ਰਾਮਕਲੀ ਮਹਲਾ ੫ ॥
Raamkalee, Fifth Mehl:
 
ਪੰਚ ਸਬਦ ਤਹ ਪੂਰਨ ਨਾਦ ॥
ਹੇ ਭਾਈ! ਉਸ ਆਤਮਕ ਅਵਸਥਾ ਵਿਚ (ਇਉਂ ਪ੍ਰਤੀਤ ਹੁੰਦਾ ਹੈ ਜਿਵੇਂ) ਪੰਜ ਕਿਸਮਾਂ ਦੇ ਸਾਜ਼ਾਂ ਦੀ ਘਨਘੋਰ ਆਵਾਜ਼ ਹੋ ਰਹੀ ਹੈ,
The Panch Shabad, the five primal sounds, echo the perfect sound current of the Naad.
 
ਅਨਹਦ ਬਾਜੇ ਅਚਰਜ ਬਿਸਮਾਦ ॥
(ਜਿਵੇਂ ਮਨੁੱਖ ਦੇ ਅੰਦਰ) ਇੱਕ-ਰਸ ਵਾਜੇ ਵੱਜ ਰਹੇ ਹਨ । ਉਹ ਅਵਸਥਾ ਅਚਰਜ ਤੇ ਹੈਰਾਨੀ ਪੈਦਾ ਕਰਨ ਵਾਲੀ ਹੁੰਦੀ ਹੈ ।
The wondrous, amazing unstruck melody vibrates.
 
ਕੇਲ ਕਰਹਿ ਸੰਤ ਹਰਿ ਲੋਗ ॥
ਪ੍ਰਭੂ ਦੇ ਸੰਤ-ਜਨ (ਉਸ ਅਵਸਥਾ ਵਿਚ ਪਹੁੰਚ ਕੇ) ਆਤਮਕ ਆਨੰਦ ਮਾਣਦੇ ਰਹਿੰਦੇ ਹਨ ।
The Saintly people play there with the Lord.
 
ਪਾਰਬ੍ਰਹਮ ਪੂਰਨ ਨਿਰਜੋਗ ॥੧॥
(ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਨਿਰਲੇਪ ਤੇ ਸਰਬ-ਵਿਆਪਕ (ਦਾ ਆਤਮਕ ਆਨੰਦ ਮਾਣਦੇ ਹਨ)
They remain totally detached, absorbed in the Supreme Lord God. ||1||
 
ਸੂਖ ਸਹਜ ਆਨੰਦ ਭਵਨ ॥
ਜੇਹੜੇ ਮਨੁੱਖ ਗੁਰੂ ਦੀ ਸੰਗਤਿ ਵਿਚ ਬੈਠ ਕੇ (ਪਰਮਾਤਮਾ ਦੇ) ਗੁਣ ਗਾਂਦੇ ਰਹਿੰਦੇ ਹਨ,
It is the realm of celestial peace and bliss.
 
ਸਾਧਸੰਗਿ ਬੈਸਿ ਗੁਣ ਗਾਵਹਿ ਤਹ ਰੋਗ ਸੋਗ ਨਹੀ ਜਨਮ ਮਰਨ ॥੧॥ ਰਹਾਉ ॥
ਹੇ ਭਾਈ! ਉਹ ਮਨੁੱਖ ਆਤਮਕ ਅਡੋਲਤਾ, ਆਤਮਕ ਸੁਖ-ਆਨੰਦ ਦੀ ਅਵਸਥਾ ਹਾਸਲ ਕਰ ਲੈਂਦੇ ਹਨ । ਉਸ ਆਤਮਕ ਅਵਸਥਾ ਵਿਚ ਕੋਈ ਰੋਗ ਕੋਈ ਗ਼ਮ ਕੋਈ ਜਨਮ-ਮਰਨ ਦਾ ਗੇੜ ਨਹੀਂ ਵਿਆਪਦਾ ।੧।ਰਹਾਉ।
The Saadh Sangat, the Company of the Holy, sits and sings the Glorious Praises of the Lord. There is no disease or sorrow there, no birth or death. ||1||Pause||
 
ਊਹਾ ਸਿਮਰਹਿ ਕੇਵਲ ਨਾਮੁ ॥
ਹੇ ਭਾਈ! ਉਸ ਆਤਮਕ ਅਵਸਥਾ ਵਿਚ (ਪਹੁੰਚੇ ਹੋਏ ਸੰਤ-ਜਨ) ਸਿਰਫ਼ (ਹਰਿ-) ਨਾਮ ਸਿਮਰਦੇ ਰਹਿੰਦੇ ਹਨ ।
There, they meditate only on the Naam, the Name of the Lord.
 
ਬਿਰਲੇ ਪਾਵਹਿ ਓਹੁ ਬਿਸ੍ਰਾਮੁ ॥
ਪਰ ਉਹ ਉੱਚੀ ਆਤਮਕ ਅਵਸਥਾ ਵਿਰਲੇ ਮਨੁੱਖਾਂ ਨੂੰ ਹਾਸਲ ਹੁੰਦੀ ਹੈ ।
How rare are those who find this place of rest.
 
ਭੋਜਨੁ ਭਾਉ ਕੀਰਤਨ ਆਧਾਰੁ ॥
ਹੇ ਭਾਈ! ਉਸ ਅਵਸਥਾ ਵਿਚ ਪ੍ਰਭੂ-ਪ੍ਰੇਮ ਹੀ ਮਨੁੱਖ ਦੀ ਆਤਮਕ ਖ਼ੁਰਾਕ ਹੋ ਜਾਂਦੀ ਹੈ, ਆਤਮਕ ਜੀਵਨ ਵਾਸਤੇ ਮਨੁੱਖ ਨੂੰ ਸਿਫ਼ਤਿ-ਸਾਲਾਹ ਦਾ ਹੀ ਸਹਾਰਾ ਹੁੰਦਾ ਹੈ ।
The love of God is their food, and the Kirtan of the Lord's Praise is their support.
 
