ਰਾਮਕਲੀ ਮਹਲਾ ੫ ॥
Raamkalee, Fifth Mehl:
ਆਤਮ ਰਾਮੁ ਸਰਬ ਮਹਿ ਪੇਖੁ ॥
(ਹੇ ਭਾਈ!) ਸਰਬ-ਵਿਆਪਕ ਪਰਮਾਤਮਾ ਨੂੰ ਸਭ ਜੀਵਾਂ ਵਿਚ (ਵੱਸਦਾ) ਵੇਖ ।
See the Lord, the Universal Soul, in all.
ਪੂਰਨ ਪੂਰਿ ਰਹਿਆ ਪ੍ਰਭ ਏਕੁ ॥
ਇਕ ਪਰਮਾਤਮਾ ਹੀ ਪੂਰਨ ਤੌਰ ਤੇ ਸਭ ਵਿਚ ਮੌਜੂਦ ਹੈ ।
The One God is perfect, and all-pervading.
ਰਤਨੁ ਅਮੋਲੁ ਰਿਦੇ ਮਹਿ ਜਾਨੁ ॥
ਹੇ ਭਾਈ! ਹਰਿ-ਨਾਮ ਇਕ ਐਸਾ ਰਤਨ ਹੈ ਜਿਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ, ਉਹ ਰਤਨ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਉਸ ਨਾਲ ਸਾਂਝ ਪਾ ।
Know that the priceless jewel is within your own heart.
ਅਪਨੀ ਵਸਤੁ ਤੂ ਆਪਿ ਪਛਾਨੁ ॥੧॥
(ਦੁਨੀਆ ਦੇ ਸਾਰੇ ਪਦਾਰਥ ਬਿਗਾਨੇ ਹੋ ਜਾਂਦੇ ਹਨ, ਇਹ ਹਰਿ-ਨਾਮ ਹੀ) ਤੇਰੀ ਆਪਣੀ ਚੀਜ਼ ਹੈ, ਤੂੰ ਆਪ ਇਸ ਚੀਜ਼ ਨੂੰ ਪਛਾਣ ।੧।
Realize that your essence is within your own self. ||1||
ਪੀ ਅੰਮ੍ਰਿਤੁ ਸੰਤਨ ਪਰਸਾਦਿ ॥
(ਹੇ ਭਾਈ! ਸੰਤ ਜਨਾਂ ਦੀ ਸੰਗਤਿ ਵਿਚ ਟਿਕਿਆ ਰਹੁ, ਤੇ) ਸੰਤ-ਜਨਾਂ ਦੀ ਮਿਹਰ ਨਾਲ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਆ ਕਰ ।
Drink in the Ambrosial Nectar, by the Grace of the Saints.
ਵਡੇ ਭਾਗ ਹੋਵਹਿ ਤਉ ਪਾਈਐ ਬਿਨੁ ਜਿਹਵਾ ਕਿਆ ਜਾਣੈ ਸੁਆਦੁ ॥੧॥ ਰਹਾਉ ॥
ਪਰ ਇਹ ਅੰਮ੍ਰਿਤ ਤਦੋਂ ਹੀ ਮਿਲਦਾ ਹੈ ਜੇ (ਮਨੁੱਖ ਦੇ) ਵੱਡੇ ਭਾਗ ਹੋਣ । ਇਸ ਨਾਮ ਨੂੰ ਜੀਭ ਨਾਲ ਜਪਣ ਤੋਂ ਬਿਨਾ ਕੋਈ (ਇਸ ਨਾਮ-ਅੰਮ੍ਰਿਤ ਦਾ) ਕੀਹ ਸੁਆਦ ਜਾਣ ਸਕਦਾ ਹੈ? ।੧।ਰਹਾਉ।
One who is blessed with high destiny, obtains it. Without a tongue, how can one know the taste? ||1||Pause||
ਅਠ ਦਸ ਬੇਦ ਸੁਨੇ ਕਹ ਡੋਰਾ ॥
(ਪਰ ਹੇ ਭਾਈ!) ਬੋਲਾ ਮਨੁੱਖ ਅਠਾਰਾਂ ਪੁਰਾਣ ਤੇ ਚਾਰ ਵੇਦ ਕਿਵੇਂ ਸੁਣ ਸਕਦਾ ਹੈ?
