ਬਿਲਾਵਲੁ ਗੋਂਡ ॥
Bilaaval Gond:
 
ਆਜੁ ਨਾਮੇ ਬੀਠਲੁ ਦੇਖਿਆ ਮੂਰਖ ਕੋ ਸਮਝਾਊ ਰੇ ॥ ਰਹਾਉ ॥
ਹੇ ਪਾਂਡੇ! ਮੈਂ ਤਾਂ ਇਸੇ ਜਨਮ ਵਿਚ ਪਰਮਾਤਮਾ ਦਾ ਦਰਸ਼ਨ ਕਰ ਲਿਆ ਹੈ (ਪਰ ਤੂੰ ਮੂਰਖ ਹੀ ਰਹਿਓਂ, ਤੈਨੂੰ ਦਰਸ਼ਨ ਨਹੀਂ ਹੋਇਆ; ਆ) ਮੈਂ (ਤੈਨੂੰ) ਮੂਰਖ ਨੂੰ ਸਮਝਾਵਾਂ (ਕਿ ਤੈਨੂੰ ਦਰਸ਼ਨ ਕਿਉਂ ਨਹੀਂ ਹੁੰਦਾ) ।੧।ਰਹਾਉ।
Today, Naam Dayv saw the Lord, and so I will instruct the ignorant. ||Pause||
 
ਪਾਂਡੇ ਤੁਮਰੀ ਗਾਇਤ੍ਰੀ ਲੋਧੇ ਕਾ ਖੇਤੁ ਖਾਤੀ ਥੀ ॥
ਹੇ ਪਾਂਡੇ! (ਪਹਿਲਾਂ ਤਾਂ ਜਿਸ ਗਾਇਤ੍ਰੀ ਦਾ ਤੂੰ ਪਾਠ ਕਰਦਾ ਹੈਂ ਉਸ ਉੱਤੇ ਤੇਰੀ ਸ਼ਰਧਾ ਨਹੀਂ ਬਣ ਸਕਦੀ, ਕਿਉਂਕਿ) ਤੇਰੀ ਗਾਇਤ੍ਰੀ (ਉਹ ਹੈ ਜਿਸ ਬਾਰੇ ਤੂੰ ਆਪ ਹੀ ਆਖਦਾ ਹੈਂ ਕਿ ਇਕ ਵਾਰੀ ਸ੍ਰਾਪ ਦੇ ਕਾਰਨ ਗਊ ਦੀ ਜੂਨ ਵਿਚ ਆ ਕੇ ਇਹ) ਇਕ ਲੋਧੇ ਜੱਟ ਦੀ ਪੈਲੀ ਖਾਣ ਜਾ ਪਈ,
O Pandit, O religious scholar, your Gayatri was grazing in the fields.
 
ਲੈ ਕਰਿ ਠੇਗਾ ਟਗਰੀ ਤੋਰੀ ਲਾਂਗਤ ਲਾਂਗਤ ਜਾਤੀ ਥੀ ॥੧॥
ਉਸ ਨੇ ਸੋਟਾ ਲੈ ਕੇ ਲੱਤ ਤੋੜ ਦਿੱਤੀ ਤਾਂ (ਵਿਚਾਰੀ) ਲੰਙਾ ਲੰਙਾ ਕੇ ਤੁਰਨ ਲੱਗੀ ।੧।
Taking a stick, the farmer broke its leg, and now it walks with a limp. ||1||
 
