ਰਾਗੁ ਰਾਮਕਲੀ ਮਹਲਾ ੫ ਘਰੁ ੨
Raag Raamkalee, Fifth Mehl, Second House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਚਾਰਿ ਪੁਕਾਰਹਿ ਨਾ ਤੂ ਮਾਨਹਿ ॥
ਹੇ ਜੋਗੀ! ਚਾਰ ਵੇਦ ਪੁਕਾਰ ਪੁਕਾਰ ਕੇ ਆਖ ਰਹੇ ਹਨ (ਕਿ ਸਭ ਜੀਵਾਂ ਵਿਚ (ਰੱਬੀ ਜੋਤਿ-ਰੂਪ ਸੁੰਦਰ ਕਿੰਗਰੀ ਹਰ ਥਾਂ ਵੱਜ ਰਹੀ ਹੈ) ਪਰ ਤੂੰ ਯਕੀਨ ਨਹੀਂ ਕਰਦਾ ।
The four Vedas proclaim it, but you don't believe them.
ਖਟੁ ਭੀ ਏਕਾ ਬਾਤ ਵਖਾਨਹਿ ॥
ਹੇ ਜੋਗੀ! ਛੇ ਸ਼ਾਸਤਰ ਭੀ ਇਹੀ ਗੱਲ ਬਿਆਨ ਕਰ ਰਹੇ ਹਨ ।
The six Shaastras also say one thing.
ਦਸ ਅਸਟੀ ਮਿਲਿ ਏਕੋ ਕਹਿਆ ॥
ਅਠਾਰਾਂ ਪੁਰਾਣਾਂ ਨੇ ਮਿਲ ਕੇ ਭੀ ਇਹੋ ਬਚਨ ਆਖਿਆ ਹੈ ।
The eighteen Puraanas all speak of the One God.
ਤਾ ਭੀ ਜੋਗੀ ਭੇਦੁ ਨ ਲਹਿਆ ॥੧॥
ਪਰ ਹੇ ਜੋਗੀ! (ਹਰੇਕ ਹਿਰਦੇ ਵਿਚ ਵੱਜ ਰਹੀ ਸੋਹਣੀ ਕਿੰਗ ਦਾ) ਭੇਤ ਤੂੰ ਨਹੀਂ ਸਮਝਿਆ ।੧।
Even so, Yogi, you do not understand this mystery. ||1||
ਕਿੰਕੁਰੀ ਅਨੂਪ ਵਾਜੈ ॥
(ਵੇਖ, ਅੱਗੇ ਹੀ) ਸੁੰਦਰ ਕਿੰਗ ਬੜੀ ਸੋਹਣੀ ਵੱਜ ਰਹੀ ਹੈ (ਹਰੇਕ ਜੀਵ ਦੇ ਹਿਰਦੇ ਵਿਚ ਰੱਬੀ ਰੌ ਚੱਲ ਰਹੀ ਹੈ—ਇਹੀ ਹੈ ਸੋਹਣੀ ਕਿੰਗਰੀ)
The celestial harp plays the incomparable melody,
ਜੋਗੀਆ ਮਤਵਾਰੋ ਰੇ ॥੧॥ ਰਹਾਉ ॥
(ਆਪਣੀ ਨਿੱਕੀ ਜਿਹੀ ਕਿੰਗ ਵਜਾਣ ਵਿਚ) ਮਸਤ ਹੇ ਜੋਗੀ! ।੧।ਰਹਾਉ।
but in your intoxication, you do not hear it, O Yogi. ||1||Pause||
ਪ੍ਰਥਮੇ ਵਸਿਆ ਸਤ ਕਾ ਖੇੜਾ ॥
(ਹੇ ਜੋਗੀ! ਤੂੰ ਇਹੀ ਸਮਝਦਾ ਆ ਰਿਹਾ ਹੈਂ ਕਿ) ਪਹਿਲੇ ਜੁਗ (ਸਤਜੁਗ) ਵਿਚ ਦਾਨ ਦਾ ਨਗਰ ਵੱਸਦਾ ਸੀ (ਭਾਵ, ਦਾਨ ਕਰਨ ਦਾ ਕਰਮ ਪ੍ਰਧਾਨ ਸੀ)
In the first age, the Golden Age, the village of truth was inhabited.
