ਰਾਮਕਲੀ ਮਹਲਾ ੫ ॥
Raamkalee, Fifth Mehl:
 
ਕੋਟਿ ਬਿਘਨ ਨਹੀ ਆਵਹਿ ਨੇਰਿ ॥
(ਜੀਵਾਂ ਦੀ ਜ਼ਿੰਦਗੀ ਦੇ ਰਾਹ ਵਿਚ ਆਉਣ ਵਾਲੀਆਂ) ਕੋ੍ਰੜਾਂ ਰੁਕਾਵਟਾਂ ਉਸ ਦੇ ਨੇੜੇ ਨਹੀਂ ਆਉਂਦੀਆਂ,
Millions of troubles do not come near him;
 
ਅਨਿਕ ਮਾਇਆ ਹੈ ਤਾ ਕੀ ਚੇਰਿ ॥
ਅਨੇਕਾਂ (ਤਰੀਕਿਆਂ ਨਾਲ ਮੋਹਣ ਵਾਲੀ) ਮਾਇਆ ਉਸ ਦੀ ਦਾਸੀ ਬਣੀ ਰਹਿੰਦੀ ਹੈ,
the many manifestations of Maya are his hand-maidens;
 
ਅਨਿਕ ਪਾਪ ਤਾ ਕੇ ਪਾਨੀਹਾਰ ॥
(ਜਗਤ ਦੇ) ਅਨੇਕਾਂ ਵਿਕਾਰ ਉਸ ਦਾ ਪਾਣੀ ਭਰਨ ਵਾਲੇ ਬਣ ਜਾਂਦੇ ਹਨ (ਉਸ ਉੱਤੇ ਆਪਣਾ ਜ਼ੋਰ ਨਹੀਂ ਪਾ ਸਕਦੇ),
countless sins are his water-carriers;
 
ਜਾ ਕਉ ਮਇਆ ਭਈ ਕਰਤਾਰ ॥੧॥
ਹੇ ਭਾਈ! ਜਿਸ ਮਨੁੱਖ ਉੱਤੇ ਕਰਤਾਰ ਦੀ ਮੇਹਰ ਹੁੰਦੀ ਹੈ ।
he is blessed with the Grace of the Creator Lord. ||1||
 
ਜਿਸਹਿ ਸਹਾਈ ਹੋਇ ਭਗਵਾਨ ॥
ਹੇ ਭਾਈ! ਜਿਸ ਮਨੁੱਖ ਦਾ ਮਦਦਗਾਰ ਪਰਮਾਤਮਾ (ਆਪ) ਬਣਦਾ ਹੈ,
One who has the Lord God as his help and support
 
ਅਨਿਕ ਜਤਨ ਉਆ ਕੈ ਸਰੰਜਾਮ ॥੧॥ ਰਹਾਉ ॥
ਉਸ ਦੇ ਘਰ ਵਿਚ (ਉਸ ਦੇ) ਅਨੇਕਾਂ ਉੱਦਮ ਸਫਲ ਹੋ ਜਾਂਦੇ ਹਨ ।੧।ਰਹਾਉ।
- all his efforts are fulfilled. ||1||Pause||
 
ਕਰਤਾ ਰਾਖੈ ਕੀਤਾ ਕਉਨੁ ॥
ਹੇ ਭਾਈ! ਕਰਤਾਰ ਜਿਸ ਮਨੁੱਖ ਦੀ ਰੱਖਿਆ ਕਰਦਾ ਹੈ, ਉਸ ਦਾ ਪੈਦਾ ਕੀਤਾ ਹੋਇਆ ਜੀਵ ਉਸ ਮਨੁੱਖ ਦਾ ਕੁਝ ਭੀ ਨਹੀਂ ਵਿਗਾੜ ਸਕਦਾ ।
He is protected by the Creator Lord; what harm can anyone do to him?
 
ਕੀਰੀ ਜੀਤੋ ਸਗਲਾ ਭਵਨੁ ॥
(ਜੇ ਕਰਤਾਰ ਦੀ ਮੇਹਰ ਹੋਵੇ, ਤਾਂ) ਕੀੜੀ (ਭੀ) ਸਾਰੇ ਜਗਤ ਨੂੰ ਜਿੱਤ ਲੈਂਦੀ ਹੈ ।
Even an ant can conquer the whole world.
 
ਬੇਅੰਤ ਮਹਿਮਾ ਤਾ ਕੀ ਕੇਤਕ ਬਰਨ ॥
ਹੇ ਭਾਈ! ਉਸ ਕਰਤਾਰ ਦੀ ਬੇਅੰਤ ਵਡਿਆਈ ਹੈ । ਕਿਤਨੀ ਕੁ ਬਿਆਨ ਕੀਤੀ ਜਾਏ?
His glory is endless; how can I describe it?
 
