ਰਾਮਕਲੀ ਮਹਲਾ ੫ ॥
Raamkalee, Fifth Mehl:
 
ਗਹੁ ਕਰਿ ਪਕਰੀ ਨ ਆਈ ਹਾਥਿ ॥
ਹੇ ਸੰਤ ਜਨੋ! ਜਿਸ ਮਨੁੱਖ ਨੇ ਇਸ ਮਾਇਆ ਨੂੰ) ਬੜੇ ਧਿਆਨ ਨਾਲ ਭੀ ਫੜਿਆ, ਉਸ ਦੇ ਭੀ ਹੱਥ ਵਿਚ ਨਾਹ ਆਈ।
No matter how hard you try to grab it, it does not come into your hands.
 
ਪ੍ਰੀਤਿ ਕਰੀ ਚਾਲੀ ਨਹੀ ਸਾਥਿ ॥
ਜਿਸ ਨੇ (ਇਸ ਨਾਲ) ਬੜਾ ਪਿਆਰ ਭੀ ਪਾਇਆ, ਉਸ ਦੇ ਨਾਲ ਭੀ ਰਲ ਕੇ ਇਹ ਨਾ ਤੁਰੀ (ਸਾਥ ਨਾਹ ਨਿਬਾਹ ਸਕੀ) ।
No matter how much you may love it, it does not go along with you.
 
ਕਹੁ ਨਾਨਕ ਜਉ ਤਿਆਗਿ ਦਈ ॥
ਹੇ ਨਾਨਕ! ਆਖ—ਜਦੋਂ ਕਿਸੇ ਮਨੁੱਖ ਨੇ ਇਸ ਨੂੰ (ਮਨੋਂ) ਛੱਡ ਦਿੱਤਾ।
Says Nanak, when you abandon it,
 
ਤਬ ਓਹ ਚਰਣੀ ਆਇ ਪਈ ॥੧॥
ਤਦੋਂ ਇਹ ਆ ਕੇ ਉਸ ਦੀ ਚਰਨੀਂ ਪੈ ਗਈ ।੧।
then it comes and falls at your feet. ||1||
 
ਸੁਣਿ ਸੰਤਹੁ ਨਿਰਮਲ ਬੀਚਾਰ ॥
ਹੇ ਸੰਤ ਜਨੋ! ਜੀਵਨ ਨੂੰ ਪਵਿੱਤਰ ਕਰਨ ਵਾਲੀ ਇਹ ਵਿਚਾਰ ਸੁਣ
Listen, O Saints: this is the pure philosophy.
 
ਰਾਮ ਨਾਮ ਬਿਨੁ ਗਤਿ ਨਹੀ ਕਾਈ ਗੁਰੁ ਪੂਰਾ ਭੇਟਤ ਉਧਾਰ ॥੧॥ ਰਹਾਉ ॥
ਪਰਮਾਤਮਾ ਦੇ ਨਾਮ ਤੋਂ ਬਿਨਾ ਉੱਚੀ ਆਤਮਕ ਅਵਸਥਾ ਰਤਾ ਭੀ ਨਹੀਂ ਹੁੰਦੀ, (ਪਰ ਨਾਮ ਗੁਰੂ ਪਾਸੋਂ ਮਿਲਦਾ ਹੈ) ਪੂਰਾ ਗੁਰੂ ਮਿਲਿਆਂ (ਮਾਇਆ ਦੇ ਮੋਹ ਤੋਂ ਖ਼ਲਾਸੀ ਹੋ ਕੇ) ਪਾਰ-ਉਤਾਰਾ ਹੋ ਜਾਂਦਾ ਹੈ ।੧।ਰਹਾਉ।
Without the Lord's Name, there is no salvation. Meeting with the Perfect Guru, one is saved. ||1||Pause||
 
ਜਬ ਉਸ ਕਉ ਕੋਈ ਦੇਵੈ ਮਾਨੁ ॥
ਹੇ ਸੰਤ ਜਨੋ! ਜਦੋਂ ਕੋਈ ਮਨੁੱਖ ਉਸ (ਮਾਇਆ) ਨੂੰ ਆਦਰ ਦੇਂਦਾ ਹੈ (ਸਾਂਭ ਸਾਂਭ ਕੇ ਰੱਖਣ ਦਾ ਜਤਨ ਕਰਦਾ ਹੈ)।
When someone tries to appease her,
 
ਤਬ ਆਪਸ ਊਪਰਿ ਰਖੈ ਗੁਮਾਨੁ ॥
ਤਦੋਂ ਉਹ ਆਪਣੇ ਉਤੇ ਬੜਾ ਮਾਣ ਕਰਦੀ ਹੈ (ਰੁੱਸ ਰੁੱਸ ਕੇ ਨੱਸ ਜਾਣ ਦਾ ਜਤਨ ਕਰਦੀ ਹੈ)।
then she takes pride in herself.
 
