ਗੋਂਡ ॥
Gond:
ਆਕਾਸਿ ਗਗਨੁ ਪਾਤਾਲਿ ਗਗਨੁ ਹੈ ਚਹੁ ਦਿਸਿ ਗਗਨੁ ਰਹਾਇਲੇ ॥
(ਇਹ ਜਿੰਦ ਜਿਸ ਦਾ ਅੰਸ਼ ਹੈ ਉਹ) ਚੇਤਨ-ਸੱਤਾ ਅਕਾਸ਼ ਤੋਂ ਪਤਾਲ ਤੱਕ ਹਰ ਪਾਸੇ ਮੌਜੂਦ ਹੈ, ਉਹੀ (ਜੀਵਾਂ ਦੇ) ਸੁਖ ਦਾ ਮੂਲ-ਕਾਰਨ ਹੈ ।
The Celestial Lord is in the Akaashic ethers of the skies, the Celestial Lord is in the nether regions of the underworld; in the four directions, the Celestial Lord is pervading.
ਆਨਦ ਮੂਲੁ ਸਦਾ ਪੁਰਖੋਤਮੁ ਘਟੁ ਬਿਨਸੈ ਗਗਨੁ ਨ ਜਾਇਲੇ ॥੧॥
ਉਹ ਸਦਾ ਕਾਇਮ ਰਹਿਣ ਵਾਲਾ ਹੈ, ਉਹ ਹੀ (ਹੈ ਜਿਸ ਨੂੰ) ਉੱਤਮ ਪੁਰਖ (ਪਰਮਾਤਮਾ ਕਹੀਦਾ) ਹੈ । (ਜੀਵਾਂ ਦਾ) ਸਰੀਰ ਨਾਸ ਹੋ ਜਾਂਦਾ ਹੈ, ਪਰ (ਸਰੀਰ ਵਿਚ ਵੱਸਦੀ ਜਿੰਦ ਦਾ ਸੋਮਾ) ਚੇਤਨ-ਸੱਤਾ ਨਾਸ ਨਹੀਂ ਹੁੰਦੀ ।੧।
The Supreme Lord God is forever the source of bliss. When the vessel of the body perishes, the Celestial Lord does not perish. ||1||
ਮੋਹਿ ਬੈਰਾਗੁ ਭਇਓ ॥
ਮੇਰਾ ਨਿਸ਼ਚਾ ਹੁਣ ਇਸ ਗੱਲ ਉੱਤੇ ਟਿਕ ਗਿਆ ਹੈ
I have become sad,
ਇਹੁ ਜੀਉ ਆਇ ਕਹਾ ਗਇਓ ॥੧॥ ਰਹਾਉ ॥
ਕਿ ਇਹ ਜਿੰਦ ਕਦੇ ਮਰਦੀ ਨਹੀਂ (ਕਿਉਂਕਿ ਇਹ ਜਿੰਦ ਉਸ ਸਰਬ-ਵਿਆਪਕ ਸਦਾ-ਥਿਰ ਚੇਤਨ-ਸੱਤਾ ਦਾ ਅੰਸ਼ ਹੈ) ।੧।ਰਹਾਉ।
wondering where the soul comes from, and where it goes. ||1||Pause||
ਪੰਚ ਤਤੁ ਮਿਲਿ ਕਾਇਆ ਕੀਨ੍ਹੀ ਤਤੁ ਕਹਾ ਤੇ ਕੀਨੁ ਰੇ ॥
ਪੰਜਾਂ ਤੱਤਾਂ ਨੇ ਮਿਲ ਕੇ ਇਹ ਸਰੀਰ ਬਣਾਇਆ ਹੈ (ਪਰ ਇਹਨਾਂ ਤੱਤਾਂ ਦੀ ਭੀ ਕੋਈ ਵੱਖਰੀ ਹਸਤੀ ਨਹੀਂ ਹੈ), ਇਹ ਤੱਤ ਭੀ ਹੋਰ ਕਿੱਥੋਂ ਬਣਨੇ ਸਨ? (ਇਹ ਭੀ ਚੇਤਨ-ਸੱਤਾ ਤੋਂ ਹੀ ਬਣੇ ਹਨ) ।
The body is formed from the union of the five tatvas; but where were the five tatvas created?