ਬਲਿ ਬਲਿ ਜਾਈਐ ਤਾ ਕੇ ਚਰਨ ॥੨॥
ਉਸ ਦੇ ਚਰਨਾਂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ ।੨।
I am a sacrifice, a devoted sacrifice, to His feet. ||2||
 
ਤਿਨ ਹੀ ਕੀਆ ਜਪੁ ਤਪੁ ਧਿਆਨੁ ॥
ਉਸੇ ਮਨੁੱਖ ਨੇ ਜਪ ਕੀਤਾ ਸਮਝੋ, ਉਸੇ ਮਨੁੱਖ ਨੇ ਤਪ ਸਾਧਿਆ ਜਾਣੋ, ਉਸੇ ਮਨੁੱਖ ਨੇ ਸਮਾਧੀ ਲਾਈ ਸਮਝੋ,
He alone performs worship, austerities and meditation;
 
ਅਨਿਕ ਪ੍ਰਕਾਰ ਕੀਆ ਤਿਨਿ ਦਾਨੁ ॥
ਉਸੇ ਮਨੁੱਖ ਨੇ ਹੀ ਅਨੇਕਾਂ ਕਿਸਮਾਂ ਦਾ ਦਾਨ ਦਿੱਤਾ ਜਾਣੋ (ਉਹੀ ਅਸਲ ਜਪੀ ਹੈ ਉਹੀ ਅਸਲ ਤਪੀ ਹੈ, ਉਹੀ ਅਸਲ ਜੋਗੀ ਹੈ, ਉਹੀ ਅਸਲ ਦਾਨੀ ਹੈ)
he alone is a giver to various charities;
 
ਭਗਤੁ ਸੋਈ ਕਲਿ ਮਹਿ ਪਰਵਾਨੁ ॥
ਉਹੀ ਅਸਲ ਭਗਤ ਹੈ, ਉਹੀ ਜਗਤ ਵਿਚ ਮੰਨਿਆ-ਪ੍ਰਮੰਨਿਆ ਜਾਂਦਾ ਹੈ
he alone is approved in this Dark Age of Kali Yuga,
 
ਜਾ ਕਉ ਠਾਕੁਰਿ ਦੀਆ ਮਾਨੁ ॥੩॥
ਹੇ ਭਾਈ! ਜਿਸ ਮਨੁੱਖ ਨੂੰ ਮਾਲਕ-ਪ੍ਰਭੂ ਨੇ ਆਦਰ ਬਖ਼ਸ਼ਿਆ ।੩।
whom the Lord Master blesses with honor. ||3||
 
ਸਾਧਸੰਗਿ ਮਿਲਿ ਭਏ ਪ੍ਰਗਾਸ ॥
ਗੁਰੂ ਦੀ ਸੰਗਤਿ ਵਿਚ ਮਿਲ ਕੇ ਉਹਨਾਂ ਮਨੁੱਖਾਂ ਦੇ ਅੰਦਰ ਆਤਮਕ ਜੀਵਨ ਦਾ ਚਾਨਣ ਹੋ ਜਾਂਦਾ ਹੈ,
Joining the Saadh Sangat, the Company of the Holy, I am enlightened.
 
ਸਹਜ ਸੂਖ ਆਸ ਨਿਵਾਸ ॥
ਪਰਮਾਤਮਾ ਆਤਮਕ ਅਡੋਲਤਾ ਅਤੇ ਸੁਖਾਂ ਦਾ ਸੋਮਾ ਹੈ,
I have found celestial peace, and my hopes are fulfilled.
 
ਪੂਰੈ ਸਤਿਗੁਰਿ ਦੀਆ ਬਿਸਾਸ ॥
ਪੂਰੇ ਗੁਰੂ ਨੇ ਜਿਨ੍ਹਾਂ ਮਨੁੱਖਾਂ ਨੂੰ ਇਹ ਨਿਸ਼ਚਾ ਕਰਾ ਦਿੱਤਾ ਹੈ ।
The Perfect True Guru has blessed me with faith.
 
ਨਾਨਕ ਹੋਏ ਦਾਸਨਿ ਦਾਸ ॥੪॥੭॥੧੮॥
ਹੇ ਨਾਨਕ! ਪਰਮਾਤਮਾ ਹੀ ਸਭ ਦੀਆਂ ਆਸਾਂ ਪੂਰੀਆਂ ਕਰਨ ਵਾਲਾ ਹੈ, ਉਹ ਮਨੁੱਖ ਪ੍ਰਭੂ ਦੇ ਦਾਸਾਂ ਦੇ ਦਾਸ ਬਣੇ ਰਹਿੰਦੇ ਹਨ ।੪।੭।੧੮।
Nanak is the slave of His slaves. ||4||7||18||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by