ਰਾਮਕਲੀ ਮਹਲਾ ੧ ॥
Raamkalee, First Mehl:
ਸੁਣਿ ਮਾਛਿੰਦ੍ਰਾ ਨਾਨਕੁ ਬੋਲੈ ॥
ਨਾਨਕ ਆਖਦੇ ਹਨ—ਹੇ ਮਾਛਿੰਦ੍ਰ! ਸੁਣ ।
Listen, Machhindra, to what Nanak says.
ਵਸਗਤਿ ਪੰਚ ਕਰੇ ਨਹ ਡੋਲੈ ॥
ਅਸਲ ਵਿਰਕਤ ਕਾਮਾਦਿਕ) ਪੰਜੇ ਵਿਕਾਰਾਂ ਨੂੰ ਆਪਣੇ ਵੱਸ ਵਿਚ ਕਰੀ ਰੱਖਦਾ ਹੈ (ਇਹਨਾਂ ਦੇ ਸਾਹਮਣੇ) ਉਹ ਕਦੇ ਡੋਲਦਾ ਨਹੀਂ ।
One who subdues the five passions does not waver.
ਐਸੀ ਜੁਗਤਿ ਜੋਗ ਕਉ ਪਾਲੇ ॥
ਉਹ ਵਿਰਕਤ ਇਸ ਤਰ੍ਹਾਂ ਦੀ ਜੀਵਨ-ਜੁਗਤਿ ਨੂੰ ਸੰਭਾਲ ਰੱਖਦਾ ਹੈ, ਇਹੀ ਹੈ ਉਸ ਦਾ ਜੋਗ-ਸਾਧਨ ।
One who practices Yoga in such a way,
ਆਪਿ ਤਰੈ ਸਗਲੇ ਕੁਲ ਤਾਰੇ ॥੧॥
(ਇਸ ਜੁਗਤਿ ਨਾਲ ਉਹ) ਆਪ (ਸੰਸਾਰ-ਸਮੁੰਦਰ ਦੇ ਵਿਕਾਰਾਂ ਵਿਚੋਂ) ਪਾਰ ਲੰਘ ਜਾਂਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ।੧।
saves himself, and saves all his generations. ||1||
ਸੋ ਅਉਧੂਤੁ ਐਸੀ ਮਤਿ ਪਾਵੈ ॥
ਹੇ ਮਾਛਿੰਦ੍ਰ! ਅਸਲ) ਵਿਰਕਤ ਉਹ ਹੈ ਜਿਸ ਨੂੰ ਅਜੇਹੀ ਸਮਝ ਆ ਜਾਂਦੀ ਹ
He alone is a hermit, who attains such understanding.
ਅਹਿਨਿਸਿ ਸੁੰਨਿ ਸਮਾਧਿ ਸਮਾਵੈ ॥੧॥ ਰਹਾਉ ॥
ਕਿ ਉਹ ਦਿਨ ਰਾਤ ਐਸੇ ਆਤਮਕ ਟਿਕਾਉ ਵਿਚ ਟਿਕਿਆ ਰਹਿੰਦਾ ਹੈ ਜਿਥੇ ਮਾਇਆ ਦੇ ਫੁਰਨਿਆਂ ਵਲੋਂ ਸੁੰਞ ਹੀ ਸੁੰਞ ਹੁੰਦੀ ਹੈ ।੧।ਰਹਾਉ।
Day and night, he remains absorbed in deepest Samaadhi. ||1||Pause||
ਭਿਖਿਆ ਭਾਇ ਭਗਤਿ ਭੈ ਚਲੈ ॥
(ਹੇ ਮਾਛਿੰਦ੍ਰ! ਅਸਲ ਵਿਰਕਤ) ਪਰਮਾਤਮਾ ਦੇ ਪਿਆਰ ਵਿਚ ਭਗਤੀ ਵਿਚ ਅਤੇ ਡਰ-ਅਦਬ ਵਿਚ ਜੀਵਨ ਬਤੀਤ ਕਰਦਾ ਹੈ,
He begs for loving devotion to the Lord, and lives in the Fear of God.
ਹੋਵੈ ਸੁ ਤ੍ਰਿਪਤਿ ਸੰਤੋਖਿ ਅਮੁਲੈ ॥
ਇਹ ਹੈ ਉਸ ਦੀ (ਆਤਮਕ) ਭਿੱਛਿਆ (ਜੋ ਉਹ ਪ੍ਰਭੂ ਦੇ ਦਰ ਤੋਂ ਹਾਸਲ ਕਰਦਾ ਹੈ । ਇਸ ਭਿੱਛਿਆ ਨਾਲ ਉਸ ਦੇ ਅੰਦਰ ਸੰਤੋਖ ਪੈਦਾ ਹੁੰਦਾ ਹੈ, ਤੇ)
He is satisfied, with the priceless gift of contentment.
