ਗੋਂਡ ਮਹਲਾ ੫ ॥
Gond, Fifth Mehl:
ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥
(ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ ।
I worship and adore my Guru; the Guru is the Lord of the Universe.
ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥
ਮੇਰਾ ਗੁਰੂ ਪਰਮਾਤਮਾ (ਦਾ ਰੂਪ) ਹੈ, ਗੁਰੂ ਬੜੀ ਸਮਰਥਾ ਦਾ ਮਾਲਕ ਹੈ ।
My Guru is the Supreme Lord God; the Guru is the Lord God.
ਗੁਰੁ ਮੇਰਾ ਦੇਉ ਅਲਖ ਅਭੇਉ ॥
ਉਸ ਪ੍ਰਕਾਸ਼-ਰੂਪ ਪ੍ਰਭੂ ਦਾ ਰੂਪ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ ।
My Guru is divine, invisible and mysterious.
ਸਰਬ ਪੂਜ ਚਰਨ ਗੁਰ ਸੇਉ ॥੧॥
ਮੈਂ ਤਾਂ ਉਹਨਾਂ ਗੁਰ-ਚਰਨਾਂ ਦੀ ਸਰਨ ਪਿਆ ਰਹਿੰਦਾ ਹਾਂ ਜਿਨ੍ਹਾਂ ਨੂੰ ਸਾਰੀ ਸ੍ਰਿਸ਼ਟੀ ਪੂਜਦੀ ਹੈ ।੧।
I serve at the Guru's feet, which are worshipped by all. ||1||
ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥
ਹੇ ਭਾਈ! (ਮਾਇਆ ਦੇ ਮੋਹ ਦੇ ਘੁੱਪ ਹਨੇਰੇ ਵਿਚੋਂ ਬਚਣ ਲਈ) ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਥਾਂ ਨਹੀਂ ਸੁੱਝਦਾ (ਜਿਸ ਦਾ ਆਸਰਾ ਲੈ ਸਕਾਂ । ਸੋ)
Without the Guru, I have no other place at all.
ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥
ਮੈਂ ਹਰ ਵੇਲੇ ਗੁਰੂ ਦਾ ਨਾਮ ਹੀ ਜਪਦਾ ਹਾਂ (ਗੁਰੂ ਦੀ ਓਟ ਤੱਕੀ ਬੈਠਾ ਹਾਂ) ।੧।ਰਹਾਉ।
Night and day, I chant the Name of Guru, Guru. ||1||Pause||
ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥
ਹੇ ਭਾਈ! ਗੁਰੂ ਹੀ ਮੇਰੇ ਵਾਸਤੇ ਧਾਰਮਿਕ ਚਰਚਾ ਹੈ, ਗੁਰੂ (ਸਦਾ ਮੇਰੇ) ਹਿਰਦੇ ਵਿਚ ਟਿਕਿਆ ਹੋਇਆ ਹੈ, ਇਹੀ ਮੇਰੀ ਸਮਾਧੀ ਹੈ ।
The Guru is my spiritual wisdom, the Guru is the meditation within my heart.
ਗੁਰੁ ਗੋਪਾਲੁ ਪੁਰਖੁ ਭਗਵਾਨੁ ॥
ਗੁਰੂ ਉਸ ਭਗਵਾਨ ਦਾ ਰੂਪ ਹੈ ਜੋ ਸਰਬ-ਵਿਆਪਕ ਹੈ ਅਤੇ ਸ੍ਰਿਸ਼ਟੀ ਦਾ ਪਾਲਣਹਾਰ ਹੈ ।
The Guru is the Lord of the World, the Primal Being, the Lord God.
ਗੁਰ ਕੀ ਸਰਣਿ ਰਹਉ ਕਰ ਜੋਰਿ ॥
(ਆਪਣੇ) ਦੋਵੇਂ ਹੱਥ ਜੋੜ ਕੇ (ਸਦਾ) ਗੁਰੂ ਦੀ ਸਰਨ ਪਿਆ ਰਹਿੰਦਾ ਹਾਂ ।
With my palms pressed together, I remain in the Guru's Sanctuary.
ਗੁਰੂ ਬਿਨਾ ਮੈ ਨਾਹੀ ਹੋਰੁ ॥੨॥
ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਆਸਰਾ ਨਹੀਂ ਸੁੱਝਦਾ ।੨।
Without the Guru, I have no other at all. ||2||
ਗੁਰੁ ਬੋਹਿਥੁ ਤਾਰੇ ਭਵ ਪਾਰਿ ॥
ਹੇ ਭਾਈ! ਗੁਰੂ ਜਹਾਜ਼ ਹੈ ਜੋ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ।
The Guru is the boat to cross over the terrifying world-ocean.
ਗੁਰ ਸੇਵਾ ਜਮ ਤੇ ਛੁਟਕਾਰਿ ॥
ਦੀ ਸਰਨ ਪਿਆਂ ਜਮਾਂ (ਦੇ ਡਰ) ਤੋਂ ਖ਼ਲਾਸੀ ਮਿਲ ਜਾਂਦੀ ਹੈ ।
Serving the Guru, one is released from the Messenger of Death.
ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥
(ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਵਿਚ ਗੁਰੂ ਦਾ ਉਪਦੇਸ਼ ਹੀ (ਆਤਮਕ ਜੀਵਨ ਦਾ) ਚਾਨਣ ਦੇਂਦਾ ਹੈ ।
In the darkness, the Guru's Mantra shines forth.
ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥
ਗੁਰੂ ਦੀ ਸੰਗਤਿ ਵਿਚ ਰਿਹਾਂ ਸਾਰੇ ਜੀਵਾਂ ਦਾ ਪਾਰ-ਉਤਾਰਾ ਹੋ ਜਾਂਦਾ ਹੈ ।੩।
With the Guru, all are saved. ||3||
ਗੁਰੁ ਪੂਰਾ ਪਾਈਐ ਵਡਭਾਗੀ ॥
ਹੇ ਭਾਈ! ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਮਿਲਦਾ ਹੈ ।
The Perfect Guru is found, by great good fortune.
ਗੁਰ ਕੀ ਸੇਵਾ ਦੂਖੁ ਨ ਲਾਗੀ ॥
ਗੁਰੂ ਦੀ ਸਰਨ ਪਿਆਂ ਕੋਈ ਦੁੱਖ ਪੋਹ ਨਹੀਂ ਸਕਦਾ ।
Serving the Guru, pain does not afflict anyone.
ਗੁਰ ਕਾ ਸਬਦੁ ਨ ਮੇਟੈ ਕੋਇ ॥
(ਜਿਸ ਮਨੁੱਖ ਦੇ ਹਿਰਦੇ ਵਿਚ) ਗੁਰੂ ਦਾ ਸ਼ਬਦ (ਵੱਸ ਪਏ ਉਸ ਦੇ ਅੰਦਰੋਂ) ਕੋਈ ਮਨੁੱਖ (ਆਤਮਕ ਜੀਵਨ ਦੇ ਉਜਾਰੇ ਨੂੰ) ਮਿਟਾ ਨਹੀਂ ਸਕਦਾ ।
No one can erase the Word of the Guru's Shabad.
ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥
ਹੇ ਭਾਈ! ਗੁਰੂ ਨਾਨਕ ਉਸ ਪਰਮਾਤਮਾ ਦਾ ਰੂਪ ਹੈ ।੪।੭।੯।
Nanak is the Guru; Nanak is the Lord Himself. ||4||7||9||