ਤ੍ਰਿਤੀਏ ਮਹਿ ਕਿਛੁ ਭਇਆ ਦੁਤੇੜਾ ॥
ਤ੍ਰੇਤੇ ਜੁਗ ਵਿਚ (ਧਰਮ ਦੇ ਅੰਦਰ) ਕੁਝ ਤ੍ਰੇੜ ਆ ਗਈ (ਧਰਮ-ਬਲਦ ਦੀਆਂ ਤਿੰਨ ਲੱਤਾਂ ਰਹਿ ਗਈਆਂ) ।
In the Silver Age of Traytaa Yuga, things began to decline.
ਦੁਤੀਆ ਅਰਧੋ ਅਰਧਿ ਸਮਾਇਆ ॥
(ਹੇ ਜੋਗੀ! ਤੂੰ ਇਹੀ ਨਿਸਚਾ ਬਣਾਇਆ ਹੋਇਆ ਹੈ ਕਿ) ਦੁਆਪਰ ਜੁਗ ਅੱਧ ਵਿਚ ਟਿਕ ਗਿਆ (ਭਾਵ, ਦੁਆਪਰ ਜੁਗ ਵਿਚ ਧਰਮ-ਬਲਦ ਦੀਆਂ ਦੋ ਲੱਤਾਂ ਰਹਿ ਗਈਆਂ)
In the Brass Age of Dwaapur Yuga, half of it was gone.
ਏਕੁ ਰਹਿਆ ਤਾ ਏਕੁ ਦਿਖਾਇਆ ॥੨॥
(ਹੁਣ ਜਦੋਂ ਕਲਜੁਗ ਵਿਚ ਧਰਮ-ਬਲਦ ਸਿਰਫ਼) ਇੱਕ (ਲੱਤ ਵਾਲਾ) ਰਹਿ ਗਿਆ ਹੈ, ਤਦੋਂ (ਦਾਨ, ਤਪ, ਜੱਗ ਆਦਿਕ ਦੇ ਥਾਂ ਹਰਿ-ਨਾਮ-ਸਿਮਰਨ ਦਾ) ਇੱਕੋ (ਰਸਤਾ ਮੂਰਤੀ-ਪੂਜਾ ਨੇ ਜੀਵਾਂ ਨੂੰ) ਵਿਖਾਇਆ ਹੈ (ਪਰ ਤੈਨੂੰ ਇਹ ਭੁਲੇਖਾ ਹੈ ਕਿ ਇਕੋ ਪਰਮਾਤਮਾ ਦੇ ਰਚੇ ਜਗਤ ਵਿਚ ਵਖ ਵਖ ਜੁਗਾਂ ਵਿਚ ਵਖ ਵਖ ਧਰਮ-ਆਦਰਸ਼ ਹੋ ਗਏ । ਪਰਮਾਤਮਾ ਦੀ ਬਣਾਈ ਮਰਯਾਦਾ ਸਦਾ ਇਕ-ਸਾਰ ਰਹਿੰਦੀ ਹੈ, ਉਸ ਵਿਚ ਤਬਦੀਲੀ ਨਹੀਂ ਆਉਂਦੀ) ।੨।
Now, only one leg of Truth remains, and the One Lord is revealed. ||2||
ਏਕੈ ਸੂਤਿ ਪਰੋਏ ਮਣੀਏ ॥
(ਵੇਖ, ਹੇ ਜੋਗੀ! ਜਿਵੇਂ ਮਾਲਾ ਦੇ ਇਕੋ ਧਾਗੇ ਵਿਚ ਕਈ ਮਣਕੇ ਪ੍ਰੋਤੇ ਹੋਏ ਹੁੰਦੇ ਹਨ, ਤੇ, ਉਸ ਮਾਲਾ ਨੂੰ ਮਨੁੱਖ ਫੇਰਦਾ ਰਹਿੰਦਾ ਹੈ, ਤਿਵੇਂ) ਜਗਤ ਦੇ ਸਾਰੇ ਹੀ ਜੀਵ-ਮਣਕੇ ਪਰਮਾਤਮਾ ਦੀ ਸੱਤਾ-ਰੂਪ ਧਾਗੇ ਵਿਚ ਪੋ੍ਰਤੇ ਹੋਏ ਹਨ
The beads are strung upon the one thread.
