ਮਾਝ ਮਹਲਾ ੩ ॥
Maajh, Third Mehl:
ਆਪੁ ਵੰਞਾਏ ਤਾ ਸਭ ਕਿਛੁ ਪਾਏ ॥
ਜੇਹੜਾ ਮਨੁੱਖ (ਆਪਣੇ ਅੰਦਰੋਂ) ਆਪਾ-ਭਾਵ (ਹਉਮੈ ਮਮਤਾ) ਦੂਰ ਕਰਦਾ ਹੈ, ਉਹ (ਉੱਚ ਆਤਮਕ ਜੀਵਨ ਵਾਲਾ) ਹਰੇਕ ਗੁਣ ਗ੍ਰਹਿਣ ਕਰ ਲੈਂਦਾ ਹੈ,
Those who lose their own selves obtain everything.
ਗੁਰ ਸਬਦੀ ਸਚੀ ਲਿਵ ਲਾਏ ॥
ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੇ ਚਰਨਾਂ ਵਿਚ ਸਦਾ ਟਿਕੀ ਰਹਿਣ ਵਾਲੀ ਲਗਨ ਬਣਾ ਲੈਂਦਾ ਹੈ ।
Through the Word of the Guru's Shabad, they enshrine Love for the True one.
ਸਚੁ ਵਣੰਜਹਿ ਸਚੁ ਸੰਘਰਹਿ ਸਚੁ ਵਾਪਾਰੁ ਕਰਾਵਣਿਆ ॥੧॥
(ਆਪਾ-ਭਾਵ ਦੂਰ ਕਰਨ ਵਾਲੇ ਮਨੁੱਖ) ਸਦਾ-ਥਿਰ ਪ੍ਰਭੂ ਦਾ ਨਾਮ ਸੌਦਾ ਵਿਹਾਝਦੇ ਹਨ, ਨਾਮ ਧਨ ਇਕੱਠਾ ਕਰਦੇ ਹਨ ਤੇ ਨਾਮ ਦਾ ਹੀ ਵਪਾਰ ਕਰਦੇ ਹਨ (ਭਾਵ, ਸਤਸੰਗੀਆਂ ਵਿਚ ਬੈਠ ਕੇ ਭੀ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ) ।੧।
They trade in Truth, they gather in Truth, and they deal only in Truth. ||1||
ਹਉ ਵਾਰੀ ਜੀਉ ਵਾਰੀ ਹਰਿ ਗੁਣ ਅਨਦਿਨੁ ਗਾਵਣਿਆ ॥
ਮੈਂ ਸਦਾ ਉਹਨਾਂ ਤੋਂ ਸਦਕੇ ਕੁਰਬਾਨ ਜਾਂਦਾ ਹਾਂ, ਜੇਹੜੇ ਹਰ ਰੋਜ਼ ਪਰਮਾਤਮਾ ਦੇ ਗੁਣ ਗਾਂਦੇ ਹਨ ।
I am a sacrifice, my soul is a sacrifice, to those who sing the Glorious Praises of the Lord, night and day.
ਹਉ ਤੇਰਾ ਤੂੰ ਠਾਕੁਰੁ ਮੇਰਾ ਸਬਦਿ ਵਡਿਆਈ ਦੇਵਣਿਆ ॥੧॥ ਰਹਾਉ ॥
ਹੇ ਪ੍ਰਭੂ ! ਤੂੰ ਮੇਰਾ ਮਾਲਕ ਹੈਂ ਮੈਂ ਤੇਰਾ ਸੇਵਕ ਹਾਂ, (ਤੂੰ ਆਪ ਹੀ) ਗੁਰੂ ਦੇ ਸ਼ਬਦ ਵਿਚ ਜੋੜ ਕੇ (ਆਪਣੀ ਸਿਫ਼ਤਿ-ਸਾਲਾਹ ਦੀ) ਵਡਿਆਈ ਬਖ਼ਸ਼ਦਾ ਹੈਂ (ਮੈਨੂੰ ਭੀ ਇਹ ਦਾਤਿ ਦੇਹ) ।੧।ਰਹਾਉ।
I am Yours, You are my Lord and Master. You bestow greatness through the Word of Your Shabad. ||1||Pause||
ਵੇਲਾ ਵਖਤ ਸਭਿ ਸੁਹਾਇਆ ॥
(ਹੇ ਭਾਈ !) ਮੈਨੂੰ ਉਹ ਸਾਰੇ ਵੇਲੇ ਸੋਹਣੇ ਲੱਗਦੇ ਹਨ ਉਹ ਸਾਰੇ ਵਕਤ ਸੋਹਣੇ ਲੱਗਦੇ ਹਨ,
That time, that moment is totally beautiful,
ਜਿਤੁ ਸਚਾ ਮੇਰੇ ਮਨਿ ਭਾਇਆ ॥
ਜਿਸ ਵੇਲੇ ਜਿਸ ਵਕਤ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਮੇਰੇ ਮਨ ਵਿਚ ਪਿਆਰਾ ਲੱਗੇ ।
when the True One becomes pleasing to my mind.
