ਮਾਝ ਮਹਲਾ ੩ ॥
Maajh Third Mehl:
ਸਤਿਗੁਰੁ ਸੇਵਿਐ ਵਡੀ ਵਡਿਆਈ ॥
ਜੇ (ਮਨੁੱਖ) ਗੁਰੂ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ-ਪਰਨਾ ਬਣਾ ਲਏ, ਤਾਂ ਉਸ ਨੂੰ ਇਹ ਭਾਰੀ ਇੱਜ਼ਤ ਮਿਲਦੀ ਹੈ ਕਿ
Serving the True Guru is the greatest greatness.
ਹਰਿ ਜੀ ਅਚਿੰਤੁ ਵਸੈ ਮਨਿ ਆਈ ॥
ਉਹ ਪਰਮਾਤਮਾ ਉਸ ਦੇ ਮਨ ਵਿਚ ਆ ਵੱਸਦਾ ਹੈ ਜਿਸ ਨੂੰ ਦੁਨੀਆ ਵਾਲੀ ਕੋਈ ਚਿੰਤਾ ਪੋਹ ਨਹੀਂ ਸਕਦੀ ।
The Dear Lord automatically comes to dwell in the mind.
ਹਰਿ ਜੀਉ ਸਫਲਿਓ ਬਿਰਖੁ ਹੈ ਅੰਮ੍ਰਿਤੁ ਜਿਨਿ ਪੀਤਾ ਤਿਸੁ ਤਿਖਾ ਲਹਾਵਣਿਆ ॥੧॥
(ਹੇ ਭਾਈ !) ਪਰਮਾਤਮਾ (ਮਾਨੋ) ਇਕ ਫਲਦਾਰ ਰੁੱਖ ਹੈ ਜਿਸ ਵਿਚੋਂ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਚੋਂਦਾ ਹੈ । ਜਿਸ ਮਨੁੱਖ ਨੇ (ਉਹ ਰਸ) ਪੀ ਲਿਆ, ਨਾਮ-ਰਸ ਨੇ ਉਸ ਦੀ (ਮਾਇਆ ਦੀ) ਤ੍ਰੇਹ ਦੂਰ ਕਰ ਦਿੱਤੀ ।੧।
The Dear Lord is the fruit-bearing tree; drinking in the Ambrosial Nectar, thirst is quenched. ||1||
ਹਉ ਵਾਰੀ ਜੀਉ ਵਾਰੀ ਸਚੁ ਸੰਗਤਿ ਮੇਲਿ ਮਿਲਾਵਣਿਆ ॥
ਮੈਂ ਸਦਕੇ ਹਾਂ ਕੁਰਬਾਨ ਹਾਂ (ਪਰਮਾਤਮਾ ਤੋਂ), ਉਹ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਸਾਧ-ਸੰਗਤਿ ਵਿਚ ਮਿਲਾ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ ।
I am a sacrifice, my soul is a sacrifice, to the one who leads me to join the True Congregation.
ਹਰਿ ਸਤਸੰਗਤਿ ਆਪੇ ਮੇਲੈ ਗੁਰ ਸਬਦੀ ਹਰਿ ਗੁਣ ਗਾਵਣਿਆ ॥੧॥ ਰਹਾਉ ॥
ਪਰਮਾਤਮਾ ਆਪ ਹੀ ਸਾਧ ਸੰਗਤਿ ਦਾ ਮੇਲ ਕਰਦਾ ਹੈ । (ਜੇਹੜਾ ਮਨੁੱਖ ਸਾਧ ਸੰਗਤਿ ਵਿਚ ਜੁੜਦਾ ਹੈ ਉਹ) ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਹੈ ।੧।ਰਹਾਉ।
The Lord Himself unites me with the Sat Sangat, the True Congregation. Through the Word of the Guru's Shabad, I sing the Glorious Praises of the Lord. ||1||Pause||
ਸਤਿਗੁਰੁ ਸੇਵੀ ਸਬਦਿ ਸੁਹਾਇਆ ॥
(ਹੇ ਭਾਈ !) ਮੈਂ ਉਸ ਗੁਰੂ ਨੂੰ ਆਪਣਾ ਆਸਰਾ-ਪਰਨਾ ਬਣਾਇਆ ਹੈ, ਜਿਸ ਨੇ ਆਪਣੇ ਸ਼ਬਦ ਦੀ ਰਾਹੀਂ ਮੇਰਾ ਜੀਵਨ ਸੰਵਾਰ ਦਿੱਤਾ ਹੈ,
I serve the True Guru; the Word of His Shabad is beautiful.