ਕਰਮ ਬਧ ਤੁਮ ਜੀਉ ਕਹਤ ਹੌ ਕਰਮਹਿ ਕਿਨਿ ਜੀਉ ਦੀਨੁ ਰੇ ॥੨॥
ਤੁਸੀ ਲੋਕ, ਹੇ ਭਾਈ! ਇਹ ਆਖਦੇ ਹੋ ਕਿ ਜੀਵਾਤਮਾ ਕੀਤੇ ਕਰਮਾਂ ਕਰਮਾਂ ਦਾ ਬੱਝਾ ਹੋਇਆ ਹੈ, (ਪਰ ਅਸਲ ਗੱਲ ਇਹ ਹੈ ਕਿ) ਕਰਮਾਂ ਨੂੰ ਭੀ ਪਹਿਲਾਂ ਚੇਤਨ-ਸੱਤਾ ਤੋਂ ਬਿਨਾ ਹੋਰ ਕਿਸ ਨੇ ਵਜੂਦ ਵਿਚ ਲਿਆਉਣਾ ਸੀ? (ਭਾਵ, ਕਰਮਾਂ ਨੂੰ ਭੀ ਪਹਿਲਾਂ ਇਹ ਚੇਤਨ-ਸੱਤਾ ਹੀ ਵਜੂਦ ਵਿਚ ਲਿਆਉਂਦੀ ਹੈ) ।੨।
You say that the soul is tied to its karma, but who gave karma to the body? ||2||
ਹਰਿ ਮਹਿ ਤਨੁ ਹੈ ਤਨ ਮਹਿ ਹਰਿ ਹੈ ਸਰਬ ਨਿਰੰਤਰਿ ਸੋਇ ਰੇ ॥
ਹੇ ਭਾਈ! ਉਸ ਚੇਤਨ-ਸੱਤਾ ਪ੍ਰਭੂ ਦੇ ਅੰਦਰ ਇਹ (ਜੀਵਾਂ ਦਾ) ਸਰੀਰ ਵਜੂਦ ਵਿਚ ਆਉਂਦਾ ਹੈ, ਤੇ ਸਰੀਰਾਂ ਵਿਚ ਉਹ ਪ੍ਰਭੂ ਵੱਸਦਾ ਹੈ । ਸਭਨਾਂ ਦੇ ਅੰਦਰ ਉਹੀ ਹੈ, ਕਿਤੇ ਵਿੱਥ ਨਹੀਂ ਹੈ ।
The body is contained in the Lord, and the Lord is contained in the body. He is permeating within all.
ਕਹਿ ਕਬੀਰ ਰਾਮ ਨਾਮੁ ਨ ਛੋਡਉ ਸਹਜੇ ਹੋਇ ਸੁ ਹੋਇ ਰੇ ॥੩॥੩॥
, ਕਬੀਰ ਜੀ ਆਖਦੇ ਹਨ—ਐਸੇ ਚੇਤਨ-ਸੱਤਾ ਪਰਮਾਤਮਾ ਦਾ ਨਾਮ ਮੈਂ ਕਦੇ ਨਹੀਂ ਭੁਲਾਵਾਂਗਾ, (ਨਾਮ ਸਿਮਰਨ ਦੀ ਬਰਕਤਿ ਨਾਲ ਹੀ ਇਹ ਸਮਝ ਆਉਂਦੀ ਹੈ ਕਿ) ਜੋ ਕੁਝ ਜਗਤ ਵਿਚ ਹੋ ਰਿਹਾ ਹੈ ਸੁਤੇ ਹੀ (ਉਸ ਚੇਤਨ-ਸੱਤਾ ਪ੍ਰਭੂ ਦੀ ਰਜ਼ਾ ਵਿਚ) ਹੋ ਰਿਹਾ ਹੈ ।੩।੩।
Says Kabeer, I shall not renounce the Lord's Name. I shall accept whatever happens. ||3||3||