ਰਾਮਕਲੀ ਮਹਲਾ ੫ ॥
Raamkalee, Fifth Mehl:
ਮੁਖ ਤੇ ਪੜਤਾ ਟੀਕਾ ਸਹਿਤ ॥
(ਜੇਹੜਾ ਮਨੁੱਖ ਧਰਮ-ਪੁਸਤਕਾਂ ਨੂੰ) ਮੂੰਹੋਂ ਤਾਂ ਅਰਥਾਂ ਸਮੇਤ ਪੜ੍ਹਦਾ ਹੈ।
You read the scriptures, and the commentaries,
ਹਿਰਦੈ ਰਾਮੁ ਨਹੀ ਪੂਰਨ ਰਹਤ ॥
ਪਰ ਉਸ ਦੇ ਹਿਰਦੇ ਵਿਚ ਪਰਮਾਤਮਾ ਨਹੀਂ ਵੱਸਦਾ, ਨਾਹ ਹੀ ਉਸ ਦੀ ਰਹਿਣੀ ਬੇ-ਦਾਗ਼ ਹੈ।
but the Perfect Lord does not dwell in your heart.
ਉਪਦੇਸੁ ਕਰੇ ਕਰਿ ਲੋਕ ਦ੍ਰਿੜਾਵੈ ॥
ਹੋਰ ਲੋਕਾਂ ਨੂੰ (ਧਰਮ-ਪੁਸਤਕਾਂ ਦਾ) ਉਪਦੇਸ਼ ਕਰਦਾ ਹੈ (ਅਤੇ ਉਪਦੇਸ਼) ਕਰ ਕੇ ਉਹਨਾਂ ਦੇ ਮਨ ਵਿਚ (ਉਹ ਉਪਦੇਸ਼) ਪੱਕੀ ਤਰ੍ਹਾਂ ਬਿਠਾਂਦਾ ਹ।
You preach to others to have faith,
ਅਪਨਾ ਕਹਿਆ ਆਪਿ ਨ ਕਮਾਵੈ ॥੧॥
ਪਰ ਆਪਣਾ ਇਹ ਦੱਸਿਆ ਹੋਇਆ ਉਪਦੇਸ਼ ਆਪ ਨਹੀਂ ਕਮਾਂਦਾ (ਉਸ ਨੂੰ ਪੰਡਿਤ ਨਹੀਂ ਆਖਿਆ ਜਾ ਸਕਦਾ) ।੧।
but you do not practice what you preach. ||1||
ਪੰਡਿਤ ਬੇਦੁ ਬੀਚਾਰਿ ਪੰਡਿਤ ॥
ਹੇ ਪੰਡਿਤ! ਵੇਦ (ਆਦਿਕ ਧਰਮ-ਪੁਸਤਕ ਦੇ ਉਪਦੇਸ਼) ਨੂੰ (ਆਪਣੇ) ਮਨ ਵਿਚ ਵਸਾਈ ਰੱਖ।
O Pandit, O religious scholar, contemplate the Vedas.
ਮਨ ਕਾ ਕ੍ਰੋਧੁ ਨਿਵਾਰਿ ਪੰਡਿਤ ॥੧॥ ਰਹਾਉ ॥
(ਆਪਣੇ) ਮਨ ਵਿਚ ਵਸਾਈ ਰੱਖ, ਅਤੇ ਆਪਣੇ ਮਨ ਦਾ ਗੁੱਸਾ ਦੂਰ ਕਰ ਦੇ ।੧। ਰਹਾਉ।
Eradicate anger from your mind, O Pandit. ||1||Pause||
ਆਗੈ ਰਾਖਿਓ ਸਾਲ ਗਿਰਾਮੁ ॥
(ਆਤਮਕ ਜੀਵਨ ਵਲੋਂ) ਅੰਨ੍ਹਾ (ਮਨੁੱਖ) ਸਾਲਗਰਾਮ ਦੀ ਮੂਰਤੀ ਆਪਣੇ ਸਾਹਮਣੇ ਰੱਖ ਲੈਂਦਾ ਹੈ।
You place your stone god before yourself,
ਮਨੁ ਕੀਨੋ ਦਹ ਦਿਸ ਬਿਸ੍ਰਾਮੁ ॥
ਪਰ ਉਸ ਦਾ ਮਨ ਦਸੀਂ ਪਾਸੀਂ ਟਿਕਿਆ ਹੋਇਆ ਹੈ ।
but your mind wanders in the ten directions.
ਤਿਲਕੁ ਚਰਾਵੈ ਪਾਈ ਪਾਇ ॥
ਅੰਨ੍ਹਾ (ਮਨੁੱਖ ਆਪਣੇ ਮੱਥੇ ਉੱਤੇ) ਤਿਲਕ ਲਾਂਦਾ ਹੈ, (ਮੂਰਤੀ ਦੇ) ਪੈਰਾਂ ਉੱਤੇ (ਭੀ) ਪੈਂਦਾ ਹੈ ।
You apply a ceremonial tilak mark to its forehead, and fall at its feet.
