ਗੋਂਡ ਮਹਲਾ ੫ ॥
Gond, Fifth Mehl:
ਅਚਰਜ ਕਥਾ ਮਹਾ ਅਨੂਪ ॥ ਪ੍ਰਾਤਮਾ ਪਾਰਬ੍ਰਹਮ ਕਾ ਰੂਪੁ ॥ ਰਹਾਉ ॥
ਹੇ ਭਾਈ! ਜੀਵਾਤਮਾ ਉਸ ਪਰਮਾਤਮਾ ਦਾ ਰੂਪ ਹੈ ਜਿਸ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਹੈਰਾਨ ਕਰਨ ਵਾਲੀਆਂ ਹਨ ਤੇ ਬੜੀਆਂ ਅਦੁਤੀ ਹਨ ।ਰਹਾਉ।
Wondrous and beautiful is the description of the beauty of the Supreme Soul, the Supreme Lord God. ||Pause||
ਨਾ ਇਹੁ ਬੂਢਾ ਨਾ ਇਹੁ ਬਾਲਾ ॥
(ਹੇ ਭਾਈ! ਜੀਵਾਤਮਾ ਜਿਸ ਪਰਮਾਤਮਾ ਦਾ ਰੂਪ ਹੈ ਉਹ ਐਸਾ ਹੈ ਕਿ) ਨਾਹ ਇਹ ਕਦੇ ਬੁੱਢਾ ਹੁੰਦਾ ਹੈ, ਨਾਹ ਹੀ ਇਹ ਕਦੇ ਬਾਲਕ (ਅਵਸਥਾ ਵਿਚ ਪਰ-ਅਧੀਨ) ਹੰੁਦਾ ਹੈ ।
He is not old; He is not young.
ਨਾ ਇਸੁ ਦੂਖੁ ਨਹੀ ਜਮ ਜਾਲਾ ॥
ਇਸ ਨੂੰ ਕੋਈ ਦੁੱਖ ਨਹੀਂ ਪੋਹ ਸਕਦਾ, ਜਮਾਂ ਦਾ ਜਾਲ ਫਸਾ ਨਹੀਂ ਸਕਦਾ ।
He is not in pain; He is not caught in Death's noose.
ਨਾ ਇਹੁ ਬਿਨਸੈ ਨਾ ਇਹੁ ਜਾਇ ॥
(ਪਰਮਾਤਮਾ ਐਸਾ ਹੈ ਕਿ) ਨਾਹ ਇਹ ਕਦੇ ਮਰਦਾ ਹੈ ਨਾਹ ਜੰਮਦਾ ਹੈ,
He does not die; He does not go away.
ਆਦਿ ਜੁਗਾਦੀ ਰਹਿਆ ਸਮਾਇ ॥੧॥
ਇਹ ਤਾਂ ਸ਼ੁਰੂ ਤੋਂ ਹੀ, ਜੁਗਾਂ ਦੇ ਸ਼ੁਰੂ ਤੋਂ ਹੀ (ਹਰ ਥਾਂ) ਵਿਆਪਕ ਚਲਿਆ ਆ ਰਿਹਾ ਹੈ ।੧।
In the beginning, and throughout the ages, He is permeating everywhere. ||1||
ਨਾ ਇਸੁ ਉਸਨੁ ਨਹੀ ਇਸੁ ਸੀਤੁ ॥
(ਹੇ ਭਾਈ! ਜੀਵਾਤਮਾ ਜਿਸ ਪ੍ਰਭੂ ਦਾ ਰੂਪ ਹੈ ਉਹ ਐਸਾ ਹੈ ਕਿ) ਇਸ ਨੂੰ (ਵਿਕਾਰਾਂ ਦੀ) ਤਪਸ਼ ਨਹੀਂ ਪੋਹ ਸਕਦੀ (ਚਿੰਤਾ-ਫ਼ਿਕਰ ਦਾ) ਪਾਲਾ ਨਹੀਂ ਵਿਆਪ ਸਕਦਾ ।
He is not hot; He is not cold.
ਨਾ ਇਸੁ ਦੁਸਮਨੁ ਨਾ ਇਸੁ ਮੀਤੁ ॥
ਨਾਹ ਇਸ ਦਾ ਕੋਈ ਵੈਰੀ ਹੈ ਨਾਹ ਮਿੱਤਰ ਹੈ (ਕਿਉਂਕਿ ਇਸ ਦੇ ਬਰਾਬਰ ਦਾ ਕੋਈ ਨਹੀਂ) ।
He has no enemy; He has no friend.
ਨਾ ਇਸੁ ਹਰਖੁ ਨਹੀ ਇਸੁ ਸੋਗੁ ॥
ਕੋਈ ਖ਼ੁਸ਼ੀ ਜਾਂ ਗ਼ਮੀ ਭੀ ਇਸ ਉਤੇ ਆਪਣਾ ਪ੍ਰਭਾਵ ਨਹੀਂ ਪਾ ਸਕਦੀ ।
He is not happy; He is not sad.
