ਰਾਮਕਲੀ ਮਹਲਾ ੫ ॥
Raamkalee, Fifth Mehl:
ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥
ਹੇ ਭਾਈ! ਕੋਈ ਮਨੁੱਖ (ਪਰਮਾਤਮਾ ਦਾ ਨਾਮ) ‘ਰਾਮ ਰਾਮ’ ਉਚਾਰਦਾ ਹੈ, ਕੋਈ ਉਸ ਨੂੰ ‘ਖ਼ੁਦਾਇ, ਖ਼ੁਦਾਇ’ ਆਖਦਾ ਹੈ ।
Some call Him, 'Raam, Raam', and some call Him, 'Khudaa-i'.
ਕੋਈ ਸੇਵੈ ਗੁਸਈਆ ਕੋਈ ਅਲਾਹਿ ॥੧॥
ਕੋਈ ਮਨੁੱਖ ਉਸ ਨੂੰ ‘ਗੋਸਾਈਂ’ ਆਖ ਕੇ ਉਸ ਦੀ ਭਗਤੀ ਕਰਦਾ ਹੈ, ਕੋਈ ‘ਅੱਲਾ’ ਆਖ ਕੇ ਬੰਦਗੀ ਕਰਦਾ ਹੈ ।੧।
Some serve Him as 'Gusain', others as 'Allaah'. ||1||
ਕਾਰਣ ਕਰਣ ਕਰੀਮ ॥
ਹੇ ਸਾਰੇ ਜਗਤ ਦੇ ਮੂਲ! ਹੇ ਬਖ਼ਸ਼ਿੰਦ!
He is the Cause of causes, the Generous Lord.
ਕਿਰਪਾ ਧਾਰਿ ਰਹੀਮ ॥੧॥ ਰਹਾਉ ॥
ਹੇ ਕਿਰਪਾਲ! ਹੇ ਰਹਿਮ ਕਰਨ ਵਾਲੇ! (ਜੀਵਾਂ ਨੇ ਆਪੋ ਆਪਣੇ ਧਰਮ-ਪੁਸਤਕਾਂ ਦੀ ਬੋਲੀ ਅਨੁਸਾਰ ਤੇਰੇ ਵਖ ਵਖ ਨਾਮ ਰੱਖੇ ਹੋਏ ਹਨ, ਪਰ ਤੂੰ ਸਭ ਦਾ ਸਾਂਝਾ ਹੈਂ) ।੧।ਰਹਾਉ।
He showers His Grace and Mercy upon us. ||1||Pause||
ਕੋਈ ਨਾਵੈ ਤੀਰਥਿ ਕੋਈ ਹਜ ਜਾਇ ॥
ਹੇ ਭਾਈ! ਕੋਈ ਮਨੁੱਖ ਕਿਸੇ ਤੀਰਥ ਉਤੇ ਇਸ਼ਨਾਨ ਕਰਦਾ ਹੈ, ਕੋਈ ਮਨੁੱਖ (ਮੱਕੇ) ਹੱਜ ਕਰਨ ਵਾਸਤੇ ਜਾਂਦਾ ਹੈ ।
Some bathe at sacred shrines of pilgrimage, and some make the pilgrimage to Mecca.|
ਕੋਈ ਕਰੈ ਪੂਜਾ ਕੋਈ ਸਿਰੁ ਨਿਵਾਇ ॥੨॥
ਕੋਈ ਮਨੁੱਖ (ਪ੍ਰਭੂ ਦੀ ਮੂਰਤੀ ਬਣਾ ਕੇ) ਪੂਜਾ ਕਰਦਾ ਹੈ, ਕੋਈ ਨਮਾਜ਼ ਪੜ੍ਹਦਾ ਹੈ ।੨।
Some perform devotional worship services, and some bow their heads in prayer. ||2||
ਕੋਈ ਪੜੈ ਬੇਦ ਕੋਈ ਕਤੇਬ ॥
ਹੇ ਭਾਈ! ਕੋਈ (ਹਿੰਦੂ) ਵੇਦ ਆਦਿਕ ਧਰਮ-ਪੁਸਤਕ ਪੜ੍ਹਦਾ ਹੈ, ਕੋਈ (ਮੁਸਲਮਾਨ ਆਦਿਕ) ਕੁਰਾਨ ਅੰਜੀਲ ਆਦਿਕ ਪੜ੍ਹਦਾ ਹੈ ।
Some read the Vedas, and some the Koran.
ਕੋਈ ਓਢੈ ਨੀਲ ਕੋਈ ਸੁਪੇਦ ॥੩॥
ਕੋਈ (ਮੁਸਲਮਾਨ ਹੋ ਕੇ) ਨੀਲੇ ਕੱਪੜੇ ਪਹਿਨਦਾ ਹੈ, ਕੋਈ (ਹਿੰਦੂ) ਚਿੱਟੇ ਬਸਤ੍ਰ ਪਾਂਦਾ ਹੈ ।੩।
Some wear blue robes, and some wear white. ||3||
ਕੋਈ ਕਹੈ ਤੁਰਕੁ ਕੋਈ ਕਹੈ ਹਿੰਦੂ ॥
ਹੇ ਭਾਈ! ਕੋਈ ਮਨੁੱਖ ਆਖਦਾ ਹੈ ‘ਮੈਂ ਮੁਸਲਮਾਨ ਹਾਂ’, ਕੋਈ ਆਖਦਾ ਹੈ ‘ਮੈਂ ਹਿੰਦੂ ਹਾਂ’ ।
Some call themselves Muslim, and some call themselves Hindu.
ਕੋਈ ਬਾਛੈ ਭਿਸਤੁ ਕੋਈ ਸੁਰਗਿੰਦੂ ॥੪॥
ਕੋਈ ਮਨੁੱਖ (ਪਰਮਾਤਮਾ ਪਾਸੋਂ) ਬਹਿਸ਼ਤ ਮੰਗਦਾ ਹੈ, ਕੋਈ ਸੁਰਗ ਮੰਗਦਾ ਹੈ ।੪।
Some yearn for paradise, and others long for heaven. ||4||
ਕਹੁ ਨਾਨਕ ਜਿਨਿ ਹੁਕਮੁ ਪਛਾਤਾ ॥
ਹੇ ਨਾਨਕ! ਆਖ—ਜਿਸ ਮਨੁੱਖ ਨੇ ਪਰਮਾਤਮਾ ਦਾ ਹੁਕਮ ਪਛਾਣਿਆ ਹੈ,
Says Nanak, one who realizes the Hukam of God's Will,
ਪ੍ਰਭ ਸਾਹਿਬ ਕਾ ਤਿਨਿ ਭੇਦੁ ਜਾਤਾ ॥੫॥੯॥
ਉਸ ਨੇ ਮਾਲਕ-ਪ੍ਰਭੂ ਦਾ ਭੇਤ ਪਾ ਲਿਆ ਹੈ (ਕਿ ਉਸ ਨੂੰ ਕਿਵੇਂ ਪ੍ਰਸੰਨ ਕਰ ਸਕੀਦਾ ਹੈ) ।੯।
knows the secrets of his Lord and Master. ||5||9||