ਪਾਂਡੇ ਤੁਮਰਾ ਮਹਾਦੇਉ ਧਉਲੇ ਬਲਦ ਚੜਿਆ ਆਵਤੁ ਦੇਖਿਆ ਥਾ ॥
ਹੇ ਪਾਂਡੇ! (ਫਿਰ ਤੂੰ ਜਿਸ ਸ਼ਿਵ ਜੀ ਦੀ ਅਰਾਧਨਾ ਕਰਦਾ ਹੈਂ ਉਸ ਨੂੰ ਬੜਾ ਕ੍ਰੋਧੀ ਸਮਝਦਾ ਹੈਂ ਤੇ ਆਖਦਾ ਹੈਂ ਕਿ ਗੁੱਸੇ ਵਿਚ ਆ ਕੇ ਉਹ ਸ੍ਰਾਪ ਦੇ ਦੇਂਦਾ ਹੈ, ਭਸਮ ਕਰ ਦੇਂਦਾ ਹੈ । ਐਸੇ ਸ਼ਿਵ ਨਾਲ ਤੂੰ ਪਿਆਰ ਕਿਵੇਂ ਕਰ ਸਕਦਾ ਹੈਂ?) ਤੇਰਾ ਸ਼ਿਵ (ਤਾਂ ਉਹ ਹੈ ਜਿਸ ਬਾਰੇ ਤੂੰ ਆਖਦਾ ਹੈਂ) ਕਿਸੇ ਭੰਡਾਰੀ ਦੇ ਘਰ ਉਸ ਵਾਸਤੇ ਭੋਜਨ ਤਿਆਰ ਹੋਇਆ, ਸ਼ਿਵ ਨੂੰ ਚਿੱਟੇ ਬਲਦ ਉੱਤੇ ਚੜ੍ਹਿਆ ਜਾਂਦਾ ਵੇਖਿਆ,
O Pandit, I saw your great god Shiva, riding along on a white bull.
 
ਮੋਦੀ ਕੇ ਘਰ ਖਾਣਾ ਪਾਕਾ ਵਾ ਕਾ ਲੜਕਾ ਮਾਰਿਆ ਥਾ ॥੨॥
(ਭਾਵ, ਤੂੰ ਦੱਸਦਾ ਹੈਂ ਕਿ ਸ਼ਿਵ ਜੀ ਚਿੱਟੇ ਬਲਦ ਦੀ ਸਵਾਰੀ ਕਰਦੇ ਸਨ) (ਪਰ ਸ਼ਾਇਦ ਉਹ ਭੋਜਨ ਪਸੰਦ ਨਾ ਆਇਆ, ਸ਼ਿਵ ਜੀ ਨੇ ਸ੍ਰਾਪ ਦੇ ਕੇ) ਉਸ ਦਾ ਮੁੰਡਾ ਮਾਰ ਦਿੱਤਾ ।੨।
In the merchant's house, a banquet was prepared for him - he killed the merchant's son. ||2||
 
ਪਾਂਡੇ ਤੁਮਰਾ ਰਾਮਚੰਦੁ ਸੋ ਭੀ ਆਵਤੁ ਦੇਖਿਆ ਥਾ ॥
ਹੇ ਪਾਂਡੇ! ਤੇਰੇ ਸ੍ਰੀ ਰਾਮ ਚੰਦਰ ਜੀ ਭੀ ਆਉਂਦੇ ਵੇਖੇ ਹਨ (ਭਾਵ, ਜਿਸ ਸ੍ਰੀ ਰਾਮ ਚੰਦਰ ਜੀ ਦੀ ਤੂੰ ਉਪਾਸ਼ਨਾ ਕਰਦਾ ਹੈਂ, ਉਹਨਾਂ ਦੀ ਬਾਬਤ ਭੀ ਤੈਥੋਂ ਇਹੀ ਕੁਝ ਅਸਾਂ ਸੁਣਿਆ ਹੈ ਕਿ)
O Pandit, I saw your Raam Chand coming too
 
ਰਾਵਨ ਸੇਤੀ ਸਰਬਰ ਹੋਈ ਘਰ ਕੀ ਜੋਇ ਗਵਾਈ ਥੀ ॥੩॥
ਰਾਵਣ ਨਾਲ ਉਹਨਾਂ ਦੀ ਲੜਾਈ ਹੋ ਪਈ, ਕਿਉਂਕਿ ਉਹ ਵਹੁਟੀ (ਸੀਤਾ ਜੀ) ਗਵਾ ਬੈਠੇ ਸਨ ।੩।
; he lost his wife, fighting a war against Raawan. ||3||
 