ਗਾਠੀ ਭਿਨਿ ਭਿਨਿ ਭਿਨਿ ਭਿਨਿ ਤਣੀਏ ॥
ਗੰਢਾਂ ਦੇ ਜ਼ਰੀਏ ਉਹ ਵੱਖਰੇ ਵੱਖਰੇ ਰੱਖੇ ਹੋਏ ਹਨ ।
By means of many, various, diverse knots, they are tied, and kept separate on the string.
ਫਿਰਤੀ ਮਾਲਾ ਬਹੁ ਬਿਧਿ ਭਾਇ ॥
(ਸੰਸਾਰ-ਚੱਕਰ ਦੀ) ਇਹ ਮਾਲਾ ਕਈ ਤਰੀਕਿਆਂ ਨਾਲ ਕਈ ਜੁਗਤੀਆਂ ਨਾਲ ਫਿਰਦੀ ਰਹਿੰਦੀ ਹੈ ।
The beads of the mala are lovingly chanted upon in many ways.
ਖਿੰਚਿਆ ਸੂਤੁ ਤ ਆਈ ਥਾਇ ॥੩॥
(ਜਦੋਂ ਪਰਮਾਤਮਾ ਆਪਣੀ) ਸੱਤਾ-ਰੂਪ ਧਾਗਾ (ਇਸ ਜਗਤ-ਮਾਲਾ ਵਿਚੋਂ) ਖਿੱਚ ਲੈਂਦਾ ਹੈ, ਤਾਂ (ਸਾਰੀ ਮਾਲਾ ਇਕੋ) ਥਾਂ ਵਿਚ ਆ ਜਾਂਦੀ ਹੈ (ਸਾਰੀ ਸ੍ਰਿਸ਼ਟੀ ਇਕੋ ਪਰਮਾਤਮਾ ਵਿਚ ਹੀ ਲੀਨ ਹੋ ਜਾਂਦੀ ਹੈ) ।੩।
When the thread is pulled out, the beads come together in one place. ||3||
ਚਹੁ ਮਹਿ ਏਕੈ ਮਟੁ ਹੈ ਕੀਆ ॥
(ਵੇਖ, ਹੇ ਜੋਗੀ! ਜੋਗੀਆਂ ਦੇ ਮਠ ਵਾਂਗ ਇਹ ਜਗਤ ਇਕ ਮਠ ਹੈ) ਚਹੁੰਆਂ ਹੀ ਜੁਗਾਂ ਵਿਚ (ਸਦਾ ਤੋਂ ਹੀ) ਇਹ ਜਗਤ-ਮਠ ਇਕ (ਪਰਮਾਤਮਾ) ਦਾ ਹੀ ਬਣਾਇਆ ਹੋਇਆ ਹੈ ।
Throughout the four ages, the One Lord made the body His temple.
ਤਹ ਬਿਖੜੇ ਥਾਨ ਅਨਿਕ ਖਿੜਕੀਆ ॥
ਇਸ ਜਗਤ-ਮਠ ਵਿਚ ਜੀਵ ਨੂੰ ਖ਼ੁਆਰ ਕਰਨ ਲਈ ਅਨੇਕਾਂ (ਵਿਕਾਰ-ਰੂਪ) ਔਖੇ ਥਾਂ ਹਨ (ਅਤੇ ਵਿਕਾਰਾਂ ਵਿਚ ਫਸੇ ਜੀਵਾਂ ਵਾਸਤੇ) ਅਨੇਕਾਂ ਹੀ ਜੂਨਾਂ ਹਨ (ਜਿਨ੍ਹਾਂ ਵਿਚੋਂ ਦੀ ਜੀਵਾਂ ਨੂੰ ਲੰਘਣਾ ਪੈਂਦਾ ਹੈ, ਜਿਵੇਂ ਕਿਸੇ ਘਰ ਦੀ ਖਿੜਕੀ ਵਿਚੋਂ ਦੀ ਲੰਘੀਦਾ ਹੈ) ।
It is a treacherous place, with several windows.
