ਰਾਗੁ ਰਾਮਕਲੀ ਮਹਲਾ ੫ ਘਰੁ ੧
Raag Raamkalee, Fifth Mehl, First House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਕਿਰਪਾ ਕਰਹੁ ਦੀਨ ਕੇ ਦਾਤੇ ਮੇਰਾ ਗੁਣੁ ਅਵਗਣੁ ਨ ਬੀਚਾਰਹੁ ਕੋਈ ॥
ਹੇ ਗ਼ਰੀਬਾਂ ਉਤੇ ਬਖ਼ਸ਼ਸ਼ਾਂ ਕਰਨ ਵਾਲੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੇਰਾ ਕੋਈ ਗੁਣ ਨਾਹ ਵਿਚਾਰੀਂ, ਮੇਰਾ ਕੋਈ ਔਗੁਣ ਨਾਹ ਵਿਚਾਰੀਂ (ਮੇਰੇ ਅੰਦਰ ਤਾਂ ਔਗੁਣ ਹੀ ਔਗੁਣ ਹਨ) ।
Have mercy on me, O Generous Giver, Lord of the meek; please do not consider my merits and demerits.
ਮਾਟੀ ਕਾ ਕਿਆ ਧੋਪੈ ਸੁਆਮੀ ਮਾਣਸ ਕੀ ਗਤਿ ਏਹੀ ॥੧॥
(ਜਿਵੇਂ ਪਾਣੀ ਨਾਲ ਧੋਤਿਆਂ) ਮਿੱਟੀ ਦਾ ਮੈਲਾ-ਪਨ ਕਦੇ ਧੁਪ ਨਹੀਂ ਸਕਦਾ, ਹੇ ਮਾਲਕ-ਪ੍ਰਭੂ! ਅਸਾਂ ਜੀਵਾਂ ਦੀ ਭੀ ਇਹੀ ਹਾਲਤ ਹੈ ।੧।
How can dust be washed? O my Lord and Master, such is the state of mankind. ||1||
ਮੇਰੇ ਮਨ ਸਤਿਗੁਰੁ ਸੇਵਿ ਸੁਖੁ ਹੋਈ ॥
ਹੇ ਮੇਰੇ ਮਨ! ਗੁਰੂ ਦੀ ਸਰਨ ਪਿਆ ਰਹੁ (ਗੁਰੂ ਦੇ ਦਰ ਤੇ ਰਿਹਾਂ ਹੀ) ਆਨੰਦ ਮਿਲਦਾ ਹੈ ।
O my mind, serve the True Guru, and be at peace.
ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਦੂਖੁ ਨ ਵਿਆਪੈ ਕੋਈ ॥੧॥ ਰਹਾਉ ॥
(ਗੁਰੂ ਦੇ ਦਰ ਤੇ ਰਹਿ ਕੇ) ਜੇਹੜੀ ਕਾਮਨਾ ਚਿਤਵੇਂਗਾ, ਉਹੀ ਫਲ ਹਾਸਲ ਕਰ ਲਏਂਗਾ । (ਇਸ ਤਰ੍ਹਾਂ) ਕੋਈ ਦੁੱਖ ਭੀ ਆਪਣਾ ਜ਼ੋਰ ਨਹੀਂ ਪਾ ਸਕਦਾ ।੧।ਰਹਾਉ।
Whatever you desire, you shall receive that reward, and you shall not be afflicted by pain any longer. ||1||Pause||
ਕਾਚੇ ਭਾਡੇ ਸਾਜਿ ਨਿਵਾਜੇ ਅੰਤਰਿ ਜੋਤਿ ਸਮਾਈ ॥
ਹੇ ਭਾਈ! (ਸਾਡੇ ਇਹ) ਨਾਸਵੰਤ ਸਰੀਰ ਬਣਾ ਕੇ (ਪਰਮਾਤਮਾ ਨੇ ਹੀ ਇਹਨਾਂ ਨੂੰ) ਵਡਿਆਈ ਦਿੱਤੀ ਹੋਈ ਹੈ (ਕਿਉਂਕਿ ਇਹਨਾਂ ਨਾਸਵੰਤ ਸਰੀਰਾਂ ਦੇ) ਅੰਦਰ ਉਸ ਦੀ ਜੋਤ ਟਿਕੀ ਹੋਈ ਹੈ ।
He creates and adorns the earthen vessels; He infuses His Light within them.
