ਗੋਂਡ ਮਹਲਾ ੫ ॥
Gond, Fifth Mehl:
ਜਾ ਕਉ ਰਾਖੈ ਰਾਖਣਹਾਰੁ ॥
ਹੇ ਭਾਈ! ਜਿਸ ਮਨੁੱਖ ਨੂੰ ਰੱਖਣ-ਜੋਗ ਪ੍ਰਭੂ (ਕਾਮਾਦਿਕ ਵਿਕਾਰਾਂ ਤੋਂ) ਬਚਾਣਾ ਚਾਹੁੰਦਾ ਹੈ,
One who is protected by the Protector Lord
ਤਿਸ ਕਾ ਅੰਗੁ ਕਰੇ ਨਿਰੰਕਾਰੁ ॥੧॥ ਰਹਾਉ ॥
ਪ੍ਰਭੂ ਉਸ ਮਨੁੱਖ ਦਾ ਪੱਖ ਕਰਦਾ ਹੈ (ਉਸ ਦੀ ਮਦਦ ਕਰਦਾ ਹੈ) ।੧।ਰਹਾਉ।
- the Formless Lord is on his side. ||1||Pause||
ਮਾਤ ਗਰਭ ਮਹਿ ਅਗਨਿ ਨ ਜੋਹੈ ॥
ਹੇ ਭਾਈ! (ਜਿਵੇਂ ਜੀਵ ਨੂੰ) ਮਾਂ ਦੇ ਪੇਟ ਵਿਚ ਅੱਗ ਦੁੱਖ ਨਹੀਂ ਦੇਂਦੀ,
In the mother's womb, the fire does not touch him.
ਕਾਮੁ ਕ੍ਰੋਧੁ ਲੋਭੁ ਮੋਹੁ ਨ ਪੋਹੈ ॥
(ਤਿਵੇਂ ਪ੍ਰਭੂ ਜਿਸ ਮਨੁੱਖ ਦਾ ਪੱਖ ਕਰਦਾ ਹੈ, ਉਸ ਨੂੰ) ਕਾਮ, ਕੋ੍ਰਧ, ਲੋਭ, ਮੋਹ (ਕੋਈ ਭੀ) ਆਪਣੇ ਦਬਾਉ ਵਿਚ ਨਹੀਂ ਲਿਆ ਸਕਦਾ ।
Sexual desire, anger, greed and emotional attachment do not affect him.
ਸਾਧਸੰਗਿ ਜਪੈ ਨਿਰੰਕਾਰੁ ॥
ਉਹ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦਾ ਹੈ,
In the Saadh Sangat, the Company of the Holy, he meditates on the Formless Lord.
ਨਿੰਦਕ ਕੈ ਮੁਹਿ ਲਾਗੈ ਛਾਰੁ ॥੧॥
(ਪਰ ਉਸ) ਦੀ ਨਿੰਦਾ ਕਰਨ ਵਾਲੇ ਮਨੁੱਖ ਦੇ ਸਿਰ ਉਤੇ ਸੁਆਹ ਪੈਂਦੀ ਹੈ (ਨਿੰਦਕ ਬਦਨਾਮੀ ਹੀ ਖੱਟਦਾ ਹੈ) ।੧।
Dust is thrown into the faces of the slanderers. ||1||
ਰਾਮ ਕਵਚੁ ਦਾਸ ਕਾ ਸੰਨਾਹੁ ॥
ਭਾਈ! ਪਰਮਾਤਮਾ (ਦਾ ਨਾਮ) ਸੇਵਕ ਵਾਸਤੇ (ਸ਼ਸਤ੍ਰਾਂ ਦੀ ਮਾਰ ਤੋਂ ਬਚਾਣ ਵਾਲਾ) ਤੰਤ੍ਰ ਹੈ,
The Lord's protective spell is the armor of His slave.
ਦੂਤ ਦੁਸਟ ਤਿਸੁ ਪੋਹਤ ਨਾਹਿ ॥
ਹੈ (ਜਿਸ ਮਨੁੱਖ ਦੇ ਪਾਸ ਰਾਮ-ਨਾਮ ਦਾ ਕਵਚ ਹੈ ਸੰਜੋਅ ਹੈ) ਉਸ ਨੂੰ (ਕਾਮਾਦਿਕ) ਚੰਦਰੇ ਵੈਰੀ ਪੋਹ ਨਹੀਂ ਸਕਦੇ ।
The wicked, evil demons cannot even touch him.