ਸਭੁ ਕਿਛੁ ਇਸ ਕਾ ਇਹੁ ਕਰਨੈ ਜੋਗੁ ॥੨॥
(ਜਗਤ ਦੀ) ਹਰੇਕ ਸ਼ੈ ਇਸੇ ਦੀ ਹੀ ਪੈਦਾ ਕੀਤੀ ਹੋਈ ਹੈ, ਇਹ ਸਭ ਕੁਝ ਕਰਨ ਦੇ ਸਮਰੱਥ ਹੈ ।੨।
Everything belongs to Him; He can do anything. ||2||
ਨਾ ਇਸੁ ਬਾਪੁ ਨਹੀ ਇਸੁ ਮਾਇਆ ॥
(ਹੇ ਭਾਈ! ਜੀਵਾਤਮਾ ਜਿਸ ਪਰਮਾਤਮਾ ਦਾ ਰੂਪ ਹੈ ਉਹ ਐਸਾ ਹੈ ਕਿ) ਇਸ ਦਾ ਨਾਹ ਕੋਈ ਪਿਉ ਹੈ, ਨਾਹ ਇਸ ਦੀ ਮਾਂ ਹੈ ।
He has no father; He has no mother.
ਇਹੁ ਅਪਰੰਪਰੁ ਹੋਤਾ ਆਇਆ ॥
ਇਹ ਤਾਂ ਪਰੇ ਤੋਂ ਪਰੇ ਹੈ, ਤੇ ਸਦਾ ਹੀ ਹੋਂਦ ਵਾਲਾ ਹੈ ।
He is beyond the beyond, and has always been so.
ਪਾਪ ਪੁੰਨ ਕਾ ਇਸੁ ਲੇਪੁ ਨ ਲਾਗੈ ॥
ਪਾਪਾਂ ਅਤੇ ਪੁੰਨਾਂ ਦਾ ਭੀ ਇਸ ਉਤੇ ਕੋਈ ਅਸਰ ਨਹੀਂ ਪੈਂਦਾ ।
He is not affected by virtue or vice.
ਘਟ ਘਟ ਅੰਤਰਿ ਸਦ ਹੀ ਜਾਗੈ ॥੩॥
ਇਹ ਪ੍ਰਭੂ ਹਰੇਕ ਸਰੀਰ ਦੇ ਅੰਦਰ ਮੌਜੂਦ ਹੈ, ਅਤੇ ਸਦਾ ਹੀ ਸੁਚੇਤ ਰਹਿੰਦਾ ਹੈ ।੩।
Deep within each and every heart, He is always awake and aware. ||3||
ਤੀਨਿ ਗੁਣਾ ਇਕ ਸਕਤਿ ਉਪਾਇਆ ॥
ਇਹ ਤਿੰਨਾਂ ਗੁਣਾਂ ਵਾਲੀ ਮਾਇਆ ਉਸੇ ਨੇ ਹੀ ਪੈਦਾ ਕੀਤੀ ਹੈ ,
From the three qualities, the one mechanism of Maya was produced.
ਮਹਾ ਮਾਇਆ ਤਾ ਕੀ ਹੈ ਛਾਇਆ ॥
(ਹੇ ਭਾਈ! ਜੀਵਾਤਮਾ ਜਿਸ ਪਰਮਾਤਮਾ ਦਾ ਰੂਪ ਹੈ) ਇਹ ਬੜੀ ਡਾਢੀ ਮਾਇਆ ਉਸੇ ਦਾ ਹੀ ਪਰਛਾਵਾਂ ਹੈ।
The great Maya is only His shadow.
ਅਛਲ ਅਛੇਦ ਅਭੇਦ ਦਇਆਲ ॥
ਉਸ ਪ੍ਰਭੂ ਨੂੰ (ਕੋਈ ਵਿਕਾਰ) ਛਲ ਨਹੀਂ ਸਕਦਾ, ਵਿੰਨ੍ਹ ਨਹੀਂ ਸਕਦਾ, ਉਸ ਦਾ ਭੇਤ ਨਹੀਂ ਪਾਇਆ ਜਾ ਸਕਦਾ,
He is undeceivable, impenetrable, unfathomable and merciful.
ਦੀਨ ਦਇਆਲ ਸਦਾ ਕਿਰਪਾਲ ॥
ਉਹ ਦਇਆ ਦਾ ਘਰ ਹੈ, ਉਹ ਦੀਨਾਂ ਉਤੇ ਸਦਾ ਦਇਆ ਕਰਨ ਵਾਲਾ ਹੈ , ਦਇਆ ਦਾ ਸੋਮਾ ਹੈ ।
He is merciful to the meek, forever compassionate.
ਤਾ ਕੀ ਗਤਿ ਮਿਤਿ ਕਛੂ ਨ ਪਾਇ ॥
ਉਹ ਪ੍ਰਭੂ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ—ਇਹ ਭੇਤ ਲੱਭਿਆ ਨਹੀਂ ਜਾ ਸਕਦਾ ।
His state and limits cannot ever be known.
ਨਾਨਕ ਤਾ ਕੈ ਬਲਿ ਬਲਿ ਜਾਇ ॥੪॥੧੯॥੨੧॥
ਨਾਨਕ ਉਸ ਪ੍ਰਭੂ ਤੋਂ ਸਦਾ ਸਦਕੇ ਜਾਂਦਾ ਹੈ ।੪।੧੯।੨੧।
Nanak is a sacrifice, a sacrifice to Him. ||4||19||21||