ਲੋਕ ਪਚਾਰਾ ਅੰਧੁ ਕਮਾਇ ॥੨॥
ਪਰ ਇਹ ਸਭ ਕੁਝ ਉਹ ਸਿਰਫ਼ ਦੁਨੀਆ ਨੂੰ ਪਤਿਆਉਣ ਦਾ ਕੰਮ ਹੀ ਕਰਦਾ ਹੈ ।੨।
You try to appease the people, and act blindly. ||2||
ਖਟੁ ਕਰਮਾ ਅਰੁ ਆਸਣੁ ਧੋਤੀ ॥
(ਆਤਮਕ ਜੀਵਨ ਵਲੋਂ ਅੰਨ੍ਹਾ ਮਨੁੱਖ ਸ਼ਾਸਤ੍ਰਾਂ ਦੇ ਦੱਸੇ ਹੋਏ) ਛੇ ਧਾਰਮਿਕ ਕੰਮ ਕਰਦਾ ਹੈ, (ਦੇਵ-ਪੂਜਾ ਕਰਨ ਵਾਸਤੇ ਉਸ ਨੇ ਉੱਨ ਆਦਿਕ ਦਾ) ਆਸਣ (ਭੀ ਰੱਖਿਆ ਹੋਇਆ ਹੈ, ਪੂਜਾ ਕਰਨ ਵੇਲੇ) ਧੋਤੀ (ਭੀ ਪਹਿਨਦਾ ਹੈ)
You perform the six religious rituals, and sit wearing your loin-cloth.
ਭਾਗਠਿ ਗ੍ਰਿਹਿ ਪੜੈ ਨਿਤ ਪੋਥੀ ॥
ਕਿਸੇ ਧਨਾਢ ਦੇ ਘਰ (ਜਾ ਕੇ) ਸਦਾ (ਆਪਣੀ ਧਾਰਮਿਕ) ਪੁਸਤਕ ਭੀ ਪੜ੍ਹਦਾ ਹੈ।
In the homes of the wealthy, you read the prayer book.
ਮਾਲਾ ਫੇਰੈ ਮੰਗੈ ਬਿਭੂਤ ॥
(ਉਸ ਦੇ ਘਰ ਬੈਠ ਕੇ) ਮਾਲਾ ਫੇਰਦਾ ਹੈ, (ਫਿਰ ਉਸ ਧਨਾਢ ਪਾਸੋਂ) ਧਨ-ਪਦਾਰਥ ਮੰਗਦਾ ਹ
You chant on your mala, and beg for money.
ਇਹ ਬਿਧਿ ਕੋਇ ਨ ਤਰਿਓ ਮੀਤ ॥੩॥
ਹੇ ਮਿੱਤਰ! ਇਸ ਤਰੀਕੇ ਨਾਲ ਕੋਈ ਮਨੁੱਖ ਕਦੇ ਸੰਸਾਰ-ਸਮੁੰਦਰ ਤੋਂ ਪਾਰ ਨਹੀਂ ਲੰਘਿਆ ।੩।
No one has ever been saved in this way, friend. ||3||
ਸੋ ਪੰਡਿਤੁ ਗੁਰ ਸਬਦੁ ਕਮਾਇ ॥
ਉਹ ਮਨੁੱਖ (ਹੀ) ਪੰਡਿਤ ਹੈ ਜੇਹੜਾ ਗੁਰੂ ਦੇ ਸ਼ਬਦ ਅਨੁਸਾਰ ਆਪਣਾ ਜੀਵਨ ਢਾਲਦਾ ਹੈ ।
He alone is a Pandit, who lives the Word of the Guru's Shabad.
ਤ੍ਰੈ ਗੁਣ ਕੀ ਓਸੁ ਉਤਰੀ ਮਾਇ ॥
ਤਿੰਨਾਂ ਗੁਣਾਂ ਵਾਲੀ ਇਹ ਮਾਇਆ ਉਸ ਮਨੁੱਖ ਉਤੇ ਆਪਣਾ ਜ਼ੋਰ ਨਹੀਂ ਪਾ ਸਕਦੀ ।
Maya, of the three qualities, leaves him.
ਚਤੁਰ ਬੇਦ ਪੂਰਨ ਹਰਿ ਨਾਇ ॥
ਉਸ ਦੇ ਭਾ ਦੇ ਪਰਮਾਤਮਾ ਦੇ ਨਾਮ ਵਿਚ (ਹੀ) ਚਾਰੇ ਵੇਦ ਮੁਕੰਮਲ ਤੌਰ ਤੇ ਆ ਜਾਂਦੇ ਹਨ ।
The four Vedas are completely contained within the Lord's Name.
ਨਾਨਕ ਤਿਸ ਕੀ ਸਰਣੀ ਪਾਇ ॥੪॥੬॥੧੭॥
ਹੇ ਨਾਨਕ! (ਆਖ—ਕੋਈ ਭਾਗਾਂ ਵਾਲਾ ਮਨੁੱਖ) ਉਸ (ਪੰਡਿਤ) ਦੀ ਸਰਨ ਪੈਂਦਾ ਹੈ ।੪।੬।੧੭।
Nanak seeks His Sanctuary. ||4||6||17||