ਜਬ ਉਸ ਕਉ ਕੋਈ ਮਨਿ ਪਰਹਰੈ ॥
ਪਰ ਜਦੋਂ ਕੋਈ ਮਨੁੱਖ ਉਸ ਨੂੰ ਆਪਣੇ ਮਨ ਤੋਂ ਲਾਹ ਦੇਂਦਾ ਹੈ।
But when someone puts her out of his thoughts,
 
ਤਬ ਓਹ ਸੇਵਕਿ ਸੇਵਾ ਕਰੈ ॥੨॥
ਤਦੋਂ ਉਹ ਉਸ ਦੀ ਦਾਸੀ ਬਣ ਕੇ ਸੇਵਾ ਕਰਦੀ ਹੈ ।੨।
then she serves him like a slave. ||2||
 
ਮੁਖਿ ਬੇਰਾਵੈ ਅੰਤਿ ਠਗਾਵੈ ॥
ਹੇ ਸੰਤ ਜਨੋ! (ਉਹ ਮਾਇਆ ਹਰੇਕ ਪ੍ਰਾਣੀ ਨੂੰ) ਮੂੰਹ ਨਾਲ ਪਰਚਾਂਦੀ ਹੈ, ਪਰ ਆਖ਼ਰ ਧੋਖਾ ਦੇ ਜਾਂਦੀ ਹੈ।
She seems to please, but in the end, she deceives.
 
ਇਕਤੁ ਠਉਰ ਓਹ ਕਹੀ ਨ ਸਮਾਵੈ ॥
ਕਿਸੇ ਇੱਕ ਥਾਂ ਤੇ ਉਹ ਕਦੇ ਭੀ ਨਹੀਂ ਟਿਕਦੀ ।
She does not remain in any one place.
 
ਉਨਿ ਮੋਹੇ ਬਹੁਤੇ ਬ੍ਰਹਮੰਡ ॥
ਉਸ ਮਾਇਆ ਨੇ ਅਨੇਕਾਂ ਬ੍ਰਹਮੰਡਾਂ (ਦੇ ਜੀਵਾਂ) ਨੂੰ ਆਪਣੇ ਮੋਹ ਵਿਚ ਫਸਾਇਆ ਹੋਇਆ ਹੈ ।
She has bewitched a great many worlds.
 
ਰਾਮ ਜਨੀ ਕੀਨੀ ਖੰਡ ਖੰਡ ॥੩॥
ਪਰ ਸੰਤ ਜਨਾਂ ਨੇ (ਉਸ ਦੇ ਮੋਹ ਨੂੰ) ਟੋਟੇ ਟੋਟੇ ਕਰ ਦਿੱਤਾ ਹੈ ।੩।
The Lord's humble servants cut her apart into pieces. ||3||
 
ਜੋ ਮਾਗੈ ਸੋ ਭੂਖਾ ਰਹੈ ॥
ਹੇ ਸੰਤ ਜਨੋ! ਜਿਹੜਾ ਮਨੁੱਖ (ਹਰ ਵੇਲੇ ਮਾਇਆ ਦੀ ਮੰਗ ਹੀ) ਮੰਗਦਾ ਰਹਿੰਦਾ ਹੈ ਉਹ ਨਹੀਂ ਰੱਜਦਾ (ਉਸ ਦੀ ਤ੍ਰਿਸ਼ਨਾ ਕਦੇ ਨਹੀਂ ਮੁੱਕਦੀ)
Whoever begs from her remains hungry.
 
ਇਸੁ ਸੰਗਿ ਰਾਚੈ ਸੁ ਕਛੂ ਨ ਲਹੈ ॥
ਜਿਹੜਾ ਮਨੁੱਖ ਇਸ ਮਾਇਆ (ਦੇ ਮੋਹ) ਵਿਚ ਹੀ ਮਸਤ ਰਹਿੰਦਾ ਹੈ, ਉਸ ਨੂੰ (ਆਤਮਕ ਜੀਵਨ ਦੇ ਧਨ ਵਿਚੋਂ) ਕੁਝ ਨਹੀਂ ਮਿਲਦਾ ।
Whoever is infatuated with her obtains nothing.
 
ਇਸਹਿ ਤਿਆਗਿ ਸਤਸੰਗਤਿ ਕਰੈ ॥
ਇਸ (ਮਾਇਆ ਦੇ ਮੋਹ) ਨੂੰ ਛੱਡ ਕੇ ਜਿਹੜਾ ਮਨੁੱਖ ਭਲਿਆਂ ਦੀ ਸੰਗਤਿ ਕਰਦਾ ਹੈ।
But one who renounces her, and joins the Society of the Saints,
 
ਵਡਭਾਗੀ ਨਾਨਕ ਓਹੁ ਤਰੈ ॥੪॥੧੮॥੨੯॥
ਪਰ ਹੇ ਨਾਨਕ! ਉਹ ਵੱਡੇ ਭਾਗਾਂ ਵਾਲਾ ਮਨੁੱਖ (ਮਾਇਆ ਦੇ ਮੋਹ ਦੀਆਂ ਠਿਲ੍ਹਾਂ ਤੋਂ) ਪਾਰ ਲੰਘ ਜਾਂਦਾ ਹੈ ।੪।੧੮।੨੯।
by great good fortune, O Nanak, is saved. ||4||18||29||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by