ਸਚੇ ਸੇਵਿਐ ਸਚੁ ਵਡਿਆਈ ਗੁਰ ਕਿਰਪਾ ਤੇ ਸਚੁ ਪਾਵਣਿਆ ॥੨॥
ਸਦਾ-ਥਿਰ ਪ੍ਰਭੂ ਦਾ ਆਸਰਾ ਲਿਆਂ ਸਦਾ-ਥਿਰ ਪ੍ਰਭੂ ਦਾ ਨਾਮ (-ਰੂਪ) ਇੱਜ਼ਤ ਮਿਲਦੀ ਹੈ । ਗੁਰੂ ਦੀ ਕਿਰਪਾ ਨਾਲ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ ਹਾਸਲ ਹੋ ਜਾਂਦਾ ਹੈ ।੨।
Serving the True One, true greatness is obtained. By Guru's Grace, the True One is obtained. ||2||
ਭਾਉ ਭੋਜਨੁ ਸਤਿਗੁਰਿ ਤੁਠੈ ਪਾਏ ॥
ਜੇ ਗੁਰੂ ਪ੍ਰਸੰਨ ਹੋ ਜਾਏ, ਤਾਂ ਮਨੁੱਖ ਨੂੰ ਪਰਮਾਤਮਾ ਦਾ ਪ੍ਰੇਮ (ਆਤਮਕ ਜੀਵਨ ਵਾਸਤੇ) ਖ਼ੁਰਾਕ ਮਿਲ ਜਾਂਦੀ ਹੈ ।
The food of spiritual love is obtained when the True Guru is pleased.
ਅਨ ਰਸੁ ਚੂਕੈ ਹਰਿ ਰਸੁ ਮੰਨਿ ਵਸਾਏ ॥
ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਦਾ ਆਨੰਦ ਆਪਣੇ ਮਨ ਵਿਚ ਵਸਾਂਦਾ ਹੈ, ਉਸ ਦਾ ਦੁਨੀਆ ਦੇ ਪਦਾਰਥਾਂ ਦਾ ਚਸਕਾ ਮੁੱਕ ਜਾਂਦਾ ਹੈ ।
Other essences are forgotten, when the Lord's Essence comes to dwell in the mind.
ਸਚੁ ਸੰਤੋਖੁ ਸਹਜ ਸੁਖੁ ਬਾਣੀ ਪੂਰੇ ਗੁਰ ਤੇ ਪਾਵਣਿਆ ॥੩॥
ਉਹ ਸਤਿਗੁਰੂ ਦੀ ਬਾਣੀ ਵਿਚ ਜੁੜ ਕੇ ਪੂਰੇ ਗੁਰੂ ਪਾਸੋਂ ਪਰਮਾਤਮਾ ਦਾ ਸਦਾ-ਥਿਰ ਨਾਮ ਪ੍ਰਾਪਤ ਕਰਦਾ ਹੈ, ਸੰਤੋਖ ਅਤੇ ਆਤਮਕ ਅਡੋਲਤਾ ਦਾ ਆਨੰਦ ਹਾਸਲ ਕਰਦਾ ਹੈ ।੩।
Truth, contentment and intuitive peace and poise are obtained from the Bani, the Word of the Perfect Guru. ||3||
ਸਤਿਗੁਰੁ ਨ ਸੇਵਹਿ ਮੂਰਖ ਅੰਧ ਗਵਾਰਾ ॥
ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਮੂਰਖ ਗੰਵਾਰ ਬੰਦੇ ਗੁਰੂ ਦਾ ਆਸਰਾ-ਪਰਨਾ ਨਹੀਂ ਲੈਂਦੇ,
The blind and ignorant fools do not serve the True Guru;
ਫਿਰਿ ਓਇ ਕਿਥਹੁ ਪਾਇਨਿ ਮੋਖ ਦੁਆਰਾ ॥
ਉਹ ਫਿਰ ਹੋਰ ਕਿਸੇ ਭੀ ਥਾਂ ਤੋਂ ਵਿਕਾਰਾਂ ਤੋਂ ਖ਼ਲਾਸੀ ਦਾ ਰਸਤਾ ਨਹੀਂ ਲੱਭ ਸਕਦੇ ।
how will they find the gate of salvation?