ਜੈਸਾ ਲਿਖਤੁ ਲਿਖਿਆ ਧੁਰਿ ਕਰਤੈ ਹਮ ਤੈਸੀ ਕਿਰਤਿ ਕਮਾਈ ॥੨॥
ਹੇ ਭਾਈ! (ਸਾਡੇ ਕੀਤੇ ਕਰਮਾਂ ਅਨੁਸਾਰ) ਕਰਤਾਰ ਨੇ ਧੁਰ ਦਰਗਾਹ ਤੋਂ ਜਿਹੋ ਜਿਹਾ (ਸੰਸਕਾਰਾਂ ਦਾ) ਲੇਖ (ਸਾਡੇ ਅੰਦਰ) ਲਿਖ ਦਿੱਤਾ ਹੈ, ਅਸੀ ਜੀਵ (ਹੁਣ ਭੀ) ਉਹੋ ਜਿਹੇ ਕਰਮਾਂ ਦੀ ਕਮਾਈ ਕਰੀ ਜਾਂਦੇ ਹਾਂ ।੨।
As is the destiny pre-ordained by the Creator, so are the deeds we do. ||2||
ਮਨੁ ਤਨੁ ਥਾਪਿ ਕੀਆ ਸਭੁ ਅਪਨਾ ਏਹੋ ਆਵਣ ਜਾਣਾ ॥
ਹੇ ਭਾਈ! ਮਨੁੱਖ ਇਸ ਜਿੰਦ ਨੂੰ ਇਸ ਸਰੀਰ ਨੂੰ ਸਦਾ ਆਪਣਾ ਮਿਥੀ ਰੱਖਦਾ ਹੈ, ਇਹ ਅਪਣੱਤ ਹੀ (ਮਨੁੱਖ ਵਾਸਤੇ) ਜਨਮ ਮਰਨ (ਦੇ ਗੇੜ ਦਾ ਕਾਰਨ ਬਣੀ ਰਹਿੰਦੀ) ਹੈ ।
He believes the mind and body are all his own; this is the cause of his coming and going.
ਜਿਨਿ ਦੀਆ ਸੋ ਚਿਤਿ ਨ ਆਵੈ ਮੋਹਿ ਅੰਧੁ ਲਪਟਾਣਾ ॥੩॥
ਜਿਸ ਪਰਮਾਤਮਾ ਨੇ ਇਹ ਜਿੰਦ ਦਿੱਤੀ ਹੈ ਇਹ ਸਰੀਰ ਦਿੱਤਾ ਹੈ ਉਹ ਇਸ ਦੇ ਚਿੱਤ ਵਿਚ (ਕਦੇ) ਨਹੀਂ ਵੱਸਦਾ, ਅੰਨ੍ਹਾ ਮਨੁੱਖ (ਜਿੰਦ ਤੇ ਸਰੀਰ ਦੇ) ਮੋਹ ਵਿਚ ਫਸਿਆ ਰਹਿੰਦਾ ਹੈ ।੩।
He does not think of the One who gave him these; he is blind, entangled in emotional attachment. ||3||
ਜਿਨਿ ਕੀਆ ਸੋਈ ਪ੍ਰਭੁ ਜਾਣੈ ਹਰਿ ਕਾ ਮਹਲੁ ਅਪਾਰਾ ॥
ਹੇ ਭਾਈ! ਜਿਸ ਪਰਮਾਤਮਾ ਨੇ (ਇਹ ਖੇਲ) ਬਣਾਇਆ ਹੈ ਉਹੀ (ਇਸ ਨੂੰ ਚਲਾਣਾ) ਜਾਣਦਾ ਹੈ, ਉਸ ਪਰਮਾਤਮਾ ਦਾ ਟਿਕਾਣਾ ਅਪਹੁੰਚ ਹੈ (ਜੀਵ ਉਸ ਪਰਮਾਤਮਾ ਦੀ ਰਜ਼ਾ ਨੂੰ ਸਮਝ ਨਹੀਂ ਸਕਦਾ) ।
One who knows that God created him, reaches the Incomparable Mansion of the Lord's Presence.
ਭਗਤਿ ਕਰੀ ਹਰਿ ਕੇ ਗੁਣ ਗਾਵਾ ਨਾਨਕ ਦਾਸੁ ਤੁਮਾਰਾ ॥੪॥੧॥
ਹੇ ਨਾਨਕ! (ਆਖ—ਹੇ ਪ੍ਰਭੂ!) ਮੈਂ ਤੇਰਾ ਦਾਸ ਹਾਂ (ਮੇਹਰ ਕਰ) ਮੈਂ ਤੇਰੀ ਭਗਤੀ ਕਰਦਾ ਰਹਾਂ, ਮੈਂ ਤੇਰੇ ਗੁਣ ਗਾਂਦਾ ਰਹਾਂ ।੪।੧।
Worshipping the Lord, I sing His Glorious Praises. Nanak is Your slave. ||4||1||