ਰਾਮਕਲੀ ਮਹਲਾ ੫ ॥
Raamkalee, Fifth Mehl:
 
ਤੇਰੈ ਕਾਜਿ ਨ ਗ੍ਰਿਹੁ ਰਾਜੁ ਮਾਲੁ ॥
ਹੇ ਮਿੱਤਰ! ਇਹ ਘਰ, ਇਹ ਹਕੂਮਤ, ਇਹ ਧਨ (ਇਹਨਾਂ ਵਿਚੋਂ ਕੋਈ ਭੀ) ਤੇਰੇ (ਆਤਮਕ ਜੀਵਨ ਦੇ) ਕੰਮ ਨਹੀਂ ਆ ਸਕਦਾ ।
Your home, power and wealth will be of no use to you.
 
ਤੇਰੈ ਕਾਜਿ ਨ ਬਿਖੈ ਜੰਜਾਲੁ ॥
ਮਾਇਕ ਪਦਾਰਥਾਂ ਦਾ ਝੰਬੇਲਾ ਭੀ ਤੈਨੂੰ ਆਤਮਕ ਜੀਵਨ ਵਿਚ ਲਾਭ ਨਹੀਂ ਦੇ ਸਕਦਾ ।
Your corrupt worldly entanglements will be of no use to you.
 
ਇਸਟ ਮੀਤ ਜਾਣੁ ਸਭ ਛਲੈ ॥
ਚੇਤਾ ਰੱਖ ਕਿ ਇਹ ਸਾਰੇ ਪਿਆਰੇ ਮਿੱਤਰ (ਤੇਰੇ ਵਾਸਤੇ) ਛਲ-ਰੂਪ ਹੀ ਹਨ ।
Know that all your dear friends are fake.
 
ਹਰਿ ਹਰਿ ਨਾਮੁ ਸੰਗਿ ਤੇਰੈ ਚਲੈ ॥੧॥
ਸਿਰਫ਼ ਪਰਮਾਤਮਾ ਦਾ ਨਾਮ ਹੀ ਤੇਰੇ ਨਾਲ ਸਾਥ ਕਰ ਸਕਦਾ ਹੈ ।੧।
Only the Name of the Lord, Har, Har, will go along with you. ||1||
 
ਰਾਮ ਨਾਮ ਗੁਣ ਗਾਇ ਲੇ ਮੀਤਾ ਹਰਿ ਸਿਮਰਤ ਤੇਰੀ ਲਾਜ ਰਹੈ ॥
ਹੇ ਮਿੱਤਰ! ਪਰਮਾਤਮਾ ਦੇ ਨਾਮ ਦੇ ਗੁਣ (ਇਸ ਵੇਲੇ) ਗਾ ਲੈ । ਪਰਮਾਤਮਾ ਦਾ ਨਾਮ ਸਿਮਰਿਆਂ ਹੀ (ਲੋਕ ਪਰਲੋਕ ਵਿਚ) ਤੇਰੀ ਇੱਜ਼ਤ ਰਹਿ ਸਕਦੀ ਹੈ ।
Sing the Glorious Praises of the Lord's Name, O friend; remembering the Lord in meditation, your honor shall be saved.
 
ਹਰਿ ਸਿਮਰਤ ਜਮੁ ਕਛੁ ਨ ਕਹੈ ॥੧॥ ਰਹਾਉ ॥
ਪਰਮਾਤਮਾ ਦਾ ਨਾਮ ਸਿਮਰਿਆਂ ਜਮਰਾਜ ਭੀ ਕੁਝ ਨਹੀਂ ਆਖਦਾ ।੧।ਰਹਾਉ।
Remembering the Lord in meditation, the Messenger of Death will not touch you. ||1||Pause||
 
ਬਿਨੁ ਹਰਿ ਸਗਲ ਨਿਰਾਰਥ ਕਾਮ ॥
ਹੇ ਮਿੱਤਰ! ਪਰਮਾਤਮਾ ਦੇ ਨਾਮ ਤੋਂ ਬਿਨਾ ਸਾਰੇ ਹੀ ਕੰਮ ਵਿਅਰਥ (ਹੋ ਜਾਂਦੇ ਹਨ) ।
Without the Lord, all pursuits are useless.
 
ਸੁਇਨਾ ਰੁਪਾ ਮਾਟੀ ਦਾਮ ॥
(ਜੇ ਪਰਮਾਤਮਾ ਦਾ ਨਾਮ ਨਹੀਂ ਸਿਮਰਦਾ, ਤਾਂ) ਸੋਨਾ, ਚਾਂਦੀ, ਰੁਪਇਆ-ਪੈਸੇ (ਤੇਰੇ ਵਾਸਤੇ) ਮਿੱਟੀ (-ਸਮਾਨ) ਹੈ ।
Gold, silver and wealth are just dust.
 
