ਰਾਮਕਲੀ ਮਹਲਾ ੧ ॥
Raamkalee, First Mehl:
ਜਿਤੁ ਦਰਿ ਵਸਹਿ ਕਵਨੁ ਦਰੁ ਕਹੀਐ ਦਰਾ ਭੀਤਰਿ ਦਰੁ ਕਵਨੁ ਲਹੈ ॥
(ਸੰਸਾਰ-ਸਮੁੰਦਰ ਤੋਂ ਪਾਰ, ਹੇ ਪ੍ਰਭੂ!) ਜਿਸ ਥਾਂ ਤੇ ਤੂੰ ਵੱਸਦਾ ਹੈਂ (ਸੰਸਾਰ-ਸਮੁੰਦਰ ਵਿਚ ਫਸੇ ਜੀਵਾਂ ਤੋਂ) ਉਹ ਥਾਂ ਬਿਆਨ ਨਹੀਂ ਹੋ ਸਕਦਾ, (ਮਾਇਆ-ਵੇੜ੍ਹੇ ਜੀਵਾਂ ਨੂੰ ਉਸ ਥਾਂ ਦੀ ਸਮਝ ਨਹੀਂ ਪੈ ਸਕਦੀ), ਕੋਈ ਵਿਰਲਾ ਹੀ ਜੀਵ ਉਸ ਗੁਪਤ ਥਾਂ ਨੂੰ ਲੱਭ ਸਕਦਾ ਹੈ ।
Where is that door, where You live, O Lord? What is that door called? Among all doors, who can find that door?
ਜਿਸੁ ਦਰ ਕਾਰਣਿ ਫਿਰਾ ਉਦਾਸੀ ਸੋ ਦਰੁ ਕੋਈ ਆਇ ਕਹੈ ॥੧॥
(ਜਿਥੇ ਪ੍ਰਭੂ ਵੱਸਦਾ ਹੈ) ਉਹ ਥਾਂ ਪ੍ਰਾਪਤ ਕਰਨ ਵਾਸਤੇ ਮੈਂ (ਚਿਰਾਂ ਤੋਂ) ਭਾਲ ਕਰਦਾ ਫਿਰਦਾ ਹਾਂ, (ਮੇਰਾ ਮਨ ਲੋਚਦਾ ਹੈ ਕਿ) ਕੋਈ (ਗੁਰਮੁਖਿ) ਆ ਕੇ ਮੈਨੂੰ ਉਹ ਥਾਂ ਦੱਸੇ ।੧।
For the sake of that door, I wander around sadly, detached from the world; if only someone would come and tell me about that door. ||1||
ਕਿਨ ਬਿਧਿ ਸਾਗਰੁ ਤਰੀਐ ॥
(ਸਾਡੇ ਤੇ ਪਰਮਾਤਮਾ ਦੇ ਵਿਚਕਾਰ ਸੰਸਾਰ-ਸਮੁੰਦਰ ਵਿੱਥ ਪਾ ਰਿਹਾ ਹੈ । ਜਦ ਤਕ ਸੰਸਾਰ-ਸਮੁੰਦਰ ਤੋਂ ਪਾਰ ਨ ਲੰਘੀਏ, ਤਦ ਤਕ ਉਸ ਨੂੰ ਮਿਲਿਆ ਨਹੀਂ ਜਾ ਸਕਦਾ) ਸੰਸਾਰ-ਸਮੁੰਦਰ ਤੋਂ ਪਾਰ ਕਿਨ੍ਹਾਂ ਤਰੀਕਿਆਂ ਨਾਲ ਲੰਘੀਏ?
How can I cross over the world-ocean?