ਜਿਨਿ ਹਰਿ ਕਾ ਨਾਮੁ ਮੰਨਿ ਵਸਾਇਆ ॥
ਜਿਸ ਨੇ ਪਰਮਾਤਮਾ ਦਾ ਨਾਮ ਮੇਰੇ ਮਨ ਵਿਚ ਵਸਾ ਦਿੱਤਾ ਹੈ ।
Through it, the Name of the Lord comes to dwell within the mind.
ਹਰਿ ਨਿਰਮਲੁ ਹਉਮੈ ਮੈਲੁ ਗਵਾਏ ਦਰਿ ਸਚੈ ਸੋਭਾ ਪਾਵਣਿਆ ॥੨॥
(ਹੇ ਭਾਈ !) ਪਰਮਾਤਮਾ ਦਾ ਨਾਮ ਪਵਿਤ੍ਰ ਹੈ, ਹਉਮੈ ਦੀ ਮੈਲ ਦੂਰ ਕਰ ਦੇਂਦਾ ਹੈ । (ਜੇਹੜਾ ਮਨੁੱਖ ਪ੍ਰਭੂ-ਨਾਮ ਨੂੰ ਆਪਣੇ ਮਨ ਵਿਚ ਵਸਾਂਦਾ ਹੈ ਉਹ) ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਖੱਟਦਾ ਹੈ ।੨।
The Pure Lord removes the filth of egotism, and we are honored in the True Court. ||2||
ਬਿਨੁ ਗੁਰ ਨਾਮੁ ਨ ਪਾਇਆ ਜਾਇ ॥
ਪਰਮਾਤਮਾ ਦਾ ਨਾਮ ਗੁਰੂ (ਦੀ ਸਰਨ) ਤੋਂ ਬਿਨਾ ਨਹੀਂ ਮਿਲਦਾ
Without the Guru, the Naam cannot be obtained.
ਸਿਧ ਸਾਧਿਕ ਰਹੇ ਬਿਲਲਾਇ ॥
ਪਰ ਜੋਗ-ਸਾਧਨ ਕਰਨ ਵਾਲੇ ਤੇ ਜੋਗ-ਸਾਧਨ ਵਿਚ ਪੁੱਗੇ ਹੋਏ ਅਨੇਕਾਂ ਜੋਗੀ ਤਰਲੇ ਲੈਂਦੇ ਰਹਿ ਗਏ,
The Siddhas and the seekers lack it; they weep and wail.