ਧਿਆਨ ਰੂਪਿ ਹੋਇ ਆਸਣੁ ਪਾਵੈ ॥
ਉਸ ਅਮੋਲਕ ਸੰਤੋਖ ਨਾਲ ਉਹ ਰੱਜਿਆ ਰਹਿੰਦਾ ਹੈ (ਭਾਵ, ਉਸ ਨੂੰ ਮਾਇਆ ਦੀ ਭੁੱਖ ਨਹੀਂ ਵਿਆਪਦੀ) । (ਪ੍ਰਭੂ ਦੇ ਪ੍ਰੇਮ ਤੇ ਭਗਤੀ ਦੀ ਬਰਕਤਿ ਨਾਲ ਉਹ ਵਿਰਕਤ) ਪ੍ਰਭੂ ਨਾਲ ਇੱਕ-ਰੂਪ ਹੋ ਜਾਂਦਾ ਹੈ, ਇਸ ਲਿਵ-ਲੀਨਤਾ ਦਾ ਉਹ (ਆਪਣੇ ਆਤਮਾ ਵਾਸਤੇ) ਆਸਣ ਵਿਛਾਂਦਾ ਹੈ ।
Becoming the embodiment of meditation, he attains the true Yogic posture.
ਸਚਿ ਨਾਮਿ ਤਾੜੀ ਚਿਤੁ ਲਾਵੈ ॥੨॥
ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ, ਪਰਮਾਤਮਾ ਦੇ ਨਾਮ ਵਿਚ ਉਹ ਆਪਣਾ ਚਿੱਤ ਜੋੜਦਾ ਹੈ, ਇਹ (ਉਸ ਵਿਰਕਤ ਦੀ) ਤਾੜੀ ਹੈ ।੨।
He focuses his consciousness in the deep trance of the True Name. ||2||
ਨਾਨਕੁ ਬੋਲੈ ਅੰਮ੍ਰਿਤ ਬਾਣੀ ॥
ਨਾਨਕ ਆਖਦਾ ਹੈ ਕਿ ਉਸ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਸਹੈਤਾ ਨਾਲ
Nanak chants the Ambrosial Bani.
ਸੁਣਿ ਮਾਛਿੰਦ੍ਰਾ ਅਉਧੂ ਨੀਸਾਣੀ ॥
ਨਾਨਕ ਆਖਦੇ ਹਨ—ਹੇ ਮਾਛਿੰਦ੍ਰ! ਸੁਣ । ਵਿਰਕਤ ਦੇ ਲੱਛਣ ਇਹ ਹਨ ਕਿ ਉਸ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਸਹੈਤਾ ਨਾਲ ਦੁਨੀਆ ਦੀਆਂ ਆਸਾਂ ਵਿਚ ਰਹਿੰਦਾ ਹੋਇਆ ਭੀ ਆਸਾਂ ਤੋਂ ਨਿਰਲੇਪ ਜੀਵਨ ਗੁਜ਼ਾਰਦਾ ਹੈ, ਤੇ ਇਸ ਤਰ੍ਹਾਂ ਹੇ ਨਾਨਕ! ਉਹ ਯਕੀਨੀ ਤੌਰ ਤੇ ਪਰਮਾਤਮਾ ਨੂੰ ਪ੍ਰਾਪਤ ਕਰ ਲੈਂਦਾ ਹੈ ।੩।
Listen, O Machhindra: this is the insignia of the true hermit.