ਹਿੰਦੂ ਅੰਨ੍ਹਾ ਤੁਰਕੂ ਕਾਣਾ ॥
ਸੋ ਹਿੰਦੂ ਦੋਵੇਂ ਅੱਖਾਂ ਗਵਾ ਬੈਠਾ ਹੈ, ਪਰ ਮੁਸਲਮਾਨ ਦੀ ਇੱਕ ਅੱਖ ਹੀ ਖ਼ਰਾਬ ਹੋਈ ਹੈ;
The Hindu is sightless; the Muslim has only one eye.
 
ਦੁਹਾਂ ਤੇ ਗਿਆਨੀ ਸਿਆਣਾ ॥
ਇਹਨਾਂ ਦੋਹਾਂ ਨਾਲੋਂ ਸਿਆਣਾ ਉਹ ਬੰਦਾ ਹੈ ਜਿਸ ਨੂੰ (ਪ੍ਰਭੂ ਦੀ ਹਸਤੀ ਦਾ ਸਹੀ) ਗਿਆਨ ਹੋ ਗਿਆ ਹੈ ।
The spiritual teacher is wiser than both of them.
 
ਹਿੰਦੂ ਪੂਜੈ ਦੇਹੁਰਾ ਮੁਸਲਮਾਣੁ ਮਸੀਤਿ ॥
(ਹਿੰਦੂ ਨੇ ਇੱਕ ਅੱਖ ਤਾਂ ਤਦੋਂ ਗਵਾਈ ਜਦੋਂ ਉਹ ਆਪਣੇ ਇਸ਼ਟ ਬਾਰੇ ਸ਼ਰਧਾ-ਹੀਣ ਕਹਾਣੀਆਂ ਘੜਨ ਲੱਗ ਪਿਆ, ਤੇ ਦੂਜੀ ਗਵਾਈ, ਜਦੋਂ ਉਹ ਪਰਮਾਤਮਾ ਨੂੰ ਨਿਰਾ ਮੰਦਰ ਵਿਚ ਬੈਠਾ ਸਮਝ ਕੇ) ਮੰਦਰ ਨੂੰ ਪੂਜਣ ਲੱਗ ਪਿਆ, ਮੁਸਲਮਾਨ (ਦੀ ਹਜ਼ਰਤ ਮੁਹੰਮਦ ਸਾਹਿਬ ਵਿਚ ਪੂਰੀ ਸ਼ਰਧਾ ਹੋਣ ਕਰਕੇ ਇੱਕ ਅੱਖ ਤਾਂ ਸਾਬਤ ਹੈ ਪਰ ਦੂਜੀ ਗਵਾ ਬੈਠਾ ਹੈ, ਕਿਉਂਕਿ ਰੱਬ ਨੂੰ ਨਿਰਾ ਮਸਜਿਦ ਵਿਚ ਜਾਣ ਕੇ) ਮਸਜਿਦ ਨੂੰ ਹੀ ਰੱਬ ਦਾ ਘਰ ਸਮਝ ਰਿਹਾ ਹੈ ।
The Hindu worships at the temple, the Muslim at the mosque.
 
ਨਾਮੇ ਸੋਈ ਸੇਵਿਆ ਜਹ ਦੇਹੁਰਾ ਨ ਮਸੀਤਿ ॥੪॥੩॥੭॥
ਮੈਂ ਨਾਮਦੇਵ ਉਸ ਪਰਮਾਤਮਾ ਦਾ ਸਿਮਰਨ ਕਰਦਾ ਹਾਂ ਜਿਸ ਦਾ ਨਾਹ ਕੋਈ ਖ਼ਾਸ ਮੰਦਰ ਹੈ ਤੇ ਨਾ ਮਸਜਿਦ ।੪।੩।੭।
Naam Dayv serves that Lord, who is not limited to either the temple or the mosque. ||4||3||7||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by