ਰਾਗੁ ਗੋਂਡ ਬਾਣੀ ਕਬੀਰ ਜੀਉ ਕੀ ਘਰੁ ੨
Raag Gond, The Word Of Kabeer Jee, Second House:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਭੁਜਾ ਬਾਂਧਿ ਭਿਲਾ ਕਰਿ ਡਾਰਿਓ ॥
ਮੇਰੀਆਂ ਬਾਹਾਂ ਬੰਨ੍ਹ ਕੇ ਢੇਮ ਵਾਂਗ (ਮੈਨੂੰ ਇਹਨਾਂ ਲੋਕਾਂ ਹਾਥੀ ਅੱਗੇ) ਸੁੱਟ ਦਿੱਤਾ ਹੈ,
They tied my arms, bundled me up, and threw me before an elephant.
 
ਹਸਤੀ ਕ੍ਰੋਪਿ ਮੂੰਡ ਮਹਿ ਮਾਰਿਓ ॥
ਮਹਾਵਤ ਨੇ) ਗੁੱਸੇ ਵਿਚ ਆ ਕੇ ਹਾਥੀ ਦੇ ਸਿਰ ਉੱਤੇ (ਸੱਟ) ਮਾਰੀ ਹੈ ।
The elephant driver struck him on the head, and infuriated him.
 
ਹਸਤਿ ਭਾਗਿ ਕੈ ਚੀਸਾ ਮਾਰੈ ॥
ਪਰ ਹਾਥੀ (ਮੈਨੂੰ ਪੈਰਾਂ ਹੇਠ ਲਿਤਾੜਨ ਦੇ ਥਾਂ) ਚੀਕਾਂ ਮਾਰ ਕੇ (ਹੋਰ ਪਾਸੇ) ਭੱਜਦਾ ਹੈ,
But the elephant ran away, trumpeting,
 
ਇਆ ਮੂਰਤਿ ਕੈ ਹਉ ਬਲਿਹਾਰੈ ॥੧॥
ਆਖਦੇ ਹਨ—) ਮੈਂ ਸਦਕੇ ਹਾਂ ਇਸ ਸੋਹਣੇ ਬੰਦੇ ਤੋਂ ।੧।
I am a sacrifice to this image of the Lord.||1||
 
ਆਹਿ ਮੇਰੇ ਠਾਕੁਰ ਤੁਮਰਾ ਜੋਰੁ ॥
ਹੇ ਮੇਰੇ ਪ੍ਰਭੂ! ਕਾਜ਼ੀ ਤਾਂ ਕਹਿ ਰਿਹਾ ਹੈ ਕਿ (ਇਸ ਕਬੀਰ ਉੱਤੇ) ਹਾਥੀ ਚਾੜ੍ਹ ਦੇਹ, ਪਰ ਮੈਨੂੰ ਤੇਰਾ ਤਾਣ ਹੈ (ਸੋ, ਤੇਰੀ ਬਰਕਤਿ ਨਾਲ ਮੈਨੂੰ ਕੋਈ ਫ਼ਿਕਰ ਨਹੀਂ ਹੈ) ।੧।ਰਹਾਉ।
O my Lord and Master, You are my strength.
 
ਕਾਜੀ ਬਕਿਬੋ ਹਸਤੀ ਤੋਰੁ ॥੧॥ ਰਹਾਉ ॥
ਹੇ ਮੇਰੇ ਪ੍ਰਭੂ! ਕਾਜ਼ੀ ਤਾਂ ਕਹਿ ਰਿਹਾ ਹੈ ਕਿ (ਇਸ ਕਬੀਰ ਉੱਤੇ) ਹਾਥੀ ਚਾੜ੍ਹ ਦੇਹ, ਪਰ ਮੈਨੂੰ ਤੇਰਾ ਤਾਣ ਹੈ (ਸੋ, ਤੇਰੀ ਬਰਕਤਿ ਨਾਲ ਮੈਨੂੰ ਕੋਈ ਫ਼ਿਕਰ ਨਹੀਂ ਹੈ) ।੧।ਰਹਾਉ।
The Qazi shouted at the driver to drive the elephant on. ||1||Pause||
 
ਰੇ ਮਹਾਵਤ ਤੁਝੁ ਡਾਰਉ ਕਾਟਿ ॥
(ਕਾਜ਼ੀ ਆਖਦੇ ਹਨ—) ਨਹੀਂ ਤਾਂ ਮੈਂ ਤੇਰਾ ਸਿਰ ਉਤਰਾ ਦਿਆਂਗਾ ।
He yelled out, "O driver, I shall cut you into pieces.
 
ਇਸਹਿ ਤੁਰਾਵਹੁ ਘਾਲਹੁ ਸਾਟਿ ॥
ਇਸ ਹਾਥੀ ਨੂੰ ਸੱਟ ਮਾਰ ਤੇ (ਕਬੀਰ ਵਲ) ਤੋਰ,
Hit him, and drive him on!"
 