ਜੀਵਤਿਆ ਨਹ ਮਰੀਐ ॥੧॥ ਰਹਾਉ ॥
ਜੀਊਂਦਿਆਂ ਮਰਿਆ ਨਹੀਂ ਜਾ ਸਕਦਾ (ਤੇ, ਜਦ ਤਕ ਜੀਊਂਦੇ ਮਰੀਏ ਨਾਹ, ਤਦ ਤਕ ਸਮੁੰਦਰ ਤਰਿਆ ਨਹੀਂ ਜਾ ਸਕਦਾ) ।੧।ਰਹਾਉ।
While I am living, I cannot be dead. ||1||Pause||
ਦੁਖੁ ਦਰਵਾਜਾ ਰੋਹੁ ਰਖਵਾਲਾ ਆਸਾ ਅੰਦੇਸਾ ਦੁਇ ਪਟ ਜੜੇ ॥
ਸਰਬ-ਵਿਆਪਕ ਪ੍ਰਭੂ ਸਹਿਜ ਅਵਸਥਾ ਦੇ ਆਸਣ ਉਤੇ (ਮਨੁੱਖ ਦੇ ਹਿਰਦੇ ਵਿਚ ਇਕ ਐਸੇ ਘਰ ਵਿਚ) ਬੈਠਾ ਹੋਇਆ ਹੈ (ਜਿਸ ਦੇ ਬਾਹਰ) ਦੁੱਖ ਦਰਵਾਜ਼ਾ ਹੈ, ਕ੍ਰੋਧ ਰਾਖਾ ਹੈ, ਆਸਾ ਤੇ ਸਹਿਮ (ਉਸ ਦੁੱਖ-ਦਰਵਾਜ਼ੇ ਨੂੰ) ਦੋ ਭਿੱਤ ਲੱਗੇ ਹੋਏ ਹਨ ।
Pain is the door, and anger is the guard; hope and anxiety are the two shutters.
ਮਾਇਆ ਜਲੁ ਖਾਈ ਪਾਣੀ ਘਰੁ ਬਾਧਿਆ ਸਤ ਕੈ ਆਸਣਿ ਪੁਰਖੁ ਰਹੈ ॥੨॥
ਮਾਇਆ ਦੀ ਖਿੱਚ ਉਸ ਦੇ ਦੁਆਲੇ, ਮਾਨੋ, ਖਾਈ (ਪੁੱਟੀ ਹੋਈ) ਹੈ (ਜਿਸ ਵਿਚ ਵਿਸ਼ੇ ਵਿਕਾਰਾਂ ਦਾ ਪਾਣੀ ਭਰਿਆ ਹੋਇਆ ਹੈ, ਉਸ) ਪਾਣੀ ਵਿਚ (ਮਨੁੱਖ ਦਾ (ਹਿਰਦਾ-) ਘਰ ਬਣਿਆ ਹੋਇਆ ਹੈ ।੨।
Maya is the water in the moat; in the middle of this moat, he has built his home. The Primal Lord sits in the Seat of Truth. ||2||
ਕਿੰਤੇ ਨਾਮਾ ਅੰਤੁ ਨ ਜਾਣਿਆ ਤੁਮ ਸਰਿ ਨਾਹੀ ਅਵਰੁ ਹਰੇ ॥
(ਇਕ ਪਾਸੇ ਜੀਵ ਮਾਇਆ ਵਿਚ ਘਿਰੇ ਪਏ ਹਨ, ਦੂਜੇ ਪਾਸੇ, ਹੇ ਪ੍ਰਭੂ! ਭਾਵੇਂ) ਤੇਰੇ ਕਈ ਨਾਮ ਹਨ, ਪਰ ਕਿਸੇ ਨਾਮ ਦੀ ਰਾਹੀਂ ਤੇਰੇ ਸਾਰੇ ਗੁਣਾਂ ਦਾ ਅੰਤ ਨਹੀਂ ਲੱਭ ਸਕਦਾ । ਹੇ ਹਰੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ ।
You have so many Names, Lord, I do not know their limit. There is no other equal to You.
ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਆਪਿ ਕਰੇ ॥੩॥
(ਮਨ ਦੇ ਅਜੇਹੇ ਭਾਵ) ਉੱਚੀ ਬੋਲ ਕੇ ਦੱਸਣ ਦੀ ਭੀ ਲੋੜ ਨਹੀਂ ਹੈ, ਅੰਤਰ ਆਤਮੇ ਹੀ ਟਿਕੇ ਰਹਿਣਾ ਚਾਹੀਦਾ ਹੈ । ਸਰਬ-ਵਿਆਪਕ ਪ੍ਰਭੂ ਸਭ ਦੇ ਦਿਲਾਂ ਦੀ ਆਪ ਹੀ ਜਾਣਦਾ ਹੈ, (ਸਭ ਦੇ ਅੰਦਰ ਪ੍ਰੇਰਕ ਹੋ ਕੇ) ਆਪ ਹੀ (ਸਭ ਕੁਝ) ਕਰ ਰਿਹਾ ਹੈ ।੩।
Do not speak out loud - remain in your mind. The Lord Himself knows, and He Himself acts. ||3||
ਜਬ ਆਸਾ ਅੰਦੇਸਾ ਤਬ ਹੀ ਕਿਉ ਕਰਿ ਏਕੁ ਕਹੈ ॥
ਜਦ ਤਕ (ਜੀਵ ਦੇ ਮਨ ਵਿਚ ਮਾਇਆ ਦੀਆਂ) ਆਸਾਂ ਹਨ, ਤਦ ਤਕ ਸਹਿਮ-ਫ਼ਿਕਰ ਹਨ (ਸਹਿਮਾਂ ਫ਼ਿਕਰਾਂ ਵਿਚ ਰਹਿ ਕੇ) ਕਿਸੇ ਤਰ੍ਹਾਂ ਭੀ ਜੀਵ ਇੱਕ ਪਰਮਾਤਮਾ ਨੂੰ ਸਿਮਰ ਨਹੀਂ ਸਕਦਾ ।
As long as there is hope, there is anxiety; so how can anyone speak of the One Lord?
ਆਸਾ ਭੀਤਰਿ ਰਹੈ ਨਿਰਾਸਾ ਤਉ ਨਾਨਕ ਏਕੁ ਮਿਲੈ ॥੪॥
ਪਰ ਹੇ ਨਾਨਕ! ਜਦੋਂ ਮਨੁੱਖ ਆਸਾ ਵਿਚ ਰਹਿੰਦਾ ਹੋਇਆ ਹੀ ਆਸਾਂ ਤੋਂ ਨਿਰਲੇਪ ਹੋ ਜਾਂਦਾ ਹੈ ਤਦੋਂ (ਇਸ ਨੂੰ) ਪਰਮਾਤਮਾ ਮਿਲ ਪੈਂਦਾ ਹੈ ।੪।
In the midst of hope, remain untouched by hope; then, O Nanak, you shall meet the One Lord. ||4||
ਇਨ ਬਿਧਿ ਸਾਗਰੁ ਤਰੀਐ ॥
(ਮਾਇਆ ਵਿਚ ਰਹਿੰਦੇ ਹੋਏ ਹੀ ਮਾਇਆ ਤੋਂ ਨਿਰਲੇਪ ਰਹਿਣਾ ਹੈ, ਬੱਸ!) ਇਹਨਾਂ ਤਰੀਕਿਆਂ ਨਾਲ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ,
In this way, you shall cross over the world-ocean.
ਜੀਵਤਿਆ ਇਉ ਮਰੀਐ ॥੧॥ ਰਹਾਉ ਦੂਜਾ ॥੩॥
ਤੇ ਇਸੇ ਤਰ੍ਹਾਂ ਹੀ ਜੀਵੰਦਿਆਂ ਮਰੀਦਾ ਹੈ ।੧।ਰਹਾਉ ਦੂਜਾ ।੩।
This is the way to remain dead while yet alive. ||1||Second Pause||3||