ਬਿਨੁ ਗੁਰ ਸੇਵੇ ਸੁਖੁ ਨ ਹੋਵੀ ਪੂਰੈ ਭਾਗਿ ਗੁਰੁ ਪਾਵਣਿਆ ॥੩॥
ਗੁਰੂ ਦੀ ਸਰਨ ਆਉਣ ਤੋਂ ਬਿਨਾ ਆਤਮਕ ਆਨੰਦ ਨਹੀਂ ਬਣਦਾ, ਵੱਡੀ ਕਿਸਮਤਿ ਨਾਲ ਗੁਰੂ ਮਿਲਦਾ ਹੈ ।੩।
Without serving the True Guru, peace is not obtained; through perfect destiny, the Guru is found. ||3||
ਇਹੁ ਮਨੁ ਆਰਸੀ ਕੋਈ ਗੁਰਮੁਖਿ ਵੇਖੈ ॥
ਮਨੁੱਖ ਦਾ ਇਹ ਮਨ ਆਰਸੀ (ਲੋੋਕਨਿਗ-ਗਲੳਸਸ) ਸਮਾਨ ਹੈ (ਇਸ ਦੀ ਰਾਹੀਂ ਹੀ ਮਨੁੱਖ ਆਪਣਾ ਆਤਮਕ ਜੀਵਨ ਵੇਖ ਸਕਦਾ ਹੈ, ਪਰ) ਸਿਰਫ਼ ਉਹੀ ਮਨੁੱਖ ਵੇਖਦਾ ਹੈ ਜੇਹੜਾ ਗੁਰੂ ਦੀ ਸਰਨ ਪਏ (ਗੁਰੂ ਦਾ ਆਸਰਾ ਲੈਣ ਤੋਂ ਬਿਨਾ ਇਸ ਮਨ ਨੂੰ ਹਉਮੈ ਦਾ ਜੰਗਾਲ ਲੱਗਾ ਰਹਿੰਦਾ ਹੈ)
This mind is a mirror; how rare are those who, as Gurmukh, see themselves in it.
ਮੋਰਚਾ ਨ ਲਾਗੈ ਜਾ ਹਉਮੈ ਸੋਖੈ ॥
ਜਦੋਂ (ਗੁਰੂ ਦੇ ਦਰ ਤੇ ਪੈ ਕੇ ਮਨੁੱਖ ਆਪਣੇ ਅੰਦਰੋਂ ਹਉਮੈ ਮੁਕਾਂਦਾ ਹੈ ਤਾਂ (ਫਿਰ ਮਨ ਨੂੰ ਹਉਮੈ ਦਾ) ਜੰਗਾਲ ਨਹੀਂ ਲੱਗਦਾ (ਤੇ ਮਨੁੱਖ ਇਸ ਦੀ ਰਾਹੀਂ ਆਪਣੇ ਜੀਵਨ ਨੂੰ ਵੇਖ-ਪਰਖ ਸਕਦਾ ਹੈ) ।
Rust does not stick to those who burn their ego.
ਅਨਹਤ ਬਾਣੀ ਨਿਰਮਲ ਸਬਦੁ ਵਜਾਏ ਗੁਰ ਸਬਦੀ ਸਚਿ ਸਮਾਵਣਿਆ ॥੪॥
(ਗੁਰੂ ਦੀ ਸਰਨ ਪਿਆ ਮਨੁੱਖ) ਗੁਰੂ ਦੀ ਪਵਿਤ੍ਰ ਬਾਣੀ ਨੂੰ ਗੁਰੂ ਦੇ ਸ਼ਬਦ ਨੂੰ ਇਕ-ਰਸ (ਆਪਣੇ ਅੰਦਰ) ਪ੍ਰਬਲ ਕਰੀ ਰੱਖਦਾ ਹੈ ਤੇ (ਇਸ ਤਰ੍ਹਾਂ) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ ।੪।
The Unstruck Melody of the Bani resounds through the Pure Word of the Shabad; through the Word of the Guru's Shabad, we are absorbed into the True One. ||4||
ਬਿਨੁ ਸਤਿਗੁਰ ਕਿਹੁ ਨ ਦੇਖਿਆ ਜਾਇ ॥
ਗੁਰੂ ਦੀ ਸਰਨ ਪੈਣ ਤੋਂ ਬਿਨਾ ਕਿਸੇ ਪਾਸੋਂ ਭੀ (ਆਪਣਾ ਆਤਮਕ ਜੀਵਨ) ਵੇਖਿਆ-ਪਰਖਿਆ ਨਹੀਂ ਜਾ ਸਕਦਾ,
Without the True Guru, the Lord cannot be seen.