ਮਰਿ ਮਰਿ ਜੰਮਹਿ ਫਿਰਿ ਫਿਰਿ ਆਵਹਿ ਜਮ ਦਰਿ ਚੋਟਾ ਖਾਵਣਿਆ ॥੪॥
ਉਹ (ਇਸ ਤਰ੍ਹਾਂ) ਆਤਮਕ ਮੌਤ ਸਹੇੜ ਕੇ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਤੇ ਜਮਰਾਜ ਦੇ ਦਰ ਤੇ ਸੱਟਾਂ ਖਾਂਦੇ ਰਹਿੰਦੇ ਹਨ ।੪।
They die and die, over and over again, only to be reborn, over and over again. They are struck down at Death's Door. ||4||
ਸਬਦੈ ਸਾਦੁ ਜਾਣਹਿ ਤਾ ਆਪੁ ਪਛਾਣਹਿ ॥
ਜਦੋਂ ਕੋਈ (ਵਡ-ਭਾਗੀ ਬੰਦੇ) ਗੁਰੂ ਦੇ ਸ਼ਬਦ ਦਾ ਸੁਆਦ ਜਾਣ ਲੈਂਦੇ ਹਨ, ਤਦੋਂ ਉਹ ਆਪਣੇ ਆਤਮਕ ਜੀਵਨ ਨੂੰ ਪਛਾਣਦੇ ਹਨ (ਪਰਖਦੇ ਪੜਤਾਲਦੇ ਰਹਿੰਦੇ ਹਨ) ।
Those who know the essence of the Shabad, understand their own selves.
ਨਿਰਮਲ ਬਾਣੀ ਸਬਦਿ ਵਖਾਣਹਿ ॥
ਗੁਰੂ ਦੀ ਪਵਿਤ੍ਰ ਬਾਣੀ ਦੀ ਰਾਹੀਂ ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪਰਮਾਤਮਾ ਦੀ ਸਿਫ਼ਤਿ-ਸਾਲਾਹ ਉਚਾਰਦੇ ਰਹਿੰਦੇ ਹਨ ।
Immaculate is the speech of those who chant the Word of the Shabad.
ਸਚੇ ਸੇਵਿ ਸਦਾ ਸੁਖੁ ਪਾਇਨਿ ਨਉ ਨਿਧਿ ਨਾਮੁ ਮੰਨਿ ਵਸਾਵਣਿਆ ॥੫॥
ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਸਿਮਰਨ ਕਰਕੇ ਉਹ ਸਦਾ ਆਤਮਕ ਆਨੰਦ ਮਾਣਦੇ ਹਨ, ਤੇ ਪਰਮਾਤਮਾ ਦੇ ਨਾਮ ਨੂੰ ਉਹ ਆਪਣੇ ਮਨ ਵਿਚ (ਇਉਂ) ਵਸਾਂਦੇ ਹਨ (ਜਿਵੇਂ ਉਹ ਦੁਨੀਆ ਦੇ ਸਾਰੇ) ਨੌ ਖ਼ਜ਼ਾਨੇ (ਹੈ) ।੫।
Serving the True One, they find a lasting peace; they enshrine the nine treasures of the Naam within their minds. ||5||
ਸੋ ਥਾਨੁ ਸੁਹਾਇਆ ਜੋ ਹਰਿ ਮਨਿ ਭਾਇਆ ॥
(ਹੇ ਭਾਈ !) ਉਹ ਹਿਰਦਾ ਥਾਂ ਸੋਹਣਾ ਬਣ ਜਾਂਦਾ ਹੈ ਜੇਹੜਾ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਦਾ ਹੈ
Beautiful is that place, which is pleasing to the Lord's Mind.
ਸਤਸੰਗਤਿ ਬਹਿ ਹਰਿ ਗੁਣ ਗਾਇਆ ॥
(ਤੇ ਉਸੇ ਮਨੁੱਖ ਦਾ ਹਿਰਦਾ ਥਾਂ ਸੋਹਣਾ ਬਣਦਾ ਹੈ ਜਿਸ ਨੇ) ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਏ ਹਨ ।
There, sitting in the Sat Sangat, the True Congregation, the Glorious Praises of the Lord are sung.