ਨਿਹਚਲ ਆਸਨੁ ਬੇਸੁਮਾਰੁ ॥੨॥
ਹੇ ਭਾਈ! ਉਸ ਆਤਮਕ ਅਵਸਥਾ ਦਾ ਆਸਣ (ਮਾਇਆ ਦੇ ਅੱਗੇ) ਕਦੇ ਡੋਲਦਾ ਨਹੀਂ । ਉਹ ਅਵਸਥਾ ਕੈਸੀ ਹੈ—ਇਸਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ ।੨।
They obtain a permanent seat in the infinite. ||2||
 
ਡਿਗਿ ਨ ਡੋਲੈ ਕਤਹੂ ਨ ਧਾਵੈ ॥
ਹੇ ਭਾਈ! ਉਸ ਅਵਸਥਾ ਵਿਚ ਪਹੁੰਚਿਆ ਹੋਇਆ ਮਨੁੱਖ (ਮਾਇਆ ਦੇ ਮੋਹ ਵਿਚ) ਡਿੱਗ ਕੇ ਡੋਲਦਾ ਨਹੀਂ ਹੈ, (ਉਸ ਟਿਕਾਣੇ ਨੂੰ ਛੱਡ ਕੇ) ਕਿਸੇ ਹੋਰ ਪਾਸੇ ਨਹੀਂ ਭਟਕਦਾ ।
No one falls there, or wavers, or goes anywhere.
 
ਗੁਰ ਪ੍ਰਸਾਦਿ ਕੋ ਇਹੁ ਮਹਲੁ ਪਾਵੈ ॥
ਪਰ ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ ਉਹ ਟਿਕਾਣਾ ਹਾਸਲ ਕਰਦਾ ਹੈ ।
By Guru's Grace, some find this mansion.
 
ਭ੍ਰਮ ਭੈ ਮੋਹ ਨ ਮਾਇਆ ਜਾਲ ॥
ਉਥੇ ਦੁਨੀਆ ਦੀਆਂ ਭਟਕਣਾਂ, ਦੁਨੀਆ ਦੇ ਡਰ, ਮਾਇਆ ਦਾ ਮੋਹ, ਮਾਇਆ ਦੇ ਜਾਲ—ਇਹ ਕੋਈ ਭੀ ਪੋਹ ਨਹੀਂ ਸਕਦੇ ।
They are not touched by doubt, fear, attachment or the traps of Maya.
 
ਸੁੰਨ ਸਮਾਧਿ ਪ੍ਰਭੂ ਕਿਰਪਾਲ ॥੩॥
ਕਿਰਪਾ ਦੇ ਸੋਮੇ ਪ੍ਰਭੂ ਵਿਚ ਮਨੁੱਖ ਦੀ ਐਸੀ ਸੁਰਤਿ ਜੁੜਦੀ ਹੈ ਕਿ ਕੋਈ ਭੀ ਮਾਇਕ ਫੁਰਨਾ ਨੇੜੇ ਨਹੀਂ ਢੁਕਦਾ ।੩।
They enter the deepest state of Samaadhi, through the kind mercy of God. ||3||
 
ਤਾ ਕਾ ਅੰਤੁ ਨ ਪਾਰਾਵਾਰੁ ॥
ਉਸ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੇ ਸਰੂਪ ਦਾ ਪਾਰਲਾ ਉਰਲਾ ਬੰਨਾ ਨਹੀਂ ਦਿੱਸ ਸਕਦਾ ।
He has no end or limitation.
 
ਆਪੇ ਗੁਪਤੁ ਆਪੇ ਪਾਸਾਰੁ ॥
ਉਸ ਨੂੰ ਇਹ ਜਗਤ-ਖਿਲਾਰਾ ਉਸ ਪ੍ਰਭੂ ਦਾ ਆਪਣਾ ਹੀ ਰੂਪ ਦਿੱਸਦਾ ਹੈ, ਇਸ ਜਗਤ-ਖਿਲਾਰੇ ਵਿਚ ਉਹ ਪ੍ਰਭੂ ਆਪ ਹੀ ਲੁਕਿਆ ਦਿੱਸਦਾ ਹੈ,
He Himself is unmanifest, and He Himself is manifest.
 
ਜਾ ਕੈ ਅੰਤਰਿ ਹਰਿ ਹਰਿ ਸੁਆਦੁ ॥
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਨਾਮ ਦਾ ਸੁਆਦ ਟਿਕ ਜਾਂਦਾ ਹੈ,
One who enjoys the taste of the Lord, Har, Har, deep within himself,
 
ਕਹਨੁ ਨ ਜਾਈ ਨਾਨਕ ਬਿਸਮਾਦੁ ॥੪॥੯॥੨੦॥
ਹੇ ਨਾਨਕ! ਹਰਿ-ਨਾਮ ਦਾ ਸੁਆਦ ਬਿਆਨ ਨਹੀਂ ਕੀਤਾ ਜਾ ਸਕਦਾ । ਉਹ ਸੁਆਦ ਅਸਚਰਜ ਹੀ ਹੁੰਦਾ ਹੈ ।੪।੯।੨੦।
O Nanak, his wondrous state cannot be described. ||4||9||20||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by