ਗੁਰਿ ਕਿਰਪਾ ਕਰਿ ਆਪੁ ਦਿਤਾ ਦਿਖਾਇ ॥
(ਜਿਸ ਨੂੰ ਵਿਖਾਇਆ ਹੈ) ਗੁਰੂ ਨੇ (ਹੀ) ਕਿਰਪਾ ਕਰ ਕੇ (ਉਸਦਾ) ਆਪਣਾ ਆਤਮਕ ਜੀਵਨ ਵਿਖਾਇਆ ਹੈ ।
Granting His Grace, He Himself has allowed me to see Him.
ਆਪੇ ਆਪਿ ਆਪਿ ਮਿਲਿ ਰਹਿਆ ਸਹਜੇ ਸਹਜਿ ਸਮਾਵਣਿਆ ॥੫॥
(ਫਿਰ ਉਸ ਵਡਭਾਗੀ ਨੂੰ ਇਹ ਨਿਸਚਾ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਆਪ ਹੀ (ਸਭ ਜੀਵਾਂ ਵਿਚ) ਵਿਆਪਕ ਹੋ ਰਿਹਾ ਹੈ (ਆਪਣੇ ਆਪੇ ਦੀ ਵੇਖ-ਪਰਖ ਕਰਨ ਵਾਲਾ ਮਨੁੱਖ) ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।੫।
All by Himself, He Himself is permeating and pervading; He is intuitively absorbed in celestial peace. ||5||
ਗੁਰਮੁਖਿ ਹੋਵੈ ਸੁ ਇਕਸੁ ਸਿਉ ਲਿਵ ਲਾਏ ॥
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਹ ਸਿਰਫ਼ ਪਰਮਾਤਮਾ ਨਾਲ ਹੀ ਪ੍ਰੇਮ ਪਾਈ ਰੱਖਦਾ ਹੈ,
One who becomes Gurmukh embraces love for the One.
ਦੂਜਾ ਭਰਮੁ ਗੁਰ ਸਬਦਿ ਜਲਾਏ ॥
ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ (ਆਪਣੇ ਅੰਦਰੋਂ) ਮਾਇਆ ਵਾਲੀ ਭਟਕਣਾ ਦੂਰ ਕਰ ਲੈਂਦਾ ਹੈ ।
Doubt and duality are burned away by the Word of the Guru's Shabad.
ਕਾਇਆ ਅੰਦਰਿ ਵਣਜੁ ਕਰੇ ਵਾਪਾਰਾ ਨਾਮੁ ਨਿਧਾਨੁ ਸਚੁ ਪਾਵਣਿਆ ॥੬॥
ਉਹ ਆਪਣੇ ਸਰੀਰ ਦੇ ਵਿਚ ਹੀ ਰਹਿ ਕੇ (ਭਾਵ, ਮਨ ਨੂੰ ਬਾਹਰ ਭਟਕਣੋਂ ਰੋਕ ਕੇ) ਪ੍ਰਭੂ-ਨਾਮ ਦਾ ਵਣਜ ਵਪਾਰ ਕਰਦਾ ਹੈ, ਤੇ ਪ੍ਰਭੂ ਦਾ ਸਦਾ-ਥਿਰ ਰਹਿਣ ਵਾਲਾ ਨਾਮ-ਖ਼ਜ਼ਾਨਾ ਪ੍ਰਾਪਤ ਕਰਦਾ ਹੈ ।੬।
Within his body, he deals and trades, and obtains the Treasure of the True Name. ||6||
ਗੁਰਮੁਖਿ ਕਰਣੀ ਹਰਿ ਕੀਰਤਿ ਸਾਰੁ ॥
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਨੂੰ ਹੀ ਕਰਨ-ਜੋਗ ਕੰਮ ਸਮਝਦਾ ਹੈ ਸਭ ਤੋਂ ਸ੍ਰੇਸ਼ਟ ਉੱਦਮ ਜਾਣਦਾ ਹੈ ।
The life-style of the Gurmukh is sublime; he sings the Praises of the Lord.
