ਗੋਂਡ ਮਹਲਾ ੫ ॥
Gond, Fifth Mehl:
ਹਰਿ ਹਰਿ ਨਾਮੁ ਜਪਹੁ ਮੇਰੇ ਮੀਤ ॥
ਹੇ ਮੇਰੇ ਮਿੱਤਰ! ਪਰਮਾਤਮਾ ਦਾ ਨਾਮ ਸਦਾ ਜਪਿਆ ਕਰ,
Chant the Name of the Lord, Har, Har, O my friend.
ਨਿਰਮਲ ਹੋਇ ਤੁਮ੍ਹਾਰਾ ਚੀਤ ॥
(ਨਾਮ ਦੀ ਬਰਕਤਿ ਨਾਲ) ਤੇਰਾ ਮਨ ਪਵਿੱਤਰ ਹੋ ਜਾਇਗਾ ।
Your consciousness shall become immaculate and pure.
ਮਨ ਤਨ ਕੀ ਸਭ ਮਿਟੈ ਬਲਾਇ ॥
(ਹੇ ਮਿੱਤਰ! ਨਾਮ ਜਪਿਆਂ) ਮਨ ਦੀ ਸਰੀਰ ਦੀ ਹਰੇਕ ਬਿਪਤਾ ਮਿਟ ਜਾਂਦੀ ਹੈ,
All the misfortunes of your mind and body shall be taken away,
ਦੂਖੁ ਅੰਧੇਰਾ ਸਗਲਾ ਜਾਇ ॥੧॥
ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੇ ਮੋਹ ਦਾ) ਸਾਰਾ ਹਨੇਰਾ ਮੁੱਕ ਜਾਂਦਾ ਹੈ ।੧।
and all your pain and darkness will be dispelled. ||1||
ਹਰਿ ਗੁਣ ਗਾਵਤ ਤਰੀਐ ਸੰਸਾਰੁ ॥
ਹੇ ਭਾਈ! ਪਰਮਾਤਮਾ ਦੇ ਗੁਣ ਗਾਂਦਿਆਂ ਗਾਂਦਿਆਂ ਸੰਸਾਰ (-ਸਮੁੰਦਰ ਤੋਂ) ਪਾਰ ਲੰਘ ਜਾਈਦਾ ਹੈ,
Singing the Glorious Praises of the Lord, cross over the world-ocean.
ਵਡ ਭਾਗੀ ਪਾਈਐ ਪੁਰਖੁ ਅਪਾਰੁ ॥੧॥ ਰਹਾਉ ॥
(ਭਾਗ ਜਾਗ ਪੈਂਦੇ ਹਨ) ਵੱਡੇ ਭਾਗਾਂ ਨਾਲ ਸਰਬ-ਵਿਆਪਕ ਬੇਅੰਤ ਪ੍ਰਭੂ ਮਿਲ ਪੈਂਦਾ ਹੈ ।੧।ਰਹਾਉ।
By great good fortune, one attains the Infinite Lord, the Primal Being. ||1||Pause||
ਜੋ ਜਨੁ ਕਰੈ ਕੀਰਤਨੁ ਗੋਪਾਲ ॥ ਤਿਸ ਕਉ ਪੋਹਿ ਨ ਸਕੈ ਜਮਕਾਲੁ ॥
ਹੇ ਮੇਰੇ ਮਿੱਤਰ! ਜੇਹੜਾ ਮਨੁੱਖ ਸ੍ਰਿਸ਼ਟੀ ਦੇ ਪਾਲਣਹਾਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹੈ, ਉਸ ਨੂੰ ਮੌਤ ਦਾ ਡਰ ਪੋਹ ਨਹੀਂ ਸਕਦਾ,
The Messenger of Death cannot even touch that humble being, who sings the Kirtan of the Lord's Praises.