ਆਸਾ ਮਾਹਿ ਨਿਰਾਸੁ ਵਲਾਏ ॥
ਨਾਨਕ ਆਖਦੇ ਹਨ—ਹੇ ਮਾਛਿੰਦ੍ਰ! ਸੁਣ । ਵਿਰਕਤ ਦੇ ਲੱਛਣ ਇਹ ਹਨ ਕਿ ਉਸ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਸਹੈਤਾ ਨਾਲ ਦੁਨੀਆ ਦੀਆਂ ਆਸਾਂ ਵਿਚ ਰਹਿੰਦਾ ਹੋਇਆ ਭੀ ਆਸਾਂ ਤੋਂ ਨਿਰਲੇਪ ਜੀਵਨ ਗੁਜ਼ਾਰਦਾ ਹੈ, ਤੇ ਇਸ ਤਰ੍ਹਾਂ ਹੇ ਨਾਨਕ! ਉਹ ਯਕੀਨੀ ਤੌਰ ਤੇ ਪਰਮਾਤਮਾ ਨੂੰ ਪ੍ਰਾਪਤ ਕਰ ਲੈਂਦਾ ਹੈ ।੩।
One who, in the midst of hope, remains untouched by hope,
ਨਿਹਚਉ ਨਾਨਕ ਕਰਤੇ ਪਾਏ ॥੩॥
ਨਾਨਕ ਆਖਦੇ ਹਨ—ਹੇ ਮਾਛਿੰਦ੍ਰ! ਸੁਣ । ਵਿਰਕਤ ਦੇ ਲੱਛਣ ਇਹ ਹਨ ਕਿ ਉਸ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਸਹੈਤਾ ਨਾਲ ਦੁਨੀਆ ਦੀਆਂ ਆਸਾਂ ਵਿਚ ਰਹਿੰਦਾ ਹੋਇਆ ਭੀ ਆਸਾਂ ਤੋਂ ਨਿਰਲੇਪ ਜੀਵਨ ਗੁਜ਼ਾਰਦਾ ਹੈ, ਤੇ ਇਸ ਤਰ੍ਹਾਂ ਹੇ ਨਾਨਕ! ਉਹ ਯਕੀਨੀ ਤੌਰ ਤੇ ਪਰਮਾਤਮਾ ਨੂੰ ਪ੍ਰਾਪਤ ਕਰ ਲੈਂਦਾ ਹੈ ।੩।
shall truly find the Creator Lord. ||3||
ਪ੍ਰਣਵਤਿ ਨਾਨਕੁ ਅਗਮੁ ਸੁਣਾਏ ॥
ਨਾਨਕ ਬੇਨਤੀ ਕਰਦਾ ਹੈ—(ਹੇ ਮਾਛਿੰਦ੍ਰ! ਅਸਲ ਵਿਰਕਤ) ਅਪਹੁੰਚ ਪ੍ਰਭੂ ਦੀ ਸਿਫ਼ਤਿ-ਸਾਲਾਹ ਆਪ ਸੁਣਦਾ ਹੈ ਤੇ ਹੋਰਨਾਂ ਨੂੰ) ਸੁਣਾਂਦਾ ਹੈ ।
Prays Nanak, I share the mysterious secrets of God.
ਗੁਰ ਚੇਲੇ ਕੀ ਸੰਧਿ ਮਿਲਾਏ ॥
ਗੁਰੂ ਦੀ ਸਿੱਖਿਆ ਉਤੇ ਤੁਰ ਕੇ ਅਸਲ ਵਿਰਕਤ) ਗੁਰੂ ਵਿਚ ਆਪਣਾ ਆਪ ਮਿਲਾ ਦੇਂਦਾ ਹੈ ।
The Guru and His disciple are joined together!
ਦੀਖਿਆ ਦਾਰੂ ਭੋਜਨੁ ਖਾਇ ॥
ਗੁਰੂ ਦੀ ਸਿੱਖਿਆ ਦੀ ਆਤਮਕ ਖ਼ੁਰਾਕ ਖਾਂਦਾ ਹੈ, ਗੁਰੂ ਦੀ ਸਿੱਖਿਆ ਦੀ ਦਵਾਈ ਖਾਂਦਾ ਹੈ (ਜੋ ਉਸ ਦੇ ਆਤਮਕ ਰੋਗਾਂ ਦਾ ਇਲਾਜ ਕਰਦੀ ਹੈ) ।
One who eats this food, this medicine of the Teachings,
ਛਿਅ ਦਰਸਨ ਕੀ ਸੋਝੀ ਪਾਇ ॥੪॥੫॥
ਇਸ ਤਰ੍ਹਾਂ ਉਸ ਵਿਰਕਤ ਨੂੰ ਛੇ ਹੀ ਭੇਖਾਂ ਦੀ ਅਸਲੀਅਤ ਦੀ ਸਮਝ ਆ ਜਾਂਦੀ ਹੈ (ਭਾਵ, ਉਸ ਨੂੰ ਛੇ ਹੀ ਭੇਖਾਂ ਦੀ ਲੋੜ ਨਹੀਂ ਰਹਿ ਜਾਂਦੀ ਹੈ ।੪।੫।
has the wisdom of the six Shaastras. ||4||5||