ਗੁਰਮੁਖਿ ਪਾਏ ਮੋਖ ਦੁਆਰੁ ॥
ਗੁਰੂ ਦੇ ਸਨਮੁਖ ਰਹਿ ਕੇ ਉਹ (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਵਿਕਾਰਾਂ ਤੋਂ ਖ਼ਲਾਸੀ ਦਾ ਦਰਵਾਜ਼ਾ ਲੱਭ ਲੈਂਦਾ ਹੈ ।
The Gurmukh finds the gate of salvation.
ਅਨਦਿਨੁ ਰੰਗਿ ਰਤਾ ਗੁਣ ਗਾਵੈ ਅੰਦਰਿ ਮਹਲਿ ਬੁਲਾਵਣਿਆ ॥੭॥
ਉਹ ਹਰ ਵੇਲੇ ਪ੍ਰਭੂ ਦੇ ਨਾਮ-ਰੰਗ ਵਿਚ ਰੰਗਿਆ ਰਹਿ ਕੇ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ । ਪ੍ਰਭੂ ਉਸ ਨੂੰ ਆਪਣੇ ਚਰਨਾਂ ਵਿਚ ਆਪਣੀ ਹਜ਼ੂਰੀ ਵਿਚ ਬੁਲਾਈ ਰੱਖਦਾ ਹੈ (ਜੋੜੀ ਰੱਖਦਾ ਹੈ) ।
Night and day, he is imbued with the Lord's Love. He sings the Lord's Glorious Praises, and he is called to the Mansion of His Presence. ||7||
ਸਤਿਗੁਰੁ ਦਾਤਾ ਮਿਲੈ ਮਿਲਾਇਆ ॥
ਗੁਰੂ ਹੀ (ਸਿਫ਼ਤਿ-ਸਾਲਾਹ ਦੀ, ਨਾਮ ਦੀ) ਦਾਤ ਦੇਣ ਵਾਲਾ ਹੈ (ਪਰ ਗੁਰੂ ਤਦੋਂ ਹੀ) ਮਿਲਦਾ ਹੈ (ਜਦੋਂ ਪਰਮਾਤਮਾ ਆਪ) ਮਿਲਾਏ ।
The True Guru, the Giver, is met when the Lord leads us to meet Him.
ਪੂਰੈ ਭਾਗਿ ਮਨਿ ਸਬਦੁ ਵਸਾਇਆ ॥
(ਜਿਸ ਮਨੁੱਖ ਨੂੰ) ਪੂਰੀ ਕਿਸਮਤਿ ਨਾਲ (ਗੁਰੂ ਮਿਲ ਪੈਂਦਾ ਹੈ ਉਹ ਆਪਣੇ) ਮਨ ਵਿਚ ਗੁਰੂ ਦਾ ਸ਼ਬਦ ਵਸਾਈ ਰੱਖਦਾ ਹੈ ।
Through perfect destiny, the Shabad is enshrined in the mind.
ਨਾਨਕ ਨਾਮੁ ਮਿਲੈ ਵਡਿਆਈ ਹਰਿ ਸਚੇ ਕੇ ਗੁਣ ਗਾਵਣਿਆ ॥੮॥੯॥੧੦॥
ਹੇ ਨਾਨਕ ! ਉਸ ਮਨੁੱਖ ਨੂੰ ਇਹ ਵਡਿਆਈ ਮਿਲਦੀ ਹੈ ਕਿ ਉਹ ਪ੍ਰਭੂ ਦਾ ਨਾਮ ਜਪਦਾ ਰਹਿੰਦਾ ਹੈ ਉਹ ਸਦਾ-ਥਿਰ ਹਰੀ ਦੇ ਗੁਣ ਗਾਂਦਾ ਰਹਿੰਦਾ ਹੈ ।੮।੯।੧੦।
O Nanak, the greatness of the Naam, the Name of the Lord, is obtained by chanting the Glorious Praises of the True Lord. ||8||9||10||