How can a deaf person listen to the eighteen Puraanas and the Vedas?
ਕੋਟਿ ਪ੍ਰਗਾਸ ਨ ਦਿਸੈ ਅੰਧੇਰਾ ॥
ਅੰਨ੍ਹੇ ਮਨੁੱਖ ਨੂੰ ਕੋ੍ਰੜਾਂ ਸੂਰਜਾਂ ਦਾ ਭੀ ਚਾਨਣ ਨਹੀਂ ਦਿੱਸਦਾ ।
The blind man cannot see even a million lights.
ਪਸੂ ਪਰੀਤਿ ਘਾਸ ਸੰਗਿ ਰਚੈ ॥
ਪਸ਼ੂ ਦਾ ਪਿਆਰ ਘਾਹ ਨਾਲ ਹੀ ਹੁੰਦਾ ਹੈ, ਪਸ਼ੂ ਘਾਹ ਨਾਲ ਹੀ ਖ਼ੁਸ਼ ਰਹਿੰਦਾ ਹੈ ।
The beast loves grass, and remains attached to it.
ਜਿਸੁ ਨਹੀ ਬੁਝਾਵੈ ਸੋ ਕਿਤੁ ਬਿਧਿ ਬੁਝੈ ॥੨॥
(ਜੀਵ ਮਾਇਆ ਦੇ ਮੋਹ ਵਿਚ ਪੈ ਕੇ ਬੋਲਾ ਅੰਨ੍ਹਾ ਹੋਇਆ ਰਹਿੰਦਾ ਹੈ, ਪਸ਼ੂ ਸਮਾਨ ਹੋ ਜਾਂਦਾ ਹੈ, ਇਸ ਨੂੰ ਆਪਣੇ ਆਪ ਹਰਿ-ਨਾਮ ਅੰਮ੍ਰਿਤ ਦੀ ਸੂਝ ਨਹੀਂ ਪੈ ਸਕਦੀ, ਤੇ) ਜਿਸ ਮਨੁੱਖ ਨੂੰ ਪਰਮਾਤਮਾ ਆਪ ਸਮਝ ਨਾਹ ਬਖ਼ਸ਼ੇ, ਉਹ ਕਿਸੇ ਤਰ੍ਹਾਂ ਭੀ ਸਮਝ ਨਹੀਂ ਸਕਦਾ ।੨।
One who has not been taught - how can he understand? ||2||
ਜਾਨਣਹਾਰੁ ਰਹਿਆ ਪ੍ਰਭੁ ਜਾਨਿ ॥
ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲਾ ਪਰਮਾਤਮਾ ਸਦਾ ਹਰੇਕ ਦੇ ਦਿਲ ਦੀ ਜਾਣਦਾ ਹੈ ।
God, the Knower, knows all.
ਓਤਿ ਪੋਤਿ ਭਗਤਨ ਸੰਗਾਨਿ ॥
ਉਹ ਆਪਣੇ ਭਗਤਾਂ ਨਾਲ ਇਉਂ ਮਿਲਿਆ ਰਹਿੰਦਾ ਹੈ ਜਿਵੇਂ ਤਾਣਾ ਪੇਟਾ ।
He is with His devotees, through and through.
ਬਿਗਸਿ ਬਿਗਸਿ ਅਪੁਨਾ ਪ੍ਰਭੁ ਗਾਵਹਿ ॥
ਜਿਹੜੇ ਮਨੁੱਖ ਖ਼ੁਸ਼ ਹੋ ਹੋ ਕੇ ਆਪਣੇ ਪ੍ਰਭੂ (ਦੇ ਗੁਣਾਂ) ਨੂੰ ਗਾਂਦੇ ਰਹਿੰਦੇ ਹਨ,
Those who sing God's Praises with joy and delight,
ਨਾਨਕ ਤਿਨ ਜਮ ਨੇੜਿ ਨ ਆਵਹਿ ॥੩॥੧੯॥੩੦॥
ਹੇ ਨਾਨਕ! ਜਮ-ਦੂਤ ਉਹਨਾਂ ਦੇ ਨੇੜੇ ਨਹੀਂ ਆਉਂਦੇ ।੩।੧੯।੩੦।
O Nanak - the Messenger of Death does not even approach them. ||3||19||30||