ਅਨਦਿਨੁ ਹਰਿ ਸਾਲਾਹਹਿ ਸਾਚਾ ਨਿਰਮਲ ਨਾਦੁ ਵਜਾਵਣਿਆ ॥੬॥
ਅਜੇਹੇ ਮਨੁੱਖ ਹਰ ਰੋਜ਼ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਸਿਫ਼ਤਿ-ਸਾਲਾਹ ਦਾ ਪਵਿਤ੍ਰ ਵਾਜਾ ਵਜਾਂਦੇ ਹਨ ।੬।
Night and day, the True One is praised; the Immaculate Sound-current of the Naad resounds there. ||6||
ਮਨਮੁਖ ਖੋਟੀ ਰਾਸਿ ਖੋਟਾ ਪਾਸਾਰਾ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਉਹੀ ਪੂੰਜੀ ਜੋੜਦੇ ਹਨ, ਉਹੀ ਖਿਲਾਰਾ ਖਿਲਾਰਦੇ ਹਨ, ਜੇਹੜਾ ਰੱਬੀ ਟਕਸਾਲ ਵਿਚ ਖੋਟਾ ਮੰਨਿਆ ਜਾਂਦਾ ਹੈ ।
The wealth of the self-willed manmukhs is false, and false is their ostentatious display.
ਕੂੜੁ ਕਮਾਵਨਿ ਦੁਖੁ ਲਾਗੈ ਭਾਰਾ ॥
ਉਹ ਨਿਰੀ ਨਾਸਵੰਤ ਕਮਾਈ ਹੀ ਕਰਦੇ ਹਨ ਤੇ ਬਹੁਤ ਆਤਮਕ ਦੁੱਖ ਕਲੇਸ਼ ਪਾਂਦੇ ਹਨ ।
They practice falsehood, and suffer terrible pain.
ਭਰਮੇ ਭੂਲੇ ਫਿਰਨਿ ਦਿਨ ਰਾਤੀ ਮਰਿ ਜਨਮਹਿ ਜਨਮੁ ਗਵਾਵਣਿਆ ॥੭॥
ਉਹ ਮਾਇਆ ਦੀ ਭਟਕਣਾ ਵਿਚ ਪੈ ਕੇ ਦਿਨ ਰਾਤ ਕੁਰਾਹੇ ਫਿਰਦੇ ਰਹਿੰਦੇ ਹਨ, ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ ਤੇ ਮਨੁੱਖਾ ਜਨਮ ਵਿਅਰਥ ਗਵਾ ਜਾਂਦੇ ਹਨ ।੭।
Deluded by doubt, they wander day and night; through birth and death, they lose their lives. ||7||
ਸਚਾ ਸਾਹਿਬੁ ਮੈ ਅਤਿ ਪਿਆਰਾ ॥
(ਹੇ ਭਾਈ !) ਸਦਾ-ਥਿਰ ਰਹਿਣ ਵਾਲਾ ਮਾਲਕ ਮੈਨੂੰ (ਹੁਣ) ਬਹੁਤ ਪਿਆਰਾ ਲੱਗਦਾ ਹੈ,
My True Lord and Master is very dear to me.
ਪੂਰੇ ਗੁਰ ਕੈ ਸਬਦਿ ਅਧਾਰਾ ॥
ਪੂਰੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਮੈਂ ਉਸ ਮਾਲਕ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾ ਲਿਆ ਹੈ ।
The Shabad of the Perfect Guru is my Support.
ਨਾਨਕ ਨਾਮਿ ਮਿਲੈ ਵਡਿਆਈ ਦੁਖੁ ਸੁਖੁ ਸਮ ਕਰਿ ਜਾਨਣਿਆ ॥੮॥੧੦॥੧੧॥
ਹੇ ਨਾਨਕ ! ਪ੍ਰਭੂ ਦੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ । ਪ੍ਰਭੂ-ਨਾਮ ਵਿਚ ਜੁੜਨ ਵਾਲੇ ਬੰਦੇ ਦੁਨੀਆ ਦੇ ਦੁੱਖ ਤੇ ਸੁਖ) ਨੂੰ ਇਕੋ ਜਿਹਾ ਜਾਣਦੇ ਹਨ ।੮।੧੦।੧੧।
O Nanak, one who obtains the Greatness of the Naam, looks upon pain and pleasure as one and the same. ||8||10||11||