ਗੋਂਡ ॥
Gond:
 
ਧੰਨੁ ਗੁਪਾਲ ਧੰਨੁ ਗੁਰਦੇਵ ॥
ਸੋ, ਧੰਨ ਹੈ ਧਰਤੀ ਦਾ ਪਾਲਣ ਵਾਲਾ ਪ੍ਰਭੂ (ਜੋ ਅੰਨ ਪੈਦਾ ਕਰਦਾ ਹੈ), ਧੰਨ ਹੈ ਸਤਿਗੁਰੂ (ਜੋ ਐਸੇ ਪ੍ਰਭੂ ਦੀ ਸੂਝ ਬਖ਼ਸ਼ਦਾ ਹੈ),
Blessed is the Lord of the World. Blessed is the Divine Guru.
 
ਧੰਨੁ ਅਨਾਦਿ ਭੂਖੇ ਕਵਲੁ ਟਹਕੇਵ ॥
ਤੇ ਧੰਨ ਹੈ ਅੰਨ ਜਿਸ ਨਾਲ ਭੁੱਖੇ ਮਨੁੱਖ ਦਾ ਹਿਰਦਾ (ਫੁੱਲ ਵਾਂਗ) ਟਹਿਕ ਪੈਂਦਾ ਹੈ ।
Blessed is that grain, by which the heart-lotus of the hungry blossoms forth.
 
ਧਨੁ ਓਇ ਸੰਤ ਜਿਨ ਐਸੀ ਜਾਨੀ ॥
ਉਹ ਸੰਤ ਭੀ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਇਹ ਸਮਝ ਆਈ ਹੈ (ਕਿ ਅੰਨ ਨਿੰਦਣ-ਜੋਗ ਨਹੀਂ ਹੈ ਤੇ ਅੰਨ ਖਾ ਕੇ ਪ੍ਰਭੂ ਨੂੰ ਸਿਮਰਦੇ ਹਨ),
Blessed are those Saints, who know this.
 
ਤਿਨ ਕਉ ਮਿਲਿਬੋ ਸਾਰਿੰਗਪਾਨੀ ॥੧॥
ਉਹਨਾਂ ਨੂੰ ਪਰਮਾਤਮਾ ਮਿਲਦਾ ਹੈ ।੧।
Meeting with them, one meets the Lord, the Sustainer of the World. ||1||
 
ਆਦਿ ਪੁਰਖ ਤੇ ਹੋਇ ਅਨਾਦਿ ॥
(ਹੇ ਭਾਈ!) ਅੰਨ (ਜਿਸ ਨੂੰ ਤਿਆਗਣ ਵਿਚ ਤੁਸੀ ਭਗਤੀ ਸਮਝਦੇ ਹੋ) ਪਰਮਾਤਮਾ ਤੋਂ ਹੀ ਪੈਦਾ ਹੁੰਦਾ ਹੈ,
This grain comes from the Primal Lord God.
 
ਜਪੀਐ ਨਾਮੁ ਅੰਨ ਕੈ ਸਾਦਿ ॥੧॥ ਰਹਾਉ ॥
ਤੇ ਪਰਮਾਤਮਾ ਦਾ ਨਾਮ ਭੀ ਅੰਨ ਖਾਧਿਆਂ ਹੀ ਜਪਿਆ ਜਾ ਸਕਦਾ ਹੈ ।੧।ਰਹਾਉ।
One chants the Naam, the Name of the Lord, only when he tastes this grain. ||1||Pause||
 
ਜਪੀਐ ਨਾਮੁ ਜਪੀਐ ਅੰਨੁ ॥
(ਤਾਂ ਤੇ) ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ ਤੇ ਅੰਨ ਨੂੰ ਭੀ ਪਿਆਰ ਕਰਨਾ ਚਾਹੀਦਾ ਹੈ (ਭਾਵ, ਅੰਨ ਤੋਂ ਤਰਕ ਕਰਨ ਦੇ ਥਾਂ ਅੰਨ ਨੂੰ ਇਉਂ ਸਹਿਜੇ ਸਹਿਜੇ ਪ੍ਰੀਤ ਨਾਲ ਛਕੋ ਜਿਵੇਂ ਅਡੋਲ ਹੋ ਕੇ ਪਿਆਰ ਨਾਲ ਨਾਮ ਸਿਮਰਨਾ ਹੈ) ।
Meditate on the Naam, and meditate on this grain.
 
ਅੰਭੈ ਕੈ ਸੰਗਿ ਨੀਕਾ ਵੰਨੁ ॥
(ਵੇਖੋ, ਜਿਸ ਪਾਣੀ ਨੂੰ ਰੋਜ਼ ਵਰਤਦੇ ਹੋ, ਉਸੇ) ਪਾਣੀ ਦੀ ਸੰਗਤ ਨਾਲ ਇਸ ਅੰਨ ਦਾ ਕੇਹਾ ਸੁਹਣਾ ਰੰਗ ਨਿਕਲਦਾ ਹੈ!
Mixed with water, its taste becomes sublime.
 