ਗੁਰ ਕਾ ਸਬਦੁ ਜਾਪਿ ਮਨ ਸੁਖਾ ॥
ਹੇ ਮਿੱਤਰ! ਗੁਰੂ ਦਾ ਸ਼ਬਦ ਚੇਤੇ ਕਰਦਾ ਰਿਹਾ ਕਰ, ਤੇਰੇ ਮਨ ਨੂੰ ਆਨੰਦ ਮਿਲੇਗਾ;
Chanting the Word of the Guru's Shabad, your mind shall be at peace.
 
ਈਹਾ ਊਹਾ ਤੇਰੋ ਊਜਲ ਮੁਖਾ ॥੨॥
ਇਸ ਲੋਕ ਵਿਚ ਅਤੇ ਪਰਲੋਕ ਵਿਚ ਤੂੰ ਸੁਰਖ਼ਰੂ ਹੋਵੇਂਗਾ ।੨।
Here and hereafter, your face shall be radiant and bright. ||2||
 
ਕਰਿ ਕਰਿ ਥਾਕੇ ਵਡੇ ਵਡੇਰੇ ॥
ਹੇ ਮਿੱਤਰ! ਤੈਥੋਂ ਪਹਿਲਾਂ ਹੋ ਚੁਕੇ ਸਭ ਬੰਦੇ ਮਾਇਆ ਦੇ ਧੰਧੇ ਕਰ ਕਰ ਕੇ ਥੱਕਦੇ ਰਹੇ,
Even the greatest of the great worked and worked until they were exhausted.
 
ਕਿਨ ਹੀ ਨ ਕੀਏ ਕਾਜ ਮਾਇਆ ਪੂਰੇ ॥
ਕਿਸੇ ਨੇ ਭੀ ਇਹ ਧੰਧੇ ਸਿਰੇ ਨਾਹ ਚਾੜ੍ਹੇ (ਕਿਸੇ ਦੀ ਭੀ ਤ੍ਰਿਸ਼ਨਾ ਨਾਹ ਮੁੱਕੀ) ।
None of them ever accomplished the tasks of Maya.
 
ਹਰਿ ਹਰਿ ਨਾਮੁ ਜਪੈ ਜਨੁ ਕੋਇ ॥
ਜੇਹੜਾ ਕੋਈ ਵਿਰਲਾ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ,
Any humble being who chants the Name of the Lord, Har, Har,
 
ਤਾ ਕੀ ਆਸਾ ਪੂਰਨ ਹੋਇ ॥੩॥
ਉਸ ਦੀ ਆਸ ਪੂਰੀ ਹੋ ਜਾਂਦੀ ਹੈ (ਉਸ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ) ।੩।
will have all his hopes fulfilled. ||3||
 
ਹਰਿ ਭਗਤਨ ਕੋ ਨਾਮੁ ਅਧਾਰੁ ॥
ਹੇ ਮਿੱਤਰ! ਪਰਮਾਤਮਾ ਦੇ ਭਗਤਾਂ ਵਾਸਤੇ ਪਰਮਾਤਮਾ ਦਾ ਨਾਮ ਹੀ ਜੀਵਨ ਦਾ ਆਸਰਾ ਹੁੰਦਾ ਹੈ,
The Naam, the Name of the Lord, is the anchor and support of the Lord's devotees.
 
ਸੰਤੀ ਜੀਤਾ ਜਨਮੁ ਅਪਾਰੁ ॥
ਤਾਹੀਏਂ ਸੰਤ ਜਨਾਂ ਨੇ ਹੀ ਅਮੋਲਕ ਮਨੁੱਖਾ ਜੀਵਨ ਦੀ ਬਾਜ਼ੀ ਜਿੱਤੀ ਹੈ ।
The Saints are victorious in this priceless human life.
 
ਹਰਿ ਸੰਤੁ ਕਰੇ ਸੋਈ ਪਰਵਾਣੁ ॥
ਪਰਮਾਤਮਾ ਦਾ ਸੰਤ ਜੋ ਕੁਝ ਕਰਦਾ ਹੈ, ਉਹ (ਪਰਮਾਤਮਾ ਦੀਆਂ ਨਜ਼ਰਾਂ ਵਿਚ) ਕਬੂਲ ਹੁੰਦਾ ਹੈ ।
Whatever the Lord's Saint does, is approved and accepted.
 
ਨਾਨਕ ਦਾਸੁ ਤਾ ਕੈ ਕੁਰਬਾਣੁ ॥੪॥੧੧॥੨੨॥
ਹੇ ਨਾਨਕ! (ਆਖ—ਮੈਂ) ਦਾਸ ਉਸ ਤੋਂ ਸਦਕੇ ਜਾਂਦਾ ਹਾਂ ।੪।੧੧।੨੨।
Slave Nanak is a sacrifice to him. ||4||11||22||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by