ਆਖਣਿ ਜੋਰੁ ਚੁਪੈ ਨਹ ਜੋਰੁ ॥
ਬੋਲਣ ਵਿਚ ਤੇ ਚੱੁਪ ਰਹਿਣ ਵਿਚ ਭੀ ਸਾਡਾ ਕੋਈ ਆਪਣਾ ਇਖ਼ਤਿਆਰ ਨਹੀਂ ਹੈ।
No power to speak, no power to keep silent.
ਜੋਰੁ ਨ ਮੰਗਣਿ ਦੇਣਿ ਨ ਜੋਰੁ ॥
ਨਾ ਹੀ ਮੰਗਣ ਵਿਚ ਸਾਡੀ ਮਨ-ਮਰਜ਼ੀ ਚੱਲਦੀ ਹੈ ਅਤੇ ਨਾ ਹੀ ਦੇਣ ਵਿਚ।
No power to beg, no power to give.
ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥
ਜੀਵਨ ਵਿਚ ਤੇ ਮਰਨ ਵਿਚ ਭੀ ਸਾਡੀ ਕੋਈ ਸਮਰਥਾ (ਕੰਮ ਨਹੀਂ ਦੇਂਦੀ)।
No power to live, no power to die.
ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥
ਇਸ ਰਾਜ ਤੇ ਮਾਲ ਦੇ ਪ੍ਰਾਪਤ ਕਰਨ ਵਿਚ ਭੀ ਸਾਡਾ ਕੋਈ ਜ਼ੋਰ ਨਹੀਂ ਚੱਲਦਾ (ਜਿਸ ਰਾਜ ਤੇ ਮਾਲ ਦੇ ਕਾਰਨ ਸਾਡੇ) ਮਨ ਵਿਚ ਫੂੰ-ਫਾਂ ਹੁੰਦੀ ਹੈ।
No power to rule, with wealth and occult mental powers.
ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥
ਆਤਮਾਕ ਜਾਗ ਵਿਚ,ਗਿਆਨ ਵਿਚ ਅਤੇ ਵਿਚਾਰ ਵਿਚ ਰਹਿਣ ਦੀ ਭੀ ਸਾਡੀ ਸਮਰਥਾ ਨਹੀਂ ਹੈ ।
No power to gain intuitive understanding, spiritual wisdom and meditation.
ਜੋਰੁ ਨ ਜੁਗਤੀ ਛੁਟੈ ਸੰਸਾਰੁ ॥
ਉਸ ਜੁਗਤੀ ਵਿਚ ਰਹਿਣ ਲਈ ਭੀ ਸਾਡਾ ਇਖ਼ਤਿਆਰ ਨਹੀਂ ਹੈ, ਜਿਸ ਕਰ ਕੇ ਜਨਮ ਮਰਨ ਮੁੱਕ ਜਾਂਦਾ ਹੈ ।
No power to find the way to escape from the world.
ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥
ਉਹੀ ਅਕਾਲ-ਪੁਰਖ ਰਚਨਾ ਰਚ ਕੇ (ਉਸ ਦੀ ਹਰ ਪਰਕਾਰ) ਸੰਭਾਲ ਕਰਦਾ ਹੈ, ਜਿਸ ਦੇ ਹੱਥ ਵਿਚ ਸਮਰੱਥਾ ਹੈ ।
He alone has the Power in His Hands. He watches over all.
ਨਾਨਕ ਉਤਮੁ ਨੀਚੁ ਨ ਕੋਇ ॥੩੩॥
ਨਾਨਕ ! ਆਪਣੇ ਆਪ ਵਿਚ ਨਾਹ ਕੋਈ ਮਨੁੱਖ ਉੱਤਮ ਹੈ ਅਤੇ ਨਾਹ ਹੀ ਨੀਚ ।੩੩।
O Nanak, no one is high or low. ||33||