ਅੰਨੈ ਬਾਹਰਿ ਜੋ ਨਰ ਹੋਵਹਿ ॥
(ਜੇ ਪਾਣੀ ਵਰਤਣ ਵਿਚ ਪਾਪ ਨਹੀਂ ਤਾਂ ਅੰਨ ਤੋਂ ਨਫ਼ਰਤ ਕਿਉਂ?) ।
One who abstains from this grain,
 
ਤੀਨਿ ਭਵਨ ਮਹਿ ਅਪਨੀ ਖੋਵਹਿ ॥੨॥
ਜੋ ਮਨੁੱਖ ਅੰਨ ਤੋਂ ਤਰਕ ਕਰਦੇ ਹਨ ਉਹ ਸਭ ਥਾਂ ਆਪਣੀ ਇੱਜ਼ਤ ਗਵਾਉਂਦੇ ਹਨ (ਭਾਵ, ਅੰਨ ਦਾ ਤਿਆਗ ਕੋਈ ਐਸਾ ਕੰਮ ਨਹੀਂ ਜਿਸ ਨੂੰ ਦੁਨੀਆ ਪਸੰਦ ਕਰੇ) ।੨।
loses his honor in the three worlds. ||2||
 
ਛੋਡਹਿ ਅੰਨੁ ਕਰਹਿ ਪਾਖੰਡ ॥
ਜੋ ਲੋਕ ਅੰਨ ਛੱਡ ਦੇਂਦੇ ਹਨ ਤੇ (ਇਹ) ਪਖੰਡ ਕਰਦੇ ਹਨ,
One who discards this grain, is practicing hypocrisy.
 
ਨਾ ਸੋਹਾਗਨਿ ਨਾ ਓਹਿ ਰੰਡ ॥
ਉਹ (ਉਹਨਾਂ ਕੁਚੱਜੀਆਂ ਜ਼ਨਾਨੀਆਂ ਵਾਂਗ ਹਨ ਜੋ) ਨਾਹ ਸੋਹਾਗਣਾਂ ਹਨ ਨਾਹ ਰੰਡੀਆਂ ।
She is neither a happy soul-bride, nor a widow.
 
ਜਗ ਮਹਿ ਬਕਤੇ ਦੂਧਾਧਾਰੀ ॥
(ਅੰਨ ਛੱਡਣ ਵਾਲੇ ਸਾਧੂ,) ਲੋਕਾਂ ਵਿਚ ਆਖਦੇ ਫਿਰਦੇ ਹਨ, ਅਸੀ ਨਿਰਾ ਦੁੱਧ ਪੀ ਕੇ ਹੀ ਨਿਰਬਾਹ ਕਰਦੇ ਹਾਂ,
Those who claim in this world that they live on milk alone,
 
ਗੁਪਤੀ ਖਾਵਹਿ ਵਟਿਕਾ ਸਾਰੀ ॥੩॥
ਪਰ ਚੋਰੀ ਚੋਰੀ ਸਾਰੀ ਦੀ ਸਾਰੀ ਪਿੰਨੀ ਖਾਂਦੇ ਹਨ ।੩।
secretly eat whole loads of food. ||3||
 
ਅੰਨੈ ਬਿਨਾ ਨ ਹੋਇ ਸੁਕਾਲੁ ॥
ਅੰਨ ਤੋਂ ਬਗ਼ੈਰ ਸੁਕਾਲ ਨਹੀਂ ਹੋ ਸਕਦਾ,
Without this grain, time does not pass in peace.
 
ਤਜਿਐ ਅੰਨਿ ਨ ਮਿਲੈ ਗੁਪਾਲੁ ॥
ਅੰਨ ਛੱਡਿਆਂ ਰੱਬ ਨਹੀਂ ਮਿਲਦਾ ।
Forsaking this grain, one does not meet the Lord of the World.
 
ਕਹੁ ਕਬੀਰ ਹਮ ਐਸੇ ਜਾਨਿਆ ॥
ਹੇ ਕਬੀਰ! (ਬੇਸ਼ੱਕ) ਆਖ—ਸਾਨੂੰ ਇਹ ਨਿਸ਼ਚਾ ਹੈ ਕਿ ਅੰਨ ਬੜਾ ਸੁੰਦਰ ਪਦਾਰਥ ਹੈ
Says Kabeer, this I know:
 
ਧੰਨੁ ਅਨਾਦਿ ਠਾਕੁਰ ਮਨੁ ਮਾਨਿਆ ॥੪॥੮॥੧੧॥
ਜਿਸ ਨੂੰ ਖਾਧਿਆਂ (ਸਿਮਰਨ ਕਰ ਕੇ) ਸਾਡਾ ਮਨ ਪਰਮਾਤਮਾ ਨਾਲ ਜੁੜਦਾ ਹੈ ।੪।੮।੧੧।
blessed is that grain, which brings faith in the Lord and Master to the mind. ||4||8||11||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by