ਜੋ ਜੋ ਗਰਬੁ ਕਰੇ ਸੋ ਜਾਇ ॥
(ਪਰ) ਜੇਹੜਾ ਜੇਹੜਾ ਮਨੁੱਖ (ਆਪਣੀ ਤਾਕਤ ਦਾ) ਮਾਣ ਕਰਦਾ ਹੈ,
Whoever indulges in egotistical pride, shall waste away to ruin.
ਗਰੀਬ ਦਾਸ ਕੀ ਪ੍ਰਭੁ ਸਰਣਾਇ ॥੨॥
ਉਹ (ਆਤਮਕ ਜੀਵਨ ਵਲੋਂ) ਤਬਾਹ ਹੋ ਜਾਂਦਾ ਹੈ । ਗ਼ਰੀਬ ਦਾ ਆਸਰਾ ਸੇਵਕ ਦਾ ਆਸਰਾ ਪ੍ਰਭੂ ਆਪ ਹੈ ।੨।
God is the Sanctuary of His humble slave. ||2||
ਜੋ ਜੋ ਸਰਣਿ ਪਇਆ ਹਰਿ ਰਾਇ ॥
ਹੇ ਭਾਈ! ਜੇਹੜਾ ਜੇਹੜਾ ਮਨੁੱਖ ਪ੍ਰਭੂ ਪਾਤਿਸ਼ਾਹ ਦੀ ਸਰਨੀ ਪੈ ਜਾਂਦਾ ਹੈ,
Whoever enters the Sanctuary of the Sovereign Lord
ਸੋ ਦਾਸੁ ਰਖਿਆ ਅਪਣੈ ਕੰਠਿ ਲਾਇ ॥
ਉਸ ਸੇਵਕ ਨੂੰ ਪ੍ਰਭੂ ਆਪਣੇ ਗਲ ਨਾਲ ਲਾ ਕੇ (ਦੁਸਟ ਦੂਤਾਂ ਤੋਂ) ਬਚਾ ਲੈਂਦਾ ਹੈ ।
- He saves that slave, hugging Him close in His embrace.
ਜੇ ਕੋ ਬਹੁਤੁ ਕਰੇ ਅਹੰਕਾਰੁ ॥
ਪਰ ਜੇਹੜਾ ਮਨੁੱਖ (ਆਪਣੀ ਹੀ ਤਾਕਤ ਉਤੇ) ਬੜਾ ਮਾਣ ਕਰਦਾ ਹੈ,
Whoever takes great pride in himself,
ਓਹੁ ਖਿਨ ਮਹਿ ਰੁਲਤਾ ਖਾਕੂ ਨਾਲਿ ॥੩॥
ਉਹ ਮਨੁੱਖਾਂ (ਇਹਨਾਂ ਦੂਤਾਂ ਦੇ ਟਾਕਰੇ ਤੇ) ਇਕ ਖਿਨ ਵਿਚ ਹੀ ਮਿੱਟੀ ਵਿਚ ਮਿਲ ਜਾਂਦਾ ਹੈ ।੩।
in an instant, shall be like dust mixing with dust. ||3||
ਹੈ ਭੀ ਸਾਚਾ ਹੋਵਣਹਾਰੁ ॥
ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਪ੍ਰਭੂ ਹੁਣ ਭੀ ਮੌਜੂਦ ਹੈ, ਸਦਾ ਲਈ ਮੌਜੂਦ ਰਹੇਗਾ ।
The True Lord is, and shall always be.
ਸਦਾ ਸਦਾ ਜਾਈਂ ਬਲਿਹਾਰ ॥
ਮੈਂ ਸਦਾ ਉਸੇ ਉਤੋਂ ਸਦਕੇ ਜਾਂਦਾ ਹਾਂ ।
Forever and ever, I am a sacrifice to Him.
ਅਪਣੇ ਦਾਸ ਰਖੇ ਕਿਰਪਾ ਧਾਰਿ ॥
ਪ੍ਰਭੂ ਆਪਣੇ ਦਾਸ ਨੂੰ ਕਿਰਪਾ ਕਰ ਕੇ (ਵਿਕਾਰਾਂ ਤੋਂ ਸਦਾ) ਬਚਾਂਦਾ ਹੈ ।
Granting His Mercy, He saves His slaves.
ਨਾਨਕ ਕੇ ਪ੍ਰਭ ਪ੍ਰਾਣ ਅਧਾਰ ॥੪॥੧੮॥੨੦॥
ਹੇ ਭਾਈ! ਨਾਨਕ ਦੇ ਪ੍ਰਭੂ ਜੀ ਆਪਣੇ ਦਾਸਾਂ ਦੀ ਜਿੰਦ ਦਾ ਆਸਰਾ ਹਨ ।੪।੧੮।੨੦।
God is the Support of Nanak's breath of life. ||4||18||20||