, liberation is not obtained, O Siblings of Destiny. ||4||5||7||