ਰਾਮਕਲੀ ਮਹਲਾ ੫ ॥
Raamkalee, Fifth Mehl:
ਸੇਵਕੁ ਲਾਇਓ ਅਪੁਨੀ ਸੇਵ ॥
ਗੁਰੂ ਨੇ (ਮੈਨੂੰ ਆਪਣਾ) ਸੇਵਕ (ਬਣਾ ਕੇ) ਆਪਣੀ (ਇਸ) ਸੇਵਾ ਵਿਚ ਲਾਇਆ ਹੈ
He has linked His servant to His service.
ਅੰਮ੍ਰਿਤੁ ਨਾਮੁ ਦੀਓ ਮੁਖਿ ਦੇਵ ॥
ਅਤੇ ਚਾਨਣ-ਰੂਪ ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ (ਜਪਣ ਵਾਸਤੇ ਮੇਰੇ) ਮੂੰਹ ਵਿਚ ਦਿੱਤਾ ਹੈ
The Divine Guru has poured the Ambrosial Naam, the Name of the Lord, into his mouth.
ਸਗਲੀ ਚਿੰਤਾ ਆਪਿ ਨਿਵਾਰੀ ॥
ਜਿਸ ਨੇ (ਮੇਰੇ ਅੰਦਰੋਂ) ਸਾਰੀ ਚਿੰਤਾ ਆਪ (ਮੇਹਰ ਕਰ ਕੇ) ਦੂਰ ਕਰ ਦਿੱਤੀ ਹੈ
He has subdued all his anxiety.
ਤਿਸੁ ਗੁਰ ਕਉ ਹਉ ਸਦ ਬਲਿਹਾਰੀ ॥੧॥
ਹੇ ਭਾਈ! ਮੈਂ ਉਸ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ ।੧।
I am forever a sacrifice to that Guru. ||1||
ਕਾਜ ਹਮਾਰੇ ਪੂਰੇ ਸਤਗੁਰ ॥
ਹੇ ਸਤਿਗੁਰੂ! ਤੂੰ ਮੇਰੇ ਸਾਰੇ ਕੰਮ ਸਿਰੇ ਚਾੜ੍ਹ ਦਿੱਤੇ ਹਨ (ਤੇਰੀ ਮੇਹਰ ਨਾਲ ਮੈਂ ਬੇ-ਗ਼ਰਜ਼ ਹੋ ਗਿਆ ਹਾਂ) ।
The True Guru has perfectly resolved my affairs.
ਬਾਜੇ ਅਨਹਦ ਤੂਰੇ ਸਤਗੁਰ ॥੧॥ ਰਹਾਉ ॥
ਹੇ ਸਤਿਗੁਰੂ! (ਹੁਣ ਇਉਂ ਪ੍ਰਤੀਤ ਹੋ ਰਿਹਾ ਹੈ, ਜਿਵੇਂ ਮੇਰੇ ਅੰਦਰ) ਇੱਕ-ਰਸ (ਖ਼ੁਸ਼ੀ ਦੇ) ਵਾਜੇ ਵੱਜ ਰਹੇ ਹਨ ।੧।ਰਹਾਉ।
The True Guru vibrates the unstruck melody of the sound current. ||1||Pause||
ਮਹਿਮਾ ਜਾ ਕੀ ਗਹਿਰ ਗੰਭੀਰ ॥
ਹੇ ਭਾਈ! ਜਿਸ ਪਰਮਾਤਮਾ ਦੀ ਵਡਿਆਈ ਬੇਅੰਤ ਅਥਾਹ ਹੈ,
His Glory is profound and unfathomable.
ਹੋਇ ਨਿਹਾਲੁ ਦੇਇ ਜਿਸੁ ਧੀਰ ॥
ਉਹ ਜਿਸ (ਮਨੁੱਖ) ਨੂੰ ਧੀਰਜ ਬਖ਼ਸ਼ਦਾ ਹੈ, ਉਹ ਮਨੁੱਖ ਲੂੰ-ਲੂੰ ਖ਼ੁਸ਼ ਹੋ ਜਾਂਦਾ ਹੈ ।
One whom He blesses with patience becomes blissful.