ਜਗ ਮਹਿ ਆਇਆ ਸੋ ਪਰਵਾਣੁ ॥ ਗੁਰਮੁਖਿ ਅਪਨਾ ਖਸਮੁ ਪਛਾਣੁ ॥੨॥
ਉਸ ਮਨੁੱਖ ਦਾ ਦੁਨੀਆ ਵਿਚ ਆਉਣਾ ਸਫਲ ਹੋ ਜਾਂਦਾ ਹੈ । (ਹੇ ਮਿੱਤਰ! ਤੂੰ ਭੀ) ਗੁਰੂ ਦੀ ਸਰਨ ਪੈ ਕੇ ਆਪਣੇ ਮਾਲਕ-ਪ੍ਰਭੂ ਨਾਲ ਜਾਣ-ਪਛਾਣ ਪਾਈ ਰੱਖ ।੨।
The Gurmukh realizes his Lord and Master; his coming into this world is approved. ||2||
ਹਰਿ ਗੁਣ ਗਾਵੈ ਸੰਤ ਪ੍ਰਸਾਦਿ ॥
ਜੇਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ,
He sings the Glorious Praises of the Lord, by the Grace of the Saints;
ਕਾਮ ਕ੍ਰੋਧ ਮਿਟਹਿ ਉਨਮਾਦ ॥
ਉਸ ਦੇ ਅੰਦਰੋਂ ਕਾਮ ਕੋ੍ਰਧ (ਆਦਿਕ) ਝੱਲ-ਪੁਣੇ ਮਿਟ ਜਾਂਦੇ ਹਨ ।
his sexual desire, anger and madness are eradicated.
ਸਦਾ ਹਜੂਰਿ ਜਾਣੁ ਭਗਵੰਤ ॥
(ਹੇ ਮਿੱਤਰ! ਤੰੂ ਭੀ) ਪੂਰੇ ਗੁਰੂ ਦਾ ਸੱਚਾ ਉਪਦੇਸ਼ ਲੈ ਕੇ,
He knows the Lord God to be ever-present.
ਪੂਰੇ ਗੁਰ ਕਾ ਪੂਰਨ ਮੰਤ ॥੩॥
ਭਗਵਾਨ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਸਮਝਿਆ ਕਰ ।੩।
This is the Perfect Teaching of the Perfect Guru. ||3||
ਹਰਿ ਧਨੁ ਖਾਟਿ ਕੀਏ ਭੰਡਾਰ ॥
ਹੇ ਨਾਨਕ! ਗੁਰੂ ਨੂੰ ਮਿਲ ਕੇ ਜਿਸ ਮਨੁੱਖ ਨੇ ਹਰਿ-ਨਾਮ ਧਨ ਖੱਟ ਕੇ ਖ਼ਜ਼ਾਨੇ ਭਰ ਲਏ,
He earns the treasure of the Lord's wealth.
ਮਿਲਿ ਸਤਿਗੁਰ ਸਭਿ ਕਾਜ ਸਵਾਰ ॥
ਉਸ ਨੇ ਆਪਣੇ ਸਾਰੇ ਹੀ ਕੰਮ ਸੰਵਾਰ ਲਏ ।
Meeting with the True Guru, all his affairs are resolved.
ਹਰਿ ਕੇ ਨਾਮ ਰੰਗ ਸੰਗਿ ਜਾਗਾ ॥
ਹਰਿ-ਨਾਮ ਦੇ ਪ੍ਰੇਮ ਦੀ ਬਰਕਤਿ ਨਾਲ ਉਸ ਦਾ ਮਨ ਜਾਗ ਪੈਂਦਾ ਹੈ (ਕਾਮ ਕੋ੍ਰਧ ਆਦਿਕ ਵਿਕਾਰਾਂ ਵਲੋਂ ਉਹ ਸਦਾ ਸੁਚੇਤ ਰਹਿੰਦਾ ਹੈ)
He is awake and aware in the Love of the Lord's Name;
ਹਰਿ ਚਰਣੀ ਨਾਨਕ ਮਨੁ ਲਾਗਾ ॥੪॥੧੪॥੧੬॥
ਉਸ ਦਾ ਮਨ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ ।੪।੧੪।੧੬।
O Nanak, his mind is attached to the Lord's Feet. ||4||14||16||