ਖੋਜਤ ਖੋਜਤ ਦੁਆਰੇ ਆਇਆ ॥
ਜਦੋਂ ਕੋਈ ਮਨੁੱਖ (ਪਰਮਾਤਮਾ ਦੇ ਦੇਸ ਦੀ) ਭਾਲ ਕਰਦਾ ਕਰਦਾ (ਗੁਰੂ ਦੇ) ਦਰ ਤੇ ਆ ਪਹੁੰਚਦਾ ਹੈ,
Searching and searching, one comes to the Lord's door.
ਤਾ ਨਾਨਕ ਜੋਗੀ ਮਹਲੁ ਘਰੁ ਪਾਇਆ ॥੪॥
ਹੇ ਨਾਨਕ! (ਆਖ—ਹੇ ਜੋਗੀ!) ਤਦੋਂ ਪ੍ਰਭੂ-ਚਰਨਾਂ ਵਿਚ ਜੁੜੇ ਉਸ ਮਨੁੱਖ ਨੂੰ ਪਰਮਾਤਮਾ ਦਾ ਮਹਲ ਪਰਮਾਤਮਾ ਦਾ ਘਰ ਲੱਭ ਪੈਂਦਾ ਹੈ ।੪।
Then, O Nanak, the Yogi attains a home in the Mansion of the Lord's Presence. ||4||
ਇਉ ਕਿੰਕੁਰੀ ਆਨੂਪ ਵਾਜੈ ॥
(ਹੇ ਜੋਗੀ!) ਇਸ ਤਰ੍ਹਾਂ ਖੋਜ ਕਰਦਿਆਂ ਕਰਦਿਆਂ ਗੁਰੂ ਦੇ ਦਰ ਤੇ ਪਹੁੰਚ ਕੇ ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਹਰੇਕ ਹਿਰਦੇ ਵਿਚ ਪਰਮਾਤਮਾ ਦੀ ਚੇਤਨ-ਸੱਤਾ ਦੀ) ਸੁੰਦਰ ਕਿੰਗਰੀ ਵੱਜ ਰਹੀ ਹੈ ।
Thus, the celestial harp plays the incomparable melody;
ਸੁਣਿ ਜੋਗੀ ਕੈ ਮਨਿ ਮੀਠੀ ਲਾਗੈ ॥੧॥ ਰਹਾਉ ਦੂਜਾ ॥੧॥੧੨॥
(ਇਹ ਸੰੁੰਦਰ ਕਿੰਗਰੀ ਵੱਜਦੀ) ਸੁਣ ਸੁਣ ਕੇ ਪਰਮਾਤਮਾ ਦੇ ਚਰਨਾਂ ਵਿਚ ਜੁੜੇ ਹੋਏ ਮਨੁੱਖ ਦੇ ਮਨ ਵਿਚ (ਇਹ ਕਿੰਗਰੀ) ਮਿੱਠੀ ਲੱਗਣ ਲੱਗ ਪੈਂਦੀ ਹੈ ।੧।ਰਹਾਉ ਦੂਜਾ । ਜ਼ਰੂਰੀ ਨੋਟ :—‘ਰਹਾਉ’ ਦੀ ਤੁਕ ਵਿਚ ਸਾਰੇ ਸ਼ਬਦ ਦਾ ਕੇਂਦਰੀ ਭਾਵ ਹੈ । ਪਹਿਲੇ ਦੋ ਬੰਦਾਂ ਵਿਚ ਕਿਸੇ ਜੋਗੀ ਦਾ ਧਿਆਨ ਉਸ ਦੇ ਆਪਣੇ ਹੀ ਧਾਰਮਿਕ ਭੁਲੇਖਿਆਂ ਵਲ ਦਿਵਾਇਆ ਗਿਆ ਹੈ । ਤੀਜੇ ਅਤੇ ਚੌਥੇ ਬੰਦ ਵਿਚ ਸਤਿਗੁਰੂ ਜੀ ਆਪਣਾ ਮਤ ਬਿਆਨ ਕਰ ਰਹੇ ਹਨ ।
hearing it, the Yogi's mind finds it sweet. ||1||Second Pause||1||12||