ਜਾ ਕੇ ਬੰਧਨ ਕਾਟੇ ਰਾਇ ॥
ਉਹ ਪ੍ਰਭੂ-ਪਾਤਿਸ਼ਾਹ ਜਿਸ ਮਨੁੱਖ ਦੇ (ਮਾਇਆ ਦੇ) ਬੰਧਨ ਕੱਟ ਦੇਂਦਾ ਹੈ,
One whose bonds are shattered by the Sovereign Lord
ਸੋ ਨਰੁ ਬਹੁਰਿ ਨ ਜੋਨੀ ਪਾਇ ॥੨॥
ਉਹ ਮਨੁੱਖ ਮੁੜ ਜਨਮਾਂ ਦੇ ਗੇੜ ਵਿਚ ਨਹੀਂ ਪੈਂਦਾ ।੨।
is not cast into the womb of reincarnation again. ||2||
ਜਾ ਕੈ ਅੰਤਰਿ ਪ੍ਰਗਟਿਓ ਆਪ ॥
ਹੇ ਭਾਈ! ਪਰਮਾਤਮਾ ਆਪ ਜਿਸ ਮਨੁੱਖ ਦੇ ਹਿਰਦੇ ਵਿਚ ਆਪਣਾ ਪ੍ਰਕਾਸ਼ ਕਰਦਾ ਹੈ,
One who is illuminated by the Lord's radiance within,
ਤਾ ਕਉ ਨਾਹੀ ਦੂਖ ਸੰਤਾਪ ॥
ਉਸ ਨੂੰ ਕੋਈ ਦੁੱਖ-ਕਲੇਸ਼ ਪੋਹ ਨਹੀਂ ਸਕਦਾ ।
is not touched by pain and sorrow.
ਲਾਲੁ ਰਤਨੁ ਤਿਸੁ ਪਾਲੈ ਪਰਿਆ ॥
ਉਸ ਮਨੁੱਖ ਨੂੰ ਪ੍ਰਭੂ ਦਾ ਨਾਮ-ਲਾਲ ਲੱਭ ਪੈਂਦਾ ਹੈ, ਨਾਮ-ਰਤਨ ਮਿਲ ਜਾਂਦਾ ਹੈ ।
He holds in his robe the gems and jewels.
ਸਗਲ ਕੁਟੰਬ ਓਹੁ ਜਨੁ ਲੈ ਤਰਿਆ ॥੩॥
ਉਹ ਮਨੁੱਖ ਆਪਣੇ ਸਾਰੇ ਪਰਵਾਰ ਨੂੰ (ਭੀ ਆਪਣੇ ਨਾਲ) ਲੈ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ।੩।
That humble being is saved, along with all his generations. ||3||
ਨਾ ਕਿਛੁ ਭਰਮੁ ਨ ਦੁਬਿਧਾ ਦੂਜਾ ॥
ਹੇ ਭਾਈ! ਜੇਹੜਾ ਮਨੱੁਖ ਸਿਰਫ਼ ਇੱਕ ਮਾਇਆ ਤੋਂ ਨਿਰਲੇਪ ਪ੍ਰਭੂ ਦੀ ਬੰਦਗੀ ਕਰਦਾ ਹੈ, ਉਸ ਨੂੰ ਕੋਈ ਭਟਕਣਾ ਨਹੀਂ ਰਹਿੰਦੀ,
He has no doubt, double-mindedness or duality at all.
ਏਕੋ ਏਕੁ ਨਿਰੰਜਨ ਪੂਜਾ ॥
ਉਸ ਦੇ ਅੰਦਰ ਦੁਚਿੱਤਾ-ਪਨ ਨਹੀਂ ਰਹਿ ਜਾਂਦਾ, ਉਸ ਦੇ ਹਿਰਦੇ ਵਿਚ ਮੇਰ-ਤੇਰ ਨਹੀਂ ਹੁੰਦੀ ।
He worships and adores the One Immaculate Lord alone.
ਜਤ ਕਤ ਦੇਖਉ ਆਪਿ ਦਇਆਲ ॥
ਹੁਣ ਮੈਂ ਜਿਧਰ ਕਿਧਰ ਵੇਖਦਾ ਹਾਂ, ਮੈਨੂੰ ਉਹ ਦਇਆ ਦਾ ਘਰ ਪ੍ਰਭੂ ਹੀ ਦਿੱਸ ਰਿਹਾ ਹੈ
Wherever I look, I see the Merciful Lord.
ਕਹੁ ਨਾਨਕ ਪ੍ਰਭ ਮਿਲੇ ਰਸਾਲ ॥੪॥੪॥੧੫॥
ਹੇ ਨਾਨਕ! ਆਖ—(ਗੁਰੂ ਦੀ ਕਿਰਪਾ ਨਾਲ ਮੈਨੂੰ) ਆਨੰਦ ਦਾ ਸੋਮਾ ਪ੍ਰਭੂ ਜੀ ਮਿਲ ਪਏ ਹਨ ।੪।੪।੧੫।
Says Nanak, I have found God, the source of nectar. ||4||4||15||