ਹਸਤਿ ਨ ਤੋਰੈ ਧਰੈ ਧਿਆਨੁ ॥
ਪਰ ਹਾਥੀ ਤੁਰਦਾ ਨਹੀਂ (ਉਹ ਤਾਂ ਇਉਂ ਦਿੱਸਦਾ ਹੈ ਜਿਵੇਂ) ਪ੍ਰਭੂ-ਚਰਨਾਂ ਵਿਚ ਮਸਤ ਹੈ
But the elephant did not move; instead, he began to meditate.
 
ਵਾ ਕੈ ਰਿਦੈ ਬਸੈ ਭਗਵਾਨੁ ॥੨॥
(ਜਿਵੇਂ) ਉਸ ਦੇ ਹਿਰਦੇ ਵਿਚ ਪਰਮਾਤਮਾ (ਪਰਗਟ ਹੋ ਕੇ) ਵੱਸ ਰਿਹਾ ਹੈ ।੨।
The Lord God abides within his mind. ||2||
 
ਕਿਆ ਅਪਰਾਧੁ ਸੰਤ ਹੈ ਕੀਨ੍ਹਾ ॥
ਭਲਾ ਮੈਂ ਆਪਣੇ ਪ੍ਰਭੂ ਦੇ ਸੇਵਕ ਨੇ ਇਹਨਾਂ ਦਾ ਕੀਹ ਵਿਗਾੜ ਕੀਤਾ ਸੀ?
What sin has this Saint committed,
 
ਬਾਂਧਿ ਪੋਟ ਕੁੰਚਰ ਕਉ ਦੀਨ੍ਹਾ ॥
ਮੇਰੀ ਪੋਟਲੀ ਬੰਨ੍ਹ ਕੇ (ਇਹਨਾਂ ਮੈਨੂੰ) ਹਾਥੀ ਅੱਗੇ ਸੁੱਟ ਦਿੱਤਾ,
that you have made him into a bundle and thrown him before the elephant?
 
ਕੁੰਚਰੁ ਪੋਟ ਲੈ ਲੈ ਨਮਸਕਾਰੈ ॥
(ਤੇ ਉਧਰ) ਹਾਥੀ (ਮੇਰੇ ਸਰੀਰ ਦੀ ਬਣੀ) ਪੋਟਲੀ ਨੂੰ ਮੁੜ ਮੁੜ ਸਿਰ ਨਿਵਾ ਰਿਹਾ ਹੈ
Lifting up the bundle, the elephant bows down before it.
 
ਬੂਝੀ ਨਹੀ ਕਾਜੀ ਅੰਧਿਆਰੈ ॥੩॥
ਪਰ ਕਾਜ਼ੀ ਨੂੰ (ਤੁਅੱਸਬ ਦੇ) ਹਨੇਰੇ ਵਿਚ ਇਹ ਸਮਝ ਹੀ ਨਹੀਂ ਆਈ ।੩।
The Qazi could not understand it; he was blind. ||3||
 
ਤੀਨਿ ਬਾਰ ਪਤੀਆ ਭਰਿ ਲੀਨਾ ॥
(ਕਾਜ਼ੀ ਨੇ ਹਾਥੀ ਨੂੰ ਮੇਰੇ ਉਪਰ ਚਾੜ੍ਹ ਚਾੜ੍ਹ ਕੇ) ਤਿੰਨ ਵਾਰੀ ਪਰਤਾਵਾ ਲਿਆ,
Three times, he tried to do it.
 
ਮਨ ਕਠੋਰੁ ਅਜਹੂ ਨ ਪਤੀਨਾ ॥
ਪਰ ਉਸ ਦੀ (ਫਿਰ ਭੀ) ਤਸੱਲੀ ਨਾਹ ਹੋਈ (ਕਿਉਂਕਿ ਉਹ) ਮਨ ਦਾ ਕਠੋਰ ਸੀ ।
Even then, his hardened mind was not satisfied.
 
ਕਹਿ ਕਬੀਰ ਹਮਰਾ ਗੋਬਿੰਦੁ ॥
ਕਬੀਰ ਜੀ ਆਖਦੇ ਹਨ—(ਕਾਜ਼ੀ ਨੂੰ ਇਹ ਸਮਝ ਨਾਹ ਆਈ ਕਿ) ਸਾਡਾ (ਪ੍ਰਭੂ ਦੇ ਸੇਵਕਾਂ ਦਾ ਰਾਖਾ) ਪਰਮਾਤਮਾ ਹੈ,
Says Kabeer, such is my Lord and Master.
 
ਚਉਥੇ ਪਦ ਮਹਿ ਜਨ ਕੀ ਜਿੰਦੁ ॥੪॥੧॥੪॥
ਪ੍ਰਭੂ ਦੇ ਦਾਸਾਂ ਦੀ ਜਿੰਦ ਸਦਾ ਪ੍ਰਭੂ ਦੇ ਚਰਨਾਂ ਵਿਚ ਟਿਕੀ ਰਹਿੰਦੀ ਹੈ (ਇਸ ਵਾਸਤੇ ਉਹਨਾਂ ਨੂੰ ਕੋਈ ਡਰਾ ਧਮਕਾ ਨਹੀਂ ਸਕਦਾ) ।੪।੧।੪।
The soul of His humble servant dwells in the